29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ’ਚ ਬੈਠਣ ਦਾ ਸਾਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ

ਪੱਟੀ, 29 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦਾ ਸਲਾਨਾ ਜੋੜ ਮੇਲਾ 30 ਅਕਤੂਬਰ ਤੋਂ ਆਰੰਭ ਹੋ ਰਿਹਾ ਹੈ। ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਇਸ ਮੌਕੇ ’ਤੇ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਮੌਜੂਦਾ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ, ਜੋ 31 ਅਕਤੂਬਰ ਸ਼ਨੀਵਾਰ ਸ਼ਾਮ ਨੂੰ ਰੈਣਿ ਸਬਾਈ ਕੀਰਤਨ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 30-10-2026
ਪੱਟੀ, 29 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦਾ ਸਲਾਨਾ ਜੋੜ ਮੇਲਾ 30 ਅਕਤੂਬਰ ਤੋਂ ਆਰੰਭ ਹੋ ਰਿਹਾ ਹੈ। ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਇਸ ਮੌਕੇ ’ਤੇ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਮੌਜੂਦਾ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ, ਜੋ 31 ਅਕਤੂਬਰ ਸ਼ਨੀਵਾਰ ਸ਼ਾਮ ਨੂੰ ਰੈਣਿ ਸਬਾਈ ਕੀਰਤਨ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਜੋੜ ਮੇਲਾ ਸਮਾਗਮ 30, 31 ਅਕਤੂਬਰ ਅਤੇ 1 ਨਵੰਬਰ ਤੱਕ ਚੱਲੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਭੱਠ ਸਾਹਿਬ ਵਿਖੇ 10 ਸ੍ਰੀ ਅਖੰਡ ਪਾਠ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਤੇ 2 ਅਖੰਡ ਪਾਠ ਸਾਹਿਬ ਦਸਮ ਗ੍ਰੰਥ ਦੇ ਸ਼ੁਰੂ ਕਰਵਾਏ ਜਾ ਰਹੇ, ਜਿਸ ਵਿਚ 1 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਕਥਾ-ਕੀਰਤਨ ਅਤੇ ਢਾਡੀ-ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾਉਣਗੇ। ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਨੇ ਦੱਸਿਆ ਕੇ 1 ਨਵੰਬਰ ਐਤਵਾਰ ਨੂੰ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਮਹੱਲਾ ਕੱਢਿਆ ਜਾਵੇਗਾ ਤੇ ਸ਼ਾਮ ਨੂੰ ਕਬੱਡੀ ਤੇ ਕੁਸ਼ਤੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਸਤਿਕਾਰਯੋਗ ਸਿੰਘ ਸਾਹਿਬਾਨ, ਦਲਾਂ-ਪੰਥਾਂ ਦੇ ਜਥੇਦਾਰ ਸਾਹਿਬਾਨ ਅਤੇ ਸਮੂਹ ਸੰਤ ਮਹਾਂਪੁਰਖ ਪਹੁੰਚ ਰਹੇ। ਇਸ ਦੌਰਾਨ ਵੱਖ-ਵੱਖ ਪਕਵਾਨਾਂ ਦੇ ਲੰਗਰ ਅਟੁੱਟ ਵਰਤਣਗੇ। ਇਸ ਮੌਕੇ ਬਾਬਾ ਪ੍ਰੇਮ ਸਿੰਘ ਸੁਰਸਿੰਘ, ਬਾਬਾ ਚਰਨਜੀਤ ਸਿੰਘ ਸੁਰਸਿੰਘ, ਭਾਈ ਯਾਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭੱਠ ਸਾਹਿਬ ਪੱਟੀ, ਬਾਬਾ ਮਾਨ ਸਿੰਘ ਮੁੱਖ ਗ੍ਰੰਥੀ, ਗਿਆਨੀ ਜਗਬੀਰ ਸਿੰਘ, ਟਹਿਲ ਸਿੰਘ ਚੀਮਾ, ਗੁਰਪ੍ਰੀਤ ਸਿੰਘ ਗੋਰਾ, ਡਾ. ਹਰਜਿੰਦਰ ਸਿੰਘ ਛੀਨਾ, ਕੌਂਸਲਰ ਕਵਲਪ੍ਰੀਤ ਸਿੰਘ ਗਿੱਲ, ਸਿਮਰਨਜੀਤ ਸਿੰਘ, ਸੂਰਜ ਪ੍ਰਤਾਪ ਸਿੰਘ, ਗਿਆਨੀ ਸਰੂਪ ਸਿੰਘ, ਜਰਨੈਲ ਸਿੰਘ ਅੰਮ੍ਰਿਤਸਰ, ਪ੍ਰਤਾਪ ਸਿੰਘ, ਹਰਪਾਲ ਸਿੰਘ, ਲਵਪ੍ਰੀਤ ਸਿੰਘ, ਰਾਜਪ੍ਰੀਤ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਨਿਸ਼ਾਨ ਸਿੰਘ ਬੁੱਟਰ, ਧੰਨਬੀਰ ਸਿੰਘ, ਜਗਦੀਪ ਸਿੰਘ ਪ੍ਰਿੰਸ ਭਾਟੀਆ ਲਾਭ ਸਿੰਘ ਭੁੱਲਰ ਤੋਂ ਇਲਾਵਾ ਇਲਾਕੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਕੁਆਂਟਮ ਕੰਪਿਊਟਿੰਗ ਬਾਰੇ ਲੈਕਚਰ ਕਰਵਾਇਆ ਅਗਲੀ ਖ਼ਬਰ ਪਿੰਡ ਕੰਗ ਵਿਖੇ ਕਲੱਸਟਰ ਅਫ਼ਸਰ ਨੂੰ ਹਮਲਾ ਕਰ ਕੇ ਕੀਤਾ ਗੰਭੀਰ ਜ਼ਖ਼ਮੀ ਪਰਾਲੀ ਪ੍ਰਬੰਧਨ ਸੰਬੰਧੀ ਨਿਭਾਅ ਰਿਹਾ ਸੀ ਡਿਊਟ...
Ad Position 24