31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

5 ਲੱਖ 10 ਹਜ਼ਾਰ ਦੀ ਠੱਗੀ ਮਾਰਨ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 30 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਪੁਲਿਸ ਨੇ ਕੰਬਾਇਨਾਂ ਰਿਪੇਅਰ ਕਰਨ ਦੇ ਨਾਂਅ ’ਤੇ ਇਕ ਵਿਅਕਤੀ ਨਾਲ 5 ਲੱਖ 10 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.

Ad Position 21
No active advertisement
ਅਜੀਤ ਡੈਸਕ 31-10-2026
ਤਰਨ ਤਾਰਨ, 30 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਪੁਲਿਸ ਨੇ ਕੰਬਾਇਨਾਂ ਰਿਪੇਅਰ ਕਰਨ ਦੇ ਨਾਂਅ ’ਤੇ ਇਕ ਵਿਅਕਤੀ ਨਾਲ 5 ਲੱਖ 10 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ.ਤਰਨ ਤਾਰਨ ਕੋਲ ਗੁਰਵੇਲ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਕਿਰਤੋਵਾਲ ਕਲਾਂ ਨੇ ਸ਼ਿਕਾਇਤ ਕੀਤੀ ਕਿ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਚੰਨਣ ਸਿੰਘ, ਦਵਿੰਦਰ ਸਿੰਘ ਉਰਫ ਗੋਰਾ ਪੁੱਤਰ ਚੰਨਣ ਸਿੰਘ, ਜਗਤਾਰ ਸਿੰਘ ਉਰਫ ਕਾਲਾ ਪੁੱਤਰ ਚੰਨਣ ਸਿੰਘ, ਜਸ਼ਨਪ੍ਰੀਤ ਸਿੰਘ ਉਰਫ ਜੱਸਾ ਸਿੰਘ ਪੁੱਤਰ ਲਖਵਿੰਦਰ ਸਿੰਘ ਉਰਫ ਲੱਖਾ ਵਾਸੀਅਨ ਫਤਿਹਗੜ੍ਹ ਕੋਰੋਟਾਣਾ ਜ਼ਿਲ੍ਹਾ ਮੋਗਾ ਵਲੋਂ ਕੰਬਾਇਨਾਂ ਰਿਪੇਅਰ ਕਰਨ ਦੇ ਨਾਂਅ ’ਤੇ ਉਸ ਨਾਲ 5 ਲੱਖ 10 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਤਰਨ ਤਾਰਨ ਵਲੋਂ ਕਰਨ ਉਪਰੰਤ ਪੁਲਿਸ ਨੂੰ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ’ਤੇ ਥਾਣਾ ਹਰੀਕੇ ਦੀ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਧੋਖਾਧੜੀ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟ ਜਸਪਤ ਵਿਖੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਮਹਿਲਾ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦੇ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀ ਕਾਬੂ
Ad Position 24