31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਮਰਪਣ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਜ਼ਿਲ੍ਹਾ ਕਚਹਿਰੀਆਂ ਵਿਖੇ ਲਗਾਇਆ ਸਟਾਲ

ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)–ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਸਮਰਪਣ ਸਪੈਸ਼ਲ ਸਕੂਲ ਜੰਡਿਆਲਾ ਬਾਈਪਾਸ ਚੌਕ ਤਰਨ ਤਾਰਨ ਦੇ ਦਿਵਿਆਂਗ ਬੱਚਿਆਂ ਵਲੋਂ ਡਾਇਰੈਕਟਰ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਆਪਣੇ ਹੱਥੀਂ ਸਜਾਏ ਦੀਵਿਆਂ ਤੇ ਕੱਪੜਿਆਂ ਦਾ ਸਟਾਲ ਲਗਾਇਆ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਰਾਜੇਸ਼ ਕੁਮਾਰ ਵਲੋਂ ਇਸ ਸਟਾਲ ਦਾ ਉਦਘਾਟਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-11-2026
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)–ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਸਮਰਪਣ ਸਪੈਸ਼ਲ ਸਕੂਲ ਜੰਡਿਆਲਾ ਬਾਈਪਾਸ ਚੌਕ ਤਰਨ ਤਾਰਨ ਦੇ ਦਿਵਿਆਂਗ ਬੱਚਿਆਂ ਵਲੋਂ ਡਾਇਰੈਕਟਰ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਆਪਣੇ ਹੱਥੀਂ ਸਜਾਏ ਦੀਵਿਆਂ ਤੇ ਕੱਪੜਿਆਂ ਦਾ ਸਟਾਲ ਲਗਾਇਆ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਰਾਜੇਸ਼ ਕੁਮਾਰ ਵਲੋਂ ਇਸ ਸਟਾਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਮੂਹ ਜੁਡੀਸ਼ੀਅਲ ਅਫ਼ਸਰ ਹਾਜ਼ਰ ਸਨ। ਸਾਰੇ ਨਿਆਇਕ ਅਧਿਕਾਰੀਆਂ ਵਲੋਂ ਇਸ ਸਟਾਲ ਤੋਂ ਦਿਵਿਆਂਗ ਬੱਚਿਆਂ ਵਲੋਂ ਹੱਥੀ ਰੰਗ ਕੀਤੇ ਦੀਵਿਆਂ ਅਤੇ ਕੱਪੜਿਆਂ ਦੀ ਖ਼ਰੀਦਦਾਰੀ ਕੀਤੀ ਗਈ ਅਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਕੰਮ ਕਰ ਰਹੇ ਸਟਾਫ਼ ਨੇ ਵੀ ਬੱਚਿਆਂ ਕੋਲੋ ਦੀਵਿਆਂ ਦੀ ਖ਼ਰੀਦਦਾਰੀ ਕੀਤੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੇਸ਼ ਕੁਮਾਰ ਨੇ ਇਸ ਮੌਕੇ ਕਿਹਾ ਕਿ ਦਿਵਿਆਂਗ ਹੋਣ ਦੇ ਬਾਵਜੂਦ ਇਨ੍ਹਾਂ ਬੱਚਿਆਂ ਵਲੋਂ ਮਿਹਨਤ ਕਰਕੇ ਬਹੁਤ ਸੋਹਣੇ ਦੀਵੇ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਮਿਹਨਤ ਦਾ ਕੋਈ ਮੁੱਲ ਨਹੀਂ ਤਾਰਿਆ ਜਾ ਸਕਦਾ ਅਤੇ ਅਸੀਂ ਹਮੇਸ਼ਾ ਇਨ੍ਹਾਂ ਦੇ ਨਾਲ ਖੜ੍ਹੇ ਹਾਂ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਕਿਰਨ ਜਯੋਤੀ ਨੇ ਇਸ ਮੌਕੇ ਕਿਹਾ ਕਿ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਸਕੀਮਾਂ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ 100 ਏਕੜ ਤੋਂ ਵੱਧ ਰਕਬੇ ’ਚ ਕਣਕ ਦੀ ਬਿਜਾਈ ਦਾ ਸ਼ੁੱਭ ਆਰ... ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਭੰਬਰਾ ਸਾਹਿਬ ਸੁਰ ਸਿੰਘ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਰੌਣਕਾਂ ਸ਼ੁਰੂ, ਦੇਸ਼-ਵਿਦੇਸ਼ ਦੀ ਸੰਗਤ ਨ...
Ad Position 24