31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਰਾਲੀ ਪ੍ਰਬੰਧਨ ਦੀ ਮਿਸਾਲ ਬਣਿਆ ਪਿੰਡ ਸਭਰਾ ਦਾ ਅਗਾਂਹਵਧੂ ਕਿਸਾਨ ਰਛਪਾਲ ਸਿੰਘ

ਪੱਟੀ, 31 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਨ ਦੀ ਸੰਭਾਲ ਅਤੇ ਪਸ਼ੂ ਪਾਲਣ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਵਿਚ ਪਿੰਡ ਸਭਰਾ ਦੇ ਅਗਾਂਹਵਧੂ ਕਿਸਾਨ ਰਛਪਾਲ ਸਿੰਘ ਨੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਖੇਤ ਮਜ਼ਦੂਰਾਂ ਦੇ ਸਹਿਯੋਗ ਨਾਲ ਲਗਪਗ 8 ਏਕੜ ਰਕਬੇ ਦੀ ਪਰਾਲੀ ਇਕੱਠੀ ਕਰਕੇ ਇਸ ਦੀ ਸੁਚੱਜੀ ਵਰਤੋਂ ਕਰ ਰਹੇ ਹਨ।

Ad Position 21
No active advertisement
ਅਗਾਂਹ ਵਧੂ ਕਿਸਾਨ ਰਛਪਾਲ ਸਿੰਘ ਦੇ ਪਰਿਵਾਰ ਨਾਲ ਖੇਤੀਬਾੜੀ ਅਧਿਕਾਰੀ। ਤਸਵੀਰ–ਖਹਿਰਾ 01-11-2026
ਪੱਟੀ, 31 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਨ ਦੀ ਸੰਭਾਲ ਅਤੇ ਪਸ਼ੂ ਪਾਲਣ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਵਿਚ ਪਿੰਡ ਸਭਰਾ ਦੇ ਅਗਾਂਹਵਧੂ ਕਿਸਾਨ ਰਛਪਾਲ ਸਿੰਘ ਨੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਖੇਤ ਮਜ਼ਦੂਰਾਂ ਦੇ ਸਹਿਯੋਗ ਨਾਲ ਲਗਪਗ 8 ਏਕੜ ਰਕਬੇ ਦੀ ਪਰਾਲੀ ਇਕੱਠੀ ਕਰਕੇ ਇਸ ਦੀ ਸੁਚੱਜੀ ਵਰਤੋਂ ਕਰ ਰਹੇ ਹਨ। ਕਿਸਾਨ ਰਛਪਾਲ ਸਿੰਘ ਵਲੋਂ ਇਕੱਠੀ ਕੀਤੀ ਜਾਂਦੀ ਪਰਾਲੀ ਨੂੰ ਪਸ਼ੂਆਂ ਦੇ ਵਿਛਾਉਣ ਅਤੇ ਖੁਰਾਕ ਵਜੋਂ ਵਰਤਿਆ ਜਾਂਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪਰਾਲੀ ਕੋਈ ਬੇਕਾਰ ਰਹਿੰਦ-ਖੂੰਹਦ ਨਹੀਂ, ਸਗੋਂ ਇਸ ਦਾ ਸਹੀ ਪ੍ਰਬੰਧਨ ਕਰਕੇ ਇਸ ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਲਈ ਲਾਹੇਵੰਦ ਸਰੋਤ ਬਣਾਇਆ ਜਾ ਸਕਦਾ ਹੈ। ਇਸ ਉਪਰਾਲੇ ਨਾਲ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਮਦਦ ਮਿਲਦੀ ਹੈ, ਉੱਥੇ ਹੀ ਪਸ਼ੂਆਂ ਲਈ ਲੋੜੀਂਦੀ ਸਮੱਗਰੀ ਵੀ ਉਪਲਬਧ ਹੋ ਜਾਂਦੀ ਹੈ। ਇਸ ਕਾਰਜ ਵਿਚ ਰਛਪਾਲ ਸਿੰਘ ਦੇ ਪਰਿਵਾਰਕ ਮੈਂਬਰ ਚਰਨ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਵੀ ਪੂਰਾ ਸਹਿਯੋਗ ਦੇ ਰਹੇ ਹਨ। ਪਰਿਵਾਰ ਵਲੋਂ ਕੀਤੀ ਜਾ ਰਹੀ ਇਹ ਪਹਿਲ ਇਲਾਕੇ ਦੇ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾ ਸਰੋਤ ਬਣ ਰਹੀ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਆਰਥਿਕ ਲਾਭ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਸਾਨ ਰਛਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਵਾਤਾਵਰਨ ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਮਿੱਟੀ, ਪਾਣੀ, ਹਵਾ ਅਤੇ ਜੈਵਿਕ ਵਿਭਿੰਨਤਾ ਦੀ ਸੰਭਾਲ ਅੱਜ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਲਾਕੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸਹੂਲਤ ਅਤੇ ਖੇਤੀਬਾੜੀ ਦੇ ਹਾਲਾਤ ਅਨੁਸਾਰ ਪਰਾਲੀ ਪ੍ਰਬੰਧਨ ਦੇ ਢੁੱਕਵੇਂ ਤਰੀਕੇ ਅਪਣਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ।
Ad Position 22
No active advertisement
ਪਿਛਲੀ ਖ਼ਬਰ ਸਿੱਖਾਂ ਦੀ ਕੁਲਨਾਸ਼ ਕਰਨ ਵਾਲਿਆਂ ਦਾ ਗੁਰਧਾਮਾਂ ਵਿਚ ਸਨਮਾਨ ਬੰਦ ਹੋਣਾ ਚਾਹੀਦਾ - ਖਾਲੜਾ ਮਿਸ਼ਨ ਅਗਲੀ ਖ਼ਬਰ ਦੁਨੀਆ ਦਾ ਸਭ ਤੋਂ ਵੱਡਾ ਦੁੱਖ ਪਿਤਾ ਵਲੋਂ ਪੁੱਤਰ ਦੀ ਅਰਥੀ ਨੂੰ ਮੋਢਾ ਦੇਣਾ ਹੈ - ਭਰੋਵਾਲ
Ad Position 24