ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਦਲਜੀਤ ਸਿੰਘ ਲਾਲਪੁਰਾ ਨੇ ਸੁਖਬੀਰ ਬਾਦਲ ਅਤੇ ਲੀਡਰਸ਼ਿਪ ਦਾ ਕੀਤਾ ਧੰਨਵਾਦ
ਝਬਾਲ, 31 ਅਕਤੂਬਰ (ਸਰਬਜੀਤ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੀਨੀਅਰ ਆਗੂ ਦਲਜੀਤ ਸਿੰਘ ਲਾਲਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਉਪਰੰਤ ਝਬਾਲ ਵਿਖੇ ਗੱਲਬਾਤ ਕਰਦਿਆਂ ਦਲਜੀਤ ਸਿੰਘ ਲਾਲਪੁਰਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਦਲਜੀਤ ਸਿੰਘ ਚੀਮਾ ਅਤੇ ਹੋਰ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਇਹ ਮਿਹਨਤੀ ਵਰਕਰਾਂ ਨੂੰ ਮਾਣ ਦਿੱਤਾ ਹੈ, ਜਿਸ ਨਾਲ ਪਾਰਟੀ ਨੂੰ ਮਜਬੂਤੀ ਮਿਲੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀ ਸਰਕਾਰ ਸਮੇਂ ਹਰੇਕ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਇਲਾਵਾ ਪੰਜਾਬ ਅਤੇ ਪੰਜਾਬੀਆਂ ਦੇ ਹੋਰ ਵਿਕਾਸ ਅਤੇ ਖੁਸ਼ਹਾਲੀ ਲਈ ਜੋ ਕੰਮ ਕੀਤੇ ਸਨ ਉਹ ਅੱਜ ਵੀ ਇਕ ਮਿਸਾਲ ਹਨ ਜਿਸ ਕਰਕੇ ਸੂਬੇ ਦੇ ਲੋਕ ਫਿਰ ਤੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਨ।
ਦ
ਦਲਜੀਤ ਸਿੰਘ ਲਾਲਪੁਰਾ
01-11-2026
ਝਬਾਲ, 31 ਅਕਤੂਬਰ (ਸਰਬਜੀਤ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੀਨੀਅਰ ਆਗੂ ਦਲਜੀਤ ਸਿੰਘ ਲਾਲਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਉਪਰੰਤ ਝਬਾਲ ਵਿਖੇ ਗੱਲਬਾਤ ਕਰਦਿਆਂ ਦਲਜੀਤ ਸਿੰਘ ਲਾਲਪੁਰਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਦਲਜੀਤ ਸਿੰਘ ਚੀਮਾ ਅਤੇ ਹੋਰ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਇਹ ਮਿਹਨਤੀ ਵਰਕਰਾਂ ਨੂੰ ਮਾਣ ਦਿੱਤਾ ਹੈ, ਜਿਸ ਨਾਲ ਪਾਰਟੀ ਨੂੰ ਮਜਬੂਤੀ ਮਿਲੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀ ਸਰਕਾਰ ਸਮੇਂ ਹਰੇਕ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਇਲਾਵਾ ਪੰਜਾਬ ਅਤੇ ਪੰਜਾਬੀਆਂ ਦੇ ਹੋਰ ਵਿਕਾਸ ਅਤੇ ਖੁਸ਼ਹਾਲੀ ਲਈ ਜੋ ਕੰਮ ਕੀਤੇ ਸਨ ਉਹ ਅੱਜ ਵੀ ਇਕ ਮਿਸਾਲ ਹਨ ਜਿਸ ਕਰਕੇ ਸੂਬੇ ਦੇ ਲੋਕ ਫਿਰ ਤੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਨ। ਦਲਜੀਤ ਸਿੰਘ ਲਾਲਪੁਰਾ ਨੇ ਆਖਿਆ ਕਿ ਅੱਜ ਜੋ ਪੰਜਾਬ ਦੇ ਹਾਲਾਤ ਬਣੇ ਹਨ ਉਸ ਨਾਲ ਪੰਜਾਬ ਵਾਸੀਆਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ ਕਿਉਂਕਿ ਪੰਜਾਬ ਵਿਚ ਆਏ ਦਿਨ ਜਿੱਥੇ ਸ਼ਰੇਆਮ ਕਤਲ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਉੱਥੇ ਹਰ ਪਾਸੇ ਨਸ਼ਿਆਂ ਦਾ ਬੋਲਬਾਲਾ ਹੈ ਅਤੇ ਇਸ ਸਭ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਜਿੰਮੇਵਾਰ ਹੈ, ਜੋ ਹੁਣ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।