31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅਥਲੈਟਿਕ ਮੀਟ ਕਰਵਾਈ

ਖਡੂਰ ਸਾਹਿਬ, 31 ਅਕਤੂਬਰ, (ਰਸ਼ਪਾਲ ਸਿੰਘ ਕੁਲਾਰ)– ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਦੱਸਵੀਂ ਸਾਲਾਨਾ ਦੋ ਦਿਨਾ ਅਥਲੈਟਿਕ ਮੀਟ ਕਰਵਾਈ ਗਈ। ਜਿਸਦੀ ਸ਼ੁਰੂਆਤ ਬਾਬਾ ਬਲਦੇਵ ਸਿੰਘ ਕਾਰ ਸੇਵਾ ਖਡੂਰ ਸਾਹਿਬ ਅਤੇ ਭਾਈ ਵਰਿਆਮ ਸਿੰਘ ਸੱਕਤਰ ਬਾਬਾ ਉੱਤਮ ਸਿੰਘ ਚੈਰੀਟੇਬਲ ਟਰੱਸਟ ਵਲੋਂ ਕੀਤੀ ਗਈ।

Ad Position 21
No active advertisement
ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਕਰਵਾਈ ਗਈ ਦੋ ਦਿਨਾਂ ਅਥਲੈਟਿਕ ਮੀਟ ਦੇ ਜੇਤੂ ਵਿਦਿਆਰਥੀਆਂ ਨਾਲ ਸੰਜੀਵ ਸਰਮਾ ਐਸ.ਡੀ.ਐਮ ਖਡੂਰ ਸਾਹਿਬ, ਬਾਬਾ ਬਲਦੇਵ ਸਿੰਘ , ਪ੍ਰਿੰਸੀਪਲ ਅਮਰਜੀਤ ਸਿੰਘ ਤੇ ਹੋਰ। ਤਸਵੀਰ–ਕੁਲਾਰ 01-11-2026
ਖਡੂਰ ਸਾਹਿਬ, 31 ਅਕਤੂਬਰ, (ਰਸ਼ਪਾਲ ਸਿੰਘ ਕੁਲਾਰ)– ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਦੱਸਵੀਂ ਸਾਲਾਨਾ ਦੋ ਦਿਨਾ ਅਥਲੈਟਿਕ ਮੀਟ ਕਰਵਾਈ ਗਈ। ਜਿਸਦੀ ਸ਼ੁਰੂਆਤ ਬਾਬਾ ਬਲਦੇਵ ਸਿੰਘ ਕਾਰ ਸੇਵਾ ਖਡੂਰ ਸਾਹਿਬ ਅਤੇ ਭਾਈ ਵਰਿਆਮ ਸਿੰਘ ਸੱਕਤਰ ਬਾਬਾ ਉੱਤਮ ਸਿੰਘ ਚੈਰੀਟੇਬਲ ਟਰੱਸਟ ਵਲੋਂ ਕੀਤੀ ਗਈ। ਖੇਡਾਂ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ। ਸ਼ਬਦ ਗਾਇਨ ਅਤੇ ਕਵੀਸ਼ਰੀ ਕਰਨ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਸਕੂਲ ਦੇ ਚਾਰ ਹਾਊਸ ਬਾਬਾ ਦੀਪ ਸਿੰਘ ਜੀ, ਅਕਾਲੀ ਫੂਲਾ ਸਿੰਘ, ਸ. ਹਰੀ ਸਿੰਘ ਨਲੂਆ ਅਤੇ ਸ. ਸ਼ਾਮ ਸਿੰਘ ਅਟਾਰੀ ਦੇ ਵਿਦਿਆਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਖੇਡਾਂ ਦੇ ਪਹਿਲੇ ਦਿਨ ਪ੍ਰਾਇਮਰੀ ਵਿੰਗ ਦੀ 50 ਮੀਟਰ ਦੌੜ ਤੋਂ ਸ਼ੁਰੂ ਹੋ ਕੇ ਸੈਕੰਡਰੀ ਵਿੰਗ ਦੀ 100, 200, 400, 600 ਅਤੇ 800 ਮੀਟਰ ਦੀਆਂ ਦੌੜਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਦੂਸਰੇ ਦਿਨ ਗੋਲਾ ਸੁੱਟਣ, ਲੰਬੀ ਛਾਲ ਅਤੇ ਰੀਲੇਅ ਦੌੜ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਪੀ.ਸੀ.ਐੱਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਥਲੈਟਿਕ ਮੀਟ ਦੇ ਦੂਸਰੇ ਦਿਨ ਜੇਤੂ ਖਿਡਾਰੀਆਂ ਨੂੰ ਸੰਜੀਵ ਸ਼ਰਮਾ ਪੀ.ਸੀ.ਐੱਸ, ਵਰਿਆਮ ਸਿੰਘ ਅਤੇ ਬਾਬਾ ਬਲਦੇਵ ਸਿੰਘ ਵਲੋਂ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਜੀਵ ਸ਼ਰਮਾ ਪੀ.ਸੀ.ਐੱਸ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਤਜ਼ਰਬੇ ਦੀ ਉਦਹਾਰਣ ਦਿੰਦੇ ਹੋਏ ਵਿਦਿਆਥੀਆਂ ਨੂੰ ਅੱਗੇ ਵੱਧਦੇ ਰਹਿਣ ਤੇ ਮਿਹਨਤ ਕਰਦੇ ਰਹਿਣ ਦੀ ਪ੍ਰੇਰਣਾ ਦਿੱਤੀ। ਉਨਾਂ ਕਿਹਾ ਕਿ ਮਿਹਨਤ ਕਰਨ ਵਾਲੇ ਹੀ ਹਮੇਸ਼ਾ ਅੱਗੇ ਵਧਦੇ ਹਨ, ਬਿਨਾਂ ਮਿਹਨਤ ਤੋਂ ਸਫਲਤਾ ਹਾਸਿਲ ਨਹੀਂ ਹੁੰਦੀ। ਇਸ ਮੌਕੇ ਸਕੂਲ ਹੈੱਡਮਿਸਟ੍ਰੈਸ ਨਵਪ੍ਰੀਤ ਕੌਰ, ਹੈੱਡਮਿਸਟ੍ਰੈਸ ਰੁਪਿੰਦਰ ਕੌਰ ਸਰੀਰਕ ਸਿੱਖਿਆ ਅਧਿਆਪਕ ਰਵੀ ਇੰਦਰ ਸਿੰਘ, ਰਾਜਬੀਰ ਕੌਰ ਅਤੇ ਗੁਰਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ। ਸਟੇਜ ਸੰਚਾਲਨ ਦੀ ਭੂਮਿਕਾ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਜਸਮੀਨ ਕੌਰ ਅਤੇ ਵਰਸ਼ਦੀਪ ਕੌਰ ਵਲੋਂ ਨਿਭਾਈ ਗਈ
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਉੱਚ ਅਧਿਕਾਰੀਆਂ ਵਲੋਂ ਟੀਮਾਂ ਸਮੇਤ ਪਿੰਡਾਂ ’ਚ ਪੈਟਰੋਲਿੰਗ ਅਗਲੀ ਖ਼ਬਰ ਡੀ.ਸੀ. ਅਤੇ ਐੱਸ.ਐੱਸ.ਪੀ. ਵਲੋਂ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਪਰਾਲੀ ਪ੍ਰਬੰਧਨ ਯੂਨਿਟ ਦਾ ਦੌਰਾ
Ad Position 24