ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੀ ਪ੍ਰਬੰਧਕੀ ਟੀਮ ਢਾਕਾ ਪਹੁੰਚੀ
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਹੇਠ ਬੰਗਲਾਦੇਸ਼ ਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ-ਸੰਭਾਲ ਅਤੇ ਗੁਰਮਤਿ ਕਾਰਜਾਂ ਦੀ ਸੇਵਾ ਸਾਲ 2004 ਤੋਂ ਨਿਰੰਤਰ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹਰ ਸਾਲ ਸੰਪਰਦਾਇ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਬੰਗਲਾਦੇਸ਼ ਭੇਜਿਆ ਜਾਂਦਾ ਹੈ, ਜੋ ਉੱਥੋਂ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਧਾਰਮਿਕ ਸਮਾਗਮਾਂ ਵਿਚ ਵੀ ਸ਼ਮੂਲੀਅਤ ਕਰਦਾ ਹੈ।
ਢ
ਢਾਕਾ ਵਿਖੇ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਹਰਭਜਨ ਸਿੰਘ ਸੰਧੂ ਅਤੇ ਪ੍ਰਧਾਨ ਅਜੈਬ ਸਿੰਘ ਬੋਪਾਰਾਏ। ਅਜੀਤ ਤਸਵੀਰ
02-11-2026
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਹੇਠ ਬੰਗਲਾਦੇਸ਼ ਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ-ਸੰਭਾਲ ਅਤੇ ਗੁਰਮਤਿ ਕਾਰਜਾਂ ਦੀ ਸੇਵਾ ਸਾਲ 2004 ਤੋਂ ਨਿਰੰਤਰ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹਰ ਸਾਲ ਸੰਪਰਦਾਇ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਬੰਗਲਾਦੇਸ਼ ਭੇਜਿਆ ਜਾਂਦਾ ਹੈ, ਜੋ ਉੱਥੋਂ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਧਾਰਮਿਕ ਸਮਾਗਮਾਂ ਵਿਚ ਵੀ ਸ਼ਮੂਲੀਅਤ ਕਰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੀ ਪ੍ਰਬੰਧਕੀ ਟੀਮ ਢਾਕਾ ਪਹੁੰਚੀ। ਇਸ ਮੌਕੇ ਇਤਿਹਾਸਕ ਗੁਰਦੁਆਰਾ ਨਾਨਕਸ਼ਾਹੀ ਢਾਕਾ ਵਿਖੇ ਹੋਏ ਹਫ਼ਤਾਵਾਰੀ ਗੁਰਮਤਿ ਸਮਾਗਮ ਵਿਚ ਸੰਪਰਦਾਇ ਦੇ ਜਨਰਲ ਸਕੱਤਰ ਹਰਭਜਨ ਸਿੰਘ ਸੰਧੂ ਅਤੇ ਬੰਗਲਾਦੇਸ਼ ਗੁਰਦੁਆਰਾ ਮੈਨੇਜ਼ਮੈਂਟ ਬੋਰਡ ਕੋਲਕਾਤਾ ਦੇ ਪ੍ਰਧਾਨ ਅਜੈਬ ਸਿੰਘ ਬੋਪਾਰਾਏ ਸਮੇਤ ਲਗਪਗ 400 ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਇਸ ਉਪਰੰਤ ਡਾ. ਐਮ.ਕੇ. ਰਾਏ, ਸੁਭਾਸ਼ ਅਤੇ ਜਤਿਨ ਕੁਮਾਰ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬੰਗਲਾਦੇਸ਼ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰ ਚੰਦ, ਸਕੱਤਰ ਤਪੋਸ ਲਾਲ ਚੌਧਰੀ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਸੰਗਤ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ, ਸੇਵਾ, ਨਾਮ ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਣ ਵਾਲਾ ਮਹਾਨ ਪੁਰਬ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਗੁਰਦੁਆਰਾ ਨਾਨਕਸ਼ਾਹੀ ਢਾਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਵਿਸ਼ੇਸ਼ ਜਥਾ ਬੰਗਲਾਦੇਸ਼ ਪਹੁੰਚੇਗਾ, ਜੋ ਉੱਥੋਂ ਦੇ ਸਮੂਹ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੀ ਇਹ ਪਹਿਲ ਬੰਗਲਾਦੇਸ਼ ਵਿੱਚ ਸਿੱਖ ਵਿਰਾਸਤ ਦੀ ਸੰਭਾਲ, ਇਤਿਹਾਸਕ ਗੁਰਧਾਮਾਂ ਦੀ ਸੇਵਾ ਅਤੇ ਗੁਰਮਤਿ ਪ੍ਰਚਾਰ-ਪ੍ਰਸਾਰ ਦੇ ਕਾਰਜਾਂ ਨੂੰ ਨਿਰੰਤਰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ।