31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡੀ.ਸੀ. ਅਤੇ ਐੱਸ.ਐੱਸ.ਪੀ. ਵਲੋਂ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਪਰਾਲੀ ਪ੍ਰਬੰਧਨ ਯੂਨਿਟ ਦਾ ਦੌਰਾ

ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)— ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਐੱਸ. ਐੱਸ.

Ad Position 21
No active advertisement
ਕੋਟ ਧਰਮ ਚੰਦ ਕਲਾਂ ਵਿਖੇ ਪਰਾਲੀ ਪ੍ਰਬੰਧਨ ਯੂਨਿਟ ਦਾ ਦੌਰਾ ਕਰਨ ਸਮੇਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ। ਤਸਵੀਰਾਂ—ਲਵਲੀ 01-11-2026
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)— ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਐੱਸ.ਐੱਸ.ਪੀ. ਤਰਨ ਤਾਰਨ ਸੁਰਿੰਦਰ ਲਾਂਬਾ ਸਮੇਤ ਸੀਨੀਅਰ ਅਧਿਕਾਰੀਆਂ ਵਲੋਂ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਨਵੇਂ ਪਰਾਲੀ ਪ੍ਰਬੰਧਨ ਯੂਨਿਟ ਦਾ ਦੌਰਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਇਹ ਯੂਨਿਟ ਸਾਲਾਨਾ 35 ਹਜ਼ਾਰ ਮੀਟ੍ਰਿਕ ਟਨ ਪਰਾਲੀ ਦੀ ਖਪਤ ਕਰਕੇ ਪਰਾਲੀ ਪ੍ਰਬੰਧਨ, ਵਾਤਾਵਰਨ ਦੀ ਸੁਰੱਖਿਆ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿਚ ਸਹਾਈ ਹੋਵੇਗਾ, ਉਥੇ ਇਹ ਪਰਾਲੀ ਪਾਵਰ ਪਲਾਂਟ ਅਤੇ ਭੱਠਿਆਂ ਵਿਚ ਵਰਤਣ ਲਈ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ 8-10 ਪਿੰਡਾਂ ਦੀ ਸੈਂਕੜੇ ਏਕੜ ਜ਼ਮੀਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਯੂਨਿਟ ਵਿਚ ਪਰਾਲੀ ਲਿਆਉਣ ਤਾਂ ਜੋ ਇਸਦਾ ਪ੍ਰਬੰਧਨ ਕਰਕੇ ਇਸ ਨੂੰ ਸਹੀ ਤਰੀਕੇ ਨਾਲ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਬੇਲਰ ਅਤੇ ਰੈਕ ਮੁਹੱਇਆ ਕਰਵਾਏ ਜਾਣਗੇ, ਇਸ ਲਈ ਕਿਸਾਨ ਪਰਾਲੀ ਪ੍ਰਬੰਧਨ ਯੂਨਿਟ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਹਾਸਲ ਕਰਦੇ ਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਕਿਹਾ ਕਿ ਕਿਸਾਨਾਂ ਦੀਆਂ ਜੋ ਮੁਸ਼ਕਿਲ ਹਨ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਸਾਡਾ ਵਾਤਾਵਰਣ ਸ਼ੁੱਧ ਰਹਿ ਸਕੇ।
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਤਰਨ ਤਾਰਨ ਆਸ਼ਰਮ ਵਿਖੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਕਰਵਾ ਚੌਥ ਦਾ ਤਿਉਹਾਰ ਮਨਾਇਆ
Ad Position 24