ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ. ਦੇ ਜਵਾਨਾਂ ਨੂੰ ਪਾਕਿਸਤਾਨੀ ਡ੍ਰੋਨ ਮਿਲਿਆ
ਝਬਾਲ, 31 ਅਕਤੂਬਰ (ਸੁਖਦੇਵ ਸਿੰਘ)–ਹਿੰਦ ਪਾਕਿ ਸਰਹੱਦ ਦੇ ਨਾਲ ਲਗਦੇ ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ਦੇ ਖੇਤਾਂ ਵਿਚੋਂ ਗਸ਼ਤ ਦੌਰਾਨ ਬੀ. ਐਸ.
ਝਬਾਲ, 31 ਅਕਤੂਬਰ (ਸੁਖਦੇਵ ਸਿੰਘ)–ਹਿੰਦ ਪਾਕਿ ਸਰਹੱਦ ਦੇ ਨਾਲ ਲਗਦੇ ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ਦੇ ਖੇਤਾਂ ਵਿਚੋਂ ਗਸ਼ਤ ਦੌਰਾਨ ਬੀ.ਐਸ.ਐਫ ਦੇ ਜਵਾਨਾਂ ਨੂੰ ਪਾਕਿਸਤਾਨੀ ਡ੍ਰੋਨ ਮਿਲਿਆ ਹੈ। ਜਾਣਕਾਰੀ ਅਨੁਸਾਰ ਬੀ.ਐਸ.ਐਫ. ਦੀ 115 ਬਟਾਲੀਅਨ ਦੇ ਜਵਾਨਾਂ ਦੀ ਗਸਤੀ ਟੀਮ ਸਵੇਰ ਵੇਲੇ ਸਰਹੱਦੀ ਖੇਤਰ ਵਿਚ ਆਮ ਵਾਂਗ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਵਾਨਾਂ ਨੂੰ ਸਰਹੱਦ ਪਾਰੋਂ ਆਇਆ ਪਾਕਿਸਤਾਨੀ ਡ੍ਰੋਨ ਖੇਤਾਂ ਵਿਚ ਡਿੱਗਾ ਹੋਇਆ ਮਿਲਿਆ। ਜਵਾਨਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਕਤ ਖੇਤਰ ਦੀ ਘੇਰਾਬੰਦੀ ਕੀਤੀ ਗਈ ਅਤੇ ਸਰਚ ਅਭਿਆਨ ਚਲਾਇਆ ਗਿਆ। ਬੀ.ਐਸ.ਐਫ ਦੇ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਸਬੰਧਿਤ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਦੇਣ ’ਤੇ ਪੁਲਿਸ ਨੇ ਇਸ ਸੰਬੰਧੀ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ।