31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਿੰਡ ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ 100 ਏਕੜ ਤੋਂ ਵੱਧ ਰਕਬੇ ’ਚ ਕਣਕ ਦੀ ਬਿਜਾਈ ਦਾ ਸ਼ੁੱਭ ਆਰੰਭ

ਹਰੀਕੇ ਪੱਤਣ, 31 ਅਕਤੂਬਰ (ਸੰਜੀਵ ਕੁੰਦਰਾ)–ਖੇਤੀਬਾੜੀ ਕਰਦਿਆਂ ਹਰੇਕ ਕਿਸਾਨ ਦੀ ਇਹੀ ਕੋਸ਼ਿਸ਼ ਹੁੰਦੀ ਹੈ ਕਿ ਫ਼ਸਲ ਦੀ ਉਤਪਾਦਨ ਲਾਗਤ ਘੱਟ ਹੋਵੇ ਅਤੇ ਆਮਦਨ ਵਿਚ ਵਾਧਾ ਹੋਵੇ। ਇਹ ਟੀਚਾ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾ ਕੇ ਅਤੇ ਉਨ੍ਹਾਂ ਦੀ ਸਹੀ ਵਰਤੋਂ ਕਰਕੇ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ।

Ad Position 21
No active advertisement
ਪਿੰਡ ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦਾ ਸ਼ੁੱਭ ਆਰੰਭ ਕਰਨ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ ਭੁਪਿੰਦਰ ਸਿੰਘ ਅਤੇ ਕਿਸਾਨ। ਤਸਵੀਰ–ਕੁੰਦਰਾ 01-11-2026
ਹਰੀਕੇ ਪੱਤਣ, 31 ਅਕਤੂਬਰ (ਸੰਜੀਵ ਕੁੰਦਰਾ)–ਖੇਤੀਬਾੜੀ ਕਰਦਿਆਂ ਹਰੇਕ ਕਿਸਾਨ ਦੀ ਇਹੀ ਕੋਸ਼ਿਸ਼ ਹੁੰਦੀ ਹੈ ਕਿ ਫ਼ਸਲ ਦੀ ਉਤਪਾਦਨ ਲਾਗਤ ਘੱਟ ਹੋਵੇ ਅਤੇ ਆਮਦਨ ਵਿਚ ਵਾਧਾ ਹੋਵੇ। ਇਹ ਟੀਚਾ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾ ਕੇ ਅਤੇ ਉਨ੍ਹਾਂ ਦੀ ਸਹੀ ਵਰਤੋਂ ਕਰਕੇ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਖੇਤੀਬਾੜੀ ਅਫ਼ਸਰ, ਪੱਟੀ ਡਾ. ਭੁਪਿੰਦਰ ਸਿੰਘ ਨੇ ਪਿੰਡ ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ 100 ਏਕੜ ਤੋਂ ਵੱਧ ਰਕਬੇ ਵਿਚ ਕਣਕ ਦੀ ਬਿਜਾਈ ਦੇ ਸ਼ੁੱਭ ਆਰੰਭ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਕਿਸਾਨ ਪਿਛਲੇ ਸੱਤ ਸਾਲਾਂ ਤੋਂ ਉੱਦਮ ਅਤੇ ਉਤਸ਼ਾਹ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਰਹੇ ਹਨ, ਜੋ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਦਾਇਕ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਨਵੰਬਰ ਦਾ ਪਹਿਲਾ ਪੰਦਰਵਾੜਾ ਢੁੱਕਵਾਂ ਸਮਾਂ ਹੈ। ਚੰਗੇ ਝਾੜ ਲਈ ਸਹੀ ਸਮੇਂ ’ਤੇ ਬਿਜਾਈ ਕਰਨ ਦੇ ਨਾਲ-ਨਾਲ ਸਾਫ਼-ਸੁਥਰੇ ਅਤੇ ਤਸਦੀਕਸ਼ੁਦਾ ਬੀਜ ਦੀ ਵਰਤੋਂ ਕਰਨੀ ਚਾਹੀਦੀ ਹੈ। ਬਿਜਾਈ ਤੋਂ ਪਹਿਲਾਂ ਬੀਜ ਨੂੰ ਸਿਫ਼ਾਰਸ਼ ਅਨੁਸਾਰ ਕੀਟਨਾਸ਼ਕ ਅਤੇ ਉੱਲੀਨਾਸ਼ਕ ਦਵਾਈ ਨਾਲ ਸੋਧਣਾ ਵੀ ਲਾਹੇਵੰਦ ਰਹਿੰਦਾ ਹੈ। ਇਸ ਮੌਕੇ ਕਿਸਾਨ ਸੁਖਵਿੰਦਰ ਸਿੰਘ ਨੇ 25 ਏਕੜ, ਪ੍ਰੋਫੈਸਰ ਗੁਰਲਾਲ ਸਿੰਘ ਨੇ 40 ਏਕੜ, ਗੁਰਜਿੰਦਰ ਸਿੰਘ ਨੇ 30 ਏਕੜ ਅਤੇ ਜਸਵਿੰਦਰ ਸਿੰਘ ਤਹਿਸੀਲਦਾਰ ਨੇ 30 ਏਕੜ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਸ਼ੁਰੂ ਕੀਤੀ, ਜਦਕਿ ਕਿਸਾਨ ਗੁਰਭੇਜ ਸਿੰਘ ਵਲੋਂ 5 ਏਕੜ ਰਕਬੇ ਵਿਚ ਸੁਪਰ ਸੀਡਰ ਮਸ਼ੀਨ ਨਾਲ ਬਿਜਾਈ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਪ੍ਰਬੰਧਨ ਕੋਈ ਮੁਸ਼ਕਿਲ ਕੰਮ ਨਹੀਂ, ਸਗੋਂ ਇਸ ਦੇ ਸੁਚੱਜੇ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਹੋਇਆ ਹੈ ਅਤੇ ਫ਼ਸਲ ਦਾ ਝਾੜ ਵੀ ਵਧੀਆ ਮਿਲ ਰਿਹਾ ਹੈ। ਹੈਪੀ ਸੀਡਰ ਤਕਨੀਕ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਕਣਕ ਦੀ ਬਿਜਾਈ ਲਈ ਸੌਖੀ ਅਤੇ ਕਿਫ਼ਾਇਤੀ ਤਕਨੀਕ ਹੈ। ਇਸ ਨਾਲ ਝੋਨੇ ਅਤੇ ਬਾਸਮਤੀ ਦੀ ਕਟਾਈ ਤੋਂ ਬਾਅਦ ਖੇਤ ਵਿਚ ਮੌਜੂਦ ਵੱਤਰ ਦੀ ਵਰਤੋਂ ਕਰਕੇ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਬਿਜਾਈ ਤੋਂ ਪਹਿਲਾਂ ਕੀਤੀ ਜਾਣ ਵਾਲੀ ਰੌਣੀ ਲਈ ਵਰਤੇ ਜਾਂਦੇ ਪਾਣੀ ਦੀ ਵੱਡੀ ਬੱਚਤ ਹੁੰਦੀ ਹੈ ਅਤੇ ਸਮੇਂ ਦੀ ਵੀ ਬਚਤ ਹੁੰਦੀ ਹੈ। ਇਸ ਤੋਂ ਇਲਾਵਾ ਖੇਤਾਂ ਵਿੱਚ ਨਦੀਨਾਂ ਦੀ ਸਮੱਸਿਆ ਵੀ ਘੱਟ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ਫਤਿਹ ਸਿੰਘ ਫੀਲਡ ਵਰਕਰ ਅਤੇ ਇਲਾਕੇ ਦੇ ਹੋਰ ਕਿਸਾਨ ਵੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਉਪਰਾਲੇ ਵਿੱਚ ਸਹਿਯੋਗ ਦਿੱਤਾ ਅਤੇ ਖੇਤੀਬਾੜੀ ਸਬੰਧੀ ਜਾਣਕਾਰੀ ਸਾਂਝੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਆਸ਼ਰਮ ਵਿਖੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਕਰਵਾ ਚੌਥ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਮਰਪਣ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਜ਼ਿਲ੍ਹਾ ਕਚਹਿਰੀਆਂ ਵਿਖੇ ਲਗਾਇਆ ਸਟਾਲ
Ad Position 24