ਪਿੰਡ ਭਰੋਵਾਲ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ, ਨਸ਼ਿਆਂ ਦਾ ਪੁਤਲਾ ਫੂਕਿਆ
ਫਤਿਆਬਾਦ 30 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪਿੰਡ ਭਰੋਵਾਲ ਵਿਖੇ ਸੱਚੇ ਸਾਥੀ ਸਮਾਜ ਸੇਵੀ ਸੰਸਥਾ ਅਤੇ ਵਿਸ਼ਵ ਸੂਫੀ ਸੰਤ ਸਮਾਜ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਦਾ ਸੁਨੇਹਾ ਦਿੰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਮਾਪਿਆਂ ਦੀ ਸੇਵਾ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਫਤਿਆਬਾਦ 30 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪਿੰਡ ਭਰੋਵਾਲ ਵਿਖੇ ਸੱਚੇ ਸਾਥੀ ਸਮਾਜ ਸੇਵੀ ਸੰਸਥਾ ਅਤੇ ਵਿਸ਼ਵ ਸੂਫੀ ਸੰਤ ਸਮਾਜ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਦਾ ਸੁਨੇਹਾ ਦਿੰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਮਾਪਿਆਂ ਦੀ ਸੇਵਾ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਨਸ਼ਿਆਂ ਦਾ ਪੁਤਲਾ ਫੂਕਿਆ ਗਿਆ । ਇਸ ਮੌਕੇ ਬਾਬਾ ਪਰਮਜੀਤ ਸਿੰਘ ਮਹਾਂਕਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਗੁਰਬਾਣੀ ਨਾਲ ਜੁੜ ਕੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਪਰਮਿੰਦਰ ਸਿੰਘ ਸਰਹਾਲੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿਚੋਂ ਬਾਹਰ ਕੱਢਣ ਲਈ ਢੁਕਵੇਂ ਕਦਮ ਚੁੱਕਣ ਦੀ ਲੋੜ ਹੈ। ਪ੍ਰੋਗਰਾਮ ਦੇ ਅੰਤ ਵਿਚ ਗੁਰਲਾਲ ਰੂਹਾਨੀ ਨੇ ਹਾਜ਼ਰ ਸੰਗਤਾਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੰਚ ਸੰਚਾਲਕ ਘੁੱਲਾ ਕਪੂਰਥਲੀਆ ਅਤੇ ਚੌਕੀ ਇੰਚਾਰਜ ਬਲਦੇਵ ਸਿੰਘ ਨੇ ਕਿਹਾ ਕਿ ਐੱਸ.ਐੱਸ.ਪੀ. ਤਰਨ ਤਾਰਨ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਮੁਣਸ਼ੀ ਮੇਜਰ ਸਿੰਘ ਖਡੂਰ ਸਾਹਿਬ, ਡਾ. ਕੁਲਜੀਤ ਸਿੰਘ, ਡਾ. ਲਵਲੀ, ਡਾ. ਹਰਪਾਲ ਸਿੰਘ ਭੱਲਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ, ਪਰਮਪਾਲ ਸਿੰਘ, ਰਣਜੀਤ ਸਿੰਘ, ਲਖਬੀਰ ਸਿੰਘ, ਮਾ. ਸਰਬਜੀਤ ਸਿੰਘ, ਪਰਮਜੀਤ ਸਿੰਘ, ਕੰਵਲਜੀਤ ਸਿੰਘ ਸੋਨੂੰ, ਮੁਖਤਾਰ ਸਿੰਘ, ਬੱਬੂ ਡੀ.ਜੇ., ਬਲਵਿੰਦਰ ਕੌਰ, ਸੁਰਿੰਦਰ ਕੌਰ, ਹਰਦੀਪ ਸਿੰਘ ਸ਼ਾਹ, ਮਹਿਕ ਰਾਜਪੂਤ ਪ੍ਰਧਾਨ ਮਹਿਲਾ ਯੂਥ ਵਿੰਗ, ਪਾਰਸ ਸਾਬਰੀ ਮੀਡੀਆ ਇੰਚਾਰਜ ਯੂਥ ਵਿੰਗ, ਬਲਕਾਰ ਸਿੰਘ ਠੇਕੇਦਾਰ ਬਲਾਕ ਪ੍ਰਧਾਨ ਐੱਸ.ਸੀ. ਵਿੰਗ, ਲਖਬੀਰ ਕੌਰ ਭਰੋਵਾਲ, ਰਾਜਬੀਰ ਕੌਰ ਬੁੱਟਰ, ਸੀਤੋ, ਅੰਬੋ, ਡਾ. ਅਮਰਜੀਤ ਕੌਰ, ਮੰਗਾ ਸਿੰਘ, ਡਾ. ਮਨਦੀਪ ਸਿੰਘ ਅਤੇ ਗੁਰਦੇਵ ਮਹਾਜਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।