31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਉੱਚ ਅਧਿਕਾਰੀਆਂ ਵਲੋਂ ਟੀਮਾਂ ਸਮੇਤ ਪਿੰਡਾਂ ’ਚ ਪੈਟਰੋਲਿੰਗ

ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)–ਜ਼ਿਲ੍ਹੇ ਵਿਚ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀਆਂ ਹਦਾਇਤਾਂ ’ਤੇ ਉੱਚ ਅਧਿਕਾਰੀਆਂ ਵੱਲੋਂ ਟੀਮਾਂ ਸਮੇਤ ਲਗਾਤਾਰ ਵੱਖ-ਵੱਖ ਪਿੰਡਾਂ ਦੀ ਪੈਟਰੋਲਿੰਗ ਜਾਰੀ ਹੈ। ਇਸੇ ਤਹਿਤ ਐੱਸ.

Ad Position 21
No active advertisement
ਅਜੀਤ ਡੈਸਕ 01-11-2026
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)–ਜ਼ਿਲ੍ਹੇ ਵਿਚ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀਆਂ ਹਦਾਇਤਾਂ ’ਤੇ ਉੱਚ ਅਧਿਕਾਰੀਆਂ ਵੱਲੋਂ ਟੀਮਾਂ ਸਮੇਤ ਲਗਾਤਾਰ ਵੱਖ-ਵੱਖ ਪਿੰਡਾਂ ਦੀ ਪੈਟਰੋਲਿੰਗ ਜਾਰੀ ਹੈ। ਇਸੇ ਤਹਿਤ ਐੱਸ.ਡੀ.ਐੱਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ.ਡੀ.ਐੱਮ ਪੱਟੀ ਅਮਨਦੀਪ, ਐੱਸ.ਡੀ.ਐੱਮ ਭਿੱਖੀਵਿੰਡ ਜਗਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਤੇਜਬੀਰ ਸਿੰਘ ਭੰਗੂ ਅਤੇ ਹੋਰਨਾਂ ਅਧਿਕਾਰੀਆਂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਦੀ ਪੈਟਰੋਲਿੰਗ ਕੀਤੀ ਗਈ। ਇਸ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਵਾਈ ਕੀਤੀ ਗਈ ਅਤੇ ਮੌਕੇ ’ਤੇ ਲੱਗੀ ਅੱਗ ਨੂੰ ਬੁਝਾਇਆ ਗਿਆ। ਕੁਝ ਥਾਵਾਂ ਤੇ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਮਦਦ ਵੀ ਲਈ ਗਈ। ਇਸ ਦੌਰਾਨ ਟੀਮਾਂ ਵਲੋਂ ਸ਼ਹੀਦ, ਬੋਪਾਰਾਏ, ਧਗਾਣਾ, ਘਰਿਆਲਾ, ਮੰਨਣ, ਸਰਹਾਲੀ ਕਲਾਂ, ਸਭਰਾ, ਜੋਤੀਸ਼ਾਹ, ਕੋਟ ਬੁੱਢਾ, ਦੁਬਲੀ, ਢੋਟੀਆਂ, ਰਾਣੀਵਲਾਹ, ਮਾੜੀ ਗੌਰ ਸਿੰਘ, ਡਿੱਬੀਪੁਰਾ, ਸੁਰਵਿੰਡ, ਚੋਹਲਾ ਸਾਹਿਬ ਅਤੇ ਕੱਚਾ ਪੱਕਾ ਆਦਿ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਜਾਗਰੂਕਤਾ ਦੇ ਨਾਲ-ਨਾਲ ਸਖ਼ਤੀ ਵੀ ਕੀਤੀ ਜਾ ਰਹੀ ਹੈ ਅਤੇ ਵੱਡੀ ਪੱਧਰ ’ਤੇ ਪਰਚੇ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਮਿੱਟੀ ਵਿਚ ਮੌਜੂਦ ਮਿੱਤਰ ਕੀੜੇ ਤੇ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ। ਇਸ ਨਾਲ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਜਾਂ ਬੇਲਰ ਵਰਗੀ ਖੇਤੀ ਮਸ਼ੀਨਰੀ ਰਾਹੀਂ ਗੰਢਾਂ ਬਣਵਾ ਕੇ ਇਸ ਦੀ ਸੁਚੱਜੀ ਵਰਤੋਂ ਕਰਨ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਹਲਕਾ ਪੂਰਬੀ ਤੋਂ ਵੱਡੇ ਇਕੱਠ ਨਾਲ ਰਵਾਨਾ ਹੋਵਾਂਗਾ-ਬੱਸੀ ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅਥਲੈਟਿਕ ਮੀਟ ਕਰਵਾਈ
Ad Position 24