30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕੇਂਦਰੀ ਜੇਲ੍ਹ ਗੋਇੰਦਵਾਲ ’ਚੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ

ਤਰਨ ਤਾਰਨ, 29 ਅਕਤੂਬਰ (ਪਰਮਜੀਤ ਜੋਸ਼ੀ)— ਕੇਂਦਰੀ ਜੇਲ੍ਹ ਗੋਇੰਦਵਾਲ ਜੇਲ੍ਹ ’ਚੋਂ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚਾਰ ਹਵਾਲਾਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 25 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸ਼ਿਵਮ ਉਰਫ ਭੰਡਾਰੀ ਪੁੱਤਰ ਜਸਪਾਲ ਸਿੰਘ ਵਾਸੀ ਧੰਨਾ ਇੰਦਰਾ ਕਾਲੋਨੀ, ਅਮਿਨੰਦਰ ਸਿੰਘ ਉਰਫ ਬਿੱਲੂ ਪੁੱਤਰ ਜਰਨੈਲ ਸਿੰਘ ਵਾਸੀ ਮਜਰਾ ਸਲੋਨੀ, ਰਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਬਸੀ ਦੋਂਧ ਖਾਨ, ਮਨਜਿੰਦਰ ਸਿੰਘ ਉਰਫ ਸੋਨੂੰ ਪੁੱਤਰ ਪਰਮਜੀਤ ਸਿੰਘ ਵਾਸੀ ਪਧਰਾ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ 5 ਟੱਚ ਮੋਬਾਈਲ ਫੋਨ ਸਮੇਤ 50 ਸਿੰਮਾਂ, 2 ਹੈਡਫੋਨ ਅਤੇ ਇਕ ਚਾਰਜਰ ਬਰਾਮਦ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 30-10-2026
ਤਰਨ ਤਾਰਨ, 29 ਅਕਤੂਬਰ (ਪਰਮਜੀਤ ਜੋਸ਼ੀ)— ਕੇਂਦਰੀ ਜੇਲ੍ਹ ਗੋਇੰਦਵਾਲ ਜੇਲ੍ਹ ’ਚੋਂ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚਾਰ ਹਵਾਲਾਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 25 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸ਼ਿਵਮ ਉਰਫ ਭੰਡਾਰੀ ਪੁੱਤਰ ਜਸਪਾਲ ਸਿੰਘ ਵਾਸੀ ਧੰਨਾ ਇੰਦਰਾ ਕਾਲੋਨੀ, ਅਮਿਨੰਦਰ ਸਿੰਘ ਉਰਫ ਬਿੱਲੂ ਪੁੱਤਰ ਜਰਨੈਲ ਸਿੰਘ ਵਾਸੀ ਮਜਰਾ ਸਲੋਨੀ, ਰਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਬਸੀ ਦੋਂਧ ਖਾਨ, ਮਨਜਿੰਦਰ ਸਿੰਘ ਉਰਫ ਸੋਨੂੰ ਪੁੱਤਰ ਪਰਮਜੀਤ ਸਿੰਘ ਵਾਸੀ ਪਧਰਾ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ 5 ਟੱਚ ਮੋਬਾਈਲ ਫੋਨ ਸਮੇਤ 50 ਸਿੰਮਾਂ, 2 ਹੈਡਫੋਨ ਅਤੇ ਇਕ ਚਾਰਜਰ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਵੱਖ-ਵੱਖ ਤਰੀਖਾਂ ਦੌਰਾਨ ਜੇਲ੍ਹ ਦੀ ਚੈਕਿੰਗ ਦੌਰਾਨ 249 ਤੰਬਾਕੂ ਪੁੜੀਆਂ, 440 ਬੀੜੀਆ ਦੇ ਬੰਡਲ, 4 ਹੀਟਰ ਸਪਰਿੰਗ, 10 ਲਾਈਟਰ, 6 ਟੱਚ ਮੋਬਾਈਲ ਫੋਨ, 2 ਕੀਪੈਡ ਮੋਬਾਈਲ ਫੋਨ, 16 ਕੂਲਲਿੱਪ ਦੇ ਪੈਕੇਟ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਉਪ ਮੰਡਲ ਦਫ਼ਤਰ ਸਰਾਏ ਅਮਾਨਤ ਖਾਂ ਦੀ ਬਿਜਲੀ ਅੱਜ ਬੰਦ ਰਹੇਗੀ ਅਗਲੀ ਖ਼ਬਰ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸ੍ਰੀ ਭੱਠ ਸਾਹਿਬ ਪੱਟੀ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਸਮਾਪਤ
Ad Position 24