ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਜ਼ਿਲ੍ਹਾ ਪੁਲਿਸ ਵਲੋਂ ਕਰੀਬ 8 ਦਰਜਨ ਲੋਕਾਂ ਖ਼ਿਲਾਫ਼ ਮਾਮਲੇ ਦਰਜ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ
ਤਰਨ ਤਾਰਨ, 29 ਅਕਤੂਬਰ (ਹਰਿੰਦਰ ਸਿੰਘ)— ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਯੂਦ ਵੀ ਕੁਝ ਲੋਕਾਂ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਰੀਬ 92 ਲੋਕਾਂ ਖਿਲਾਫ਼ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 29 ਅਕਤੂਬਰ (ਹਰਿੰਦਰ ਸਿੰਘ)— ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਯੂਦ ਵੀ ਕੁਝ ਲੋਕਾਂ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਰੀਬ 92 ਲੋਕਾਂ ਖਿਲਾਫ਼ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਤਲਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨੌਸ਼ਹਿਰਾ, ਅਮਰੀਕ ਸਿੰਘ ਪੁੱਤਰ ਠਾਕੁਰ ਵਾਸੀ ਰੱਖ ਸਰਾਏ ਅਮਾਨਤ ਖਾਂ, ਸੁਖਵਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਢੰਡ, ਰਵੀਸ਼ੇਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਨੌਸ਼ਹਿਰਾ ਢਾਲਾ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖਿਲਾਫ਼ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੀ ਪੁਲਿਸ ਨੇ ਪਿੰਡ ਪੰਜਵੜ, ਪਿੰਡ ਛਿਛਰੇਵਾਲ, ਪਿੰਡ ਦੋਦੇ, ਪਿੰਡ ਪੰਜਵੜ, ਪਿੰਡ ਬੁਰਜ 195, ਪਿੰਡ ਸੋਹਲ ਠੱਠੀ, ਪਿੰਡ ਮਾਲੂਵਾਲ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਤਰਨਤਾਰਨ, ਪਿੰਡ ਪਲਾਸੌਰ, ਪਿੰਡ ਠਰੂ, ਪਿੰਡ ਬੱਚੜੇ ਆਦਿ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਚਾਰ ਅਮਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਪੁਲਿਸ ਨੇ ਦਿਆਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਿਹਾਰੀਪੁਰ, ਜੁਗਰਾਜ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਜਲਾਲਾਬਾਦ ਖੁਰਦ, ਕੰਵਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸਹਿੰਸਰਾ ਤੋ ਇਲਾਵਾ ਪਿੰਡ ਅਲੋਵਾਲ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲੇ ਦਰਜ ਕੀਤੇ ਹਨ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਪਿੰਡ ਘੜਕਾ, ਪਿੰਡ ਕੰਬੋਏ ਢਾਏ ਵਾਲਾ, ਪਿੰਡ ਪੱਖੋਪੁਰ ਆਦਿ ਪਿੰਡਾਂ ਵਿਚ ਝੋਨੇ ਦੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਤਿੰਨ ਅਣਪਛਆਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਪਿੰਡ ਗੁਲਾਲੀਪੁਰ, ਪਿੰਡ ਜੀਓਬਾਲਾ, ਪਿੰਡ ਕਲੇਰ, ਪਿੰਡ ਕੰਬੋਅ, ਪਿੰਡ ਕੋਟ ਜਸਪਤ, ਪਿੰਡ ਰੱਖ ਸ਼ੇਖਚੱਕ, ਪਿੰਡ ਬਾਗੜੀਆਂ, ਪਿੰਡ ਖੱਬੇ ਡੋਗਰਾਂ, ਪਿੰਡ ਭੈਣੀ ਮੱਟੂਆਂ, ਪਿੰਡ ਕੱਦਗਿੱਲ, ਪਿੰਡ ਦੇਊ, ਪਿੰਡ ਮੱਲਮੋਹਰੀ, ਪਿੰਡ ਪੱਖੋਕੇ ਆਦਿ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ 15 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਗੁਰਨਾਮ ਸਿੰਘ ਪੁੱਤਰ ਭੀਰਾ ਸਿੰਘ ਵਾਸੀ ਕੰਗ ਤੋਂ ਇਲਾਵਾ ਪਿੰਡ ਦਿਲਾਵਰਪੁਰ, ਚੰਬਾ ਖੁਰਦ, ਖਡੂਰ ਸਾਹਿਬ, ਖਾਨ ਰਜਾਦਾ, ਕਾਹਲਵਾਂ, ਭੈਲ ਢਾਏ ਵਾਲਾ, ਸੰਘਰ, ਲਾਲਪੁਰ, ਤੁੜ, ਵੇਈਪੂਈ, ਚੱਕ ਮਾਹਰ, ਲੁਹਾਰ, ਖਾਨ ਛਾਪੜੀ, ਮਾਨਦੇਕੇ, ਖਡੂਰ ਸਾਹਿਬ, ਗੁਜਰਪੁਰ, ਭੌੋਜੇਵਾਲ ਆਦਿ ਪਿੰਡਾਂ ਦੇ 25 ਅਣਪਛਾਤੇ ਵਿਅਕਤੀਆਂ ਖਿਲਾਫ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਿਸ ਨੇ ਪਿੰਡ ਸਕੱਤਰਾ ਦੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਪਿੰਡ ਬੂਆ ਪੱਤੀ ਦੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਨੇ ਪਿੰਡ ਸੁਰਸਿੰਘ, ਕੋਟਲੀ ਸੁਰਸਿੰਘ, ਕਲਸੀਆਂ ਕਲਾਂ ਆਦਿ ਪਿੰਡਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕੀਤੇ ਹਨ। ਥਾਣਾ ਖਾਲੜਾ ਦੀ ਪੁਲਿਸ ਨੇ ਪਿੰਡ ਧੁੰਨ ਅਤੇ ਖਾਲੜਾ ਵਿਖੇ 2 ਅਣਪਛਾਤੇ ਵਿਅਕਤੀਆਂ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲੇ ਦਰਜ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਪੁਲਿਸ ਨੇ ਸਵਰਨ ਸਿੰਘ ਪੁੱਤ ਜੱਸਾ ਸਿੰਘ ਵਾਸੀ ਪਿੰਡ ਭੰਗਾਲਾ, ਕੁਲਵੰਤ ਸਿੰਘ ਪੁੱਤਰ ਸਲਵੰਤ ਸਿੰਘ ਵਾਸੀ ਪਿੰਡ ਸਭਰਾ, ਬਲਵੀਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਜੰਡ, ਅਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਧਗਾਣਾ, ਮੁਖਤਾਰ ਸਿੰਘ ਪੁੱਤਰ ਸਾਧਾ ਸਿੰਘ, ਸ਼ਿੰਗਾਰਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀਅਨ ਪਿੰਡ ਜੋਧ ਸਿੰਘ ਵਾਲਾ, ਰੇਸ਼ਮ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਵਰਨਾਲਾ ਖਿਲਾਫ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਪਿੰਡ ਕੈਰੋਂ ਅਤੇ ਪੱਟੀ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕੀਤੇ ਹਨ। ਇਸੇ ਤਰ੍ਹਾਂ ਥਾਣਾ ਹਰੀਕੇ ਦੀ ਪੁਲਿਸ ਨੇ ਪਿੰਡ ਠੱਠੀਆ ਖੁਰਦ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੀ ਪੁਲਿਸ ਨੇ ਪਿੰਡ ਸਰਹਾਲੀ ਕਲਾਂ, ਪਿੰਡ ਖੱਬੇ ਰਾਜਪੂਤਾਂ, ਪਿੰਡ ਚੌਧਰੀਵਾਲਾ ਦੇ ਅਣਪਛਾਤੇ ਵਿਅਕਤੀਆਂ ਖਿਲਾਫ਼ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਦਰਜ ਕੀਤੇ ਹਨ। ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਲੋਕਾਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।