31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

2555 ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਪੰਜਾਬ ਸਰਕਾਰ - ਹਰਜੀਤ ਸਿੰਘ ਸੰਧੂ

ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਇਕ ਵਾਰ ਫਿਰ ਖੁੱਲ੍ਹਦੀ ਨਜ਼ਰ ਆ ਰਹੀ ਹੈ। ਸੀ.

Ad Position 21
No active advertisement
ਅਜੀਤ ਡੈਸਕ 31-10-2026
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਇਕ ਵਾਰ ਫਿਰ ਖੁੱਲ੍ਹਦੀ ਨਜ਼ਰ ਆ ਰਹੀ ਹੈ। ਸੀ. ਐੱਮ. ਦੀ ਯੋਗਸ਼ਾਲਾ ਨਾਲ ਜੁੜੇ 2555 ਨੌਜਵਾਨਾਂ ਦੇ ਰੋਜ਼ਗਾਰ ਅਤੇ ਭਵਿੱਖ ਨੂੰ ਲੈ ਕੇ ਪੈਦਾ ਹੋਈ ਅਨਿਸ਼ਚਿਤਤਾ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਰੋਜ਼ਗਾਰ ਦੇ ਸੁਪਨੇ ਦਿਖਾ ਕੇ ਪੰਜਾਬ ਦੇ ਨੌਜਵਾਨਾਂ ਨਾਲ ਇਕ ਹੋਰ ਵੱਡਾ ਧੋਖਾ ਕੀਤਾ ਹੈ। ਜਿਹੜੇ ਨੌਜਵਾਨ ਆਪਣੀ ਪੜ੍ਹਾਈ ਅਤੇ ਮਿਹਨਤ ਦੇ ਦਮ ’ਤੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੀ ਉਮੀਦ ਕਰ ਰਹੇ ਸਨ, ਅੱਜ ਉਹ ਆਪਣੇ ਰੋਜ਼ਗਾਰ ਦੀ ਸੁਰੱਖਿਆ ਲਈ ਚਿੰਤਤ ਹਨ। ਇਸ ਸੰਬੰਧੀ ਭਾਜਪਾ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਮੁੱਖ ਦਫ਼ਤਰ ਵਿਖੇ ਸੀ.ਐੱਮ. ਦੀ ਯੋਗਸ਼ਾਲਾ ਦੇ ਯੋਗਾ ਡਿਪਲੋਮਾ ਬੈਚ 2025-2026 ਦੇ ਵਿਦਿਆਰਥੀਆਂ ਅਤੇ ਪ੍ਰਭਾਵਿਤ ਨੌਜਵਾਨਾਂ ਨੇ ਸਰਦਾਰ ਹਰਜੀਤ ਸਿੰਘ ਸੰਧੂ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਅਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਸੰਧੂ ਨੇ ਨੌਜਵਾਨਾਂ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਦੀ ਆਵਾਜ਼ ਨੂੰ ਸਰਕਾਰ ਅਤੇ ਸੰਬੰਧਿਤ ਮੰਚਾਂ ਤੱਕ ਪੂਰੀ ਮਜ਼ਬੂਤੀ ਨਾਲ ਪਹੁੰਚਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ ਅਤੇ ਐਸ.ਸੀ. ਮੋਰਚਾ ਦੇ ਪ੍ਰਧਾਨ ਅਵਤਾਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਨੂੰ ਇਸ ਉਮੀਦ ਨਾਲ ਸੱਤਾ ਸੌਂਪੀ ਸੀ ਕਿ ਉਨ੍ਹਾਂ ਨੂੰ ਰੋਜ਼ਗਾਰ ਮਿਲੇਗਾ, ਪੰਜਾਬ ਵਿਚੋਂ ਬੇਰੁਜ਼ਗਾਰੀ ਖ਼ਤਮ ਹੋਵੇਗੀ ਅਤੇ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿਚ ਰਹਿ ਕੇ ਆਪਣਾ ਭਵਿੱਖ ਬਣਾਉਣ ਦੇ ਮੌਕੇ ਮਿਲਣਗੇ, ਪਰ ਅੱਜ ਹਾਲਾਤ ਇਹ ਹਨ ਕਿ ਸਰਕਾਰ ਦੀਆਂ ਯੋਜਨਾਵਾਂ ਨਾਲ ਜੁੜੇ ਨੌਜਵਾਨ ਵੀ ਆਪਣੇ ਰੋਜ਼ਗਾਰ ਦੀ ਗਾਰੰਟੀ ਲਈ ਸੰਘਰਸ਼ ਕਰਨ ਵਾਸਤੇ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨੌਜਵਾਨਾਂ ਨੂੰ ਵਾਰ-ਵਾਰ ਭਰੋਸੇ ਦੇਣ ਦੀ ਬਜਾਇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਠੋਸ ਹੱਲ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਿਆਸੀ ਵਾਅਦਿਆਂ ਦੀ ਨਹੀਂ, ਸਗੋਂ ਇੱਜ਼ਤਦਾਰ, ਪੱਕੇ ਅਤੇ ਸੁਰੱਖਿਅਤ ਰੋਜ਼ਗਾਰ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਦੀਆਂ ਕਬੱਡੀ ਖਿਡਾਰਨਾਂ ਨੇ ਮੀਆਂਵਿੰਡ ਦੀ ਟੀਮ ਨੂੰ ਹਰਾਇਆ ਅਗਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ’ਚ ਮੁੜ ਬਣੇਗੀ ਸਰਕਾਰ - ਰਵਿੰਦਰ ਸਿੰਘ ਬ੍ਰਹਮਪੁਰਾ
Ad Position 24