ਹੈਰੋਇਨ ਸੇਵਨ ਕਰਦੇ ਜ਼ਿਲ੍ਹਾ ਪੁਲਿਸ ਵਲੋਂ 12 ਵਿਅਕਤੀ ਗ੍ਰਿਫ਼ਤਾਰ
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)—ਹੈਰੋਇਨ ਦਾ ਸੇਵਨ ਕਰਦੇ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.
ਐ
ਐਸ.ਐਸ.ਪੀ. ਸੁਰਿੰਦਰ ਲਾਂਬਾ
02-11-2026
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)—ਹੈਰੋਇਨ ਦਾ ਸੇਵਨ ਕਰਦੇ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ਸਬ ਇੰਸਪੈਕਟਰ ਹਰਮਨਪ੍ਰੀਤ ਸਿੰਘ ਨੇ ਗਸ਼ਤ ਦੌਰਾਨ ਜਸਪਾਲ ਸਿੰਘ ਉਰਫ਼ ਕਾਲਾ ਪੁੱਤਰ ਹਰੀ ਸਿੰਘ ਵਾਸੀ ਪਹੂਵਿੰਡ, ਅਜੈਪਾਲ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਚੇਲਾ ਕਲੋਨੀ ਭਿੱਖੀਵਿੰਡ ਅਤੇ ਕੁਲਦੀਪ ਸਿੰਘ ਉਰਫ਼ ਕਾਲੂ ਪੁੱਤਰ ਪ੍ਰਗਟ ਸਿੰਘ ਵਾਸੀ ਭਿੱਖੀਵਿੰਡ ਨੂੰ ਹੈਰੋਇਨ ਦਾ ਸੇਵਨ ਕਰਦੇ ਗ੍ਰਿਫ਼ਤਾਰ ਕੀਤਾ ਹੈ, ਜਿੰਨਾਂ ਕੋਲੋਂ ਇਕ ਲਾਈਟਰ, 10 ਰੁਪਏ ਦਾ ਨੋਟ ਅਤੇ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿੱਬੜੀ ਹੋਈ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਸਬ ਇੰਸਪੈਕਟਰ ਰੌਹਾਨ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਆਈ.ਟੀ.ਆਈ. ਸਰਹਾਲੀ ਦੇ ਪਿਛਲੇ ਪਾਸੇ ਪੁੱਜੇ ਤਾਂ ਉਥੇ ਦੋ ਵਿਅਕਤੀ ਸ਼ੱਕੀ ਹਾਲਤ ਵਿਚ ਬੈਠੇ ਹੋਏ ਸਨ, ਜਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਸਿਲਵਰ ਪੇਪਰ ਪੰਨੀ ਹੈਰੋਇਨ ਨਾਲ ਲਿੱਬੜੀ ਹੋਈ, ਇਕ ਲਾਈਟਰ, ਇਕ ਨੋਟ 10 ਰੁਪਏ ਗੋਲ ਕੀਤਾ ਹੋਇਆ ਬਰਾਮਦ ਹੋਇਆ। ਫੜੇ ਗਏ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੋਬਨ ਪੁੱਤਰ ਕਾਲਾ ਸਿੰਘ ਵਾਸੀ ਨੰਦਪੁਰ ਅਤੇ ਗੁਰਿੰਦਰ ਸਿੰਘ ਉਰਫ਼ ਮਿੱਠੂ ਪੁੱਤਰ ਹਰਪਾਲ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐਸ.ਆਈ. ਵਰਿਆਮ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਦਾਸੂਵਾਲ, ਬਹਾਦਰ ਨਗਰ ਆਦਿ ਪਿੰਡਾਂ ਨੂੰ ਗਸ਼ਤ ਦੌਰਾਨ ਜਾ ਰਹੇ ਸਨ ਕਿ ਵਲਟੋਹਾ ਰੋਡ ’ਤੇ ਮੜੀਆਂ ਅੰਦਰ ਦੋ ਵਿਅਕਤੀ ਨਸ਼ਾ ਕਰ ਰਹੇ ਸਨ, ਜਿੰਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2 ਸਿਲਵਰ ਪੰਨੀਆਂ, 2 ਪਾਈਪਾਂ, 1 ਇਕ ਨੋਟ ਦਸ ਰੁਪਏ ਅਤੇ ਇਕ ਕਾਗਜ਼ ਤੇ ਦੋ ਲਾਈਟਰ ਬਰਾਮਦ ਕੀਤੇ। ਫੜੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਸਿੰਘ ਪੁੱਤਰ ਦਲੇਰ ਸਿੰਘ ਵਾਸੀ ਅਲਗੋਂ ਅਤੇ ਸੁਖਵੰਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਅਲਗੋਂ ਵਜੋਂ ਹੋਈ। ਇਸੇ ਤਰ੍ਹਾਂ ਏ.ਐਸ.ਆਈ. ਸਿਟੀ ਤਰਨ ਤਾਰਨ ਮਨਜਿੰਦਰ ਸਿੰਘ ਨੇ ਗਸ਼ਤ ਦੌਰਾਨ ਸ਼ਰਨਜੀਤ ਸਿੰਘ ਉਰਫ਼ ਸ਼ਾਲੀ ਪੁੱਤਰ ਰਾਜਬੀਰ ਸਿੰਘ ਗਲੀ ਗਿੱਲਾਂ ਵਾਲੀ ਨੂਰਦੀ ਅੱਡਾ ਤਰਨ ਤਾਰਨ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਹੀਰਾ ਸਿੰਘ ਨੇ ਵਿਜੈ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਬੈਂਕਾ ਅਤੇ ਚਰਨਜੀਤ ਸਿੰਘ ਉਰਫ਼ ਗਿੱਲ ਪੁੱਤਰ ਬਖ਼ਸ਼ੀਸ ਸਿੰਘ ਵਾਸੀ ਗੁਲਾਲੀਪੁਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਅਮਰਬੀਰ ਸਿੰਘ ਨੇ ਜਗਰੂਪ ਸਿੰਘ ਪੁੰਤਰ ਦੇਸਾ ਸਿੰਘ ਅਤੇ ਮਨਦੀਪ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀਆਨ ਫਤਿਆਬਾਦ ਨੂੰ ਨਸ਼ੇ ਦਾ ਸੇਵਨ ਕਰਦਿਆਂ ਸਮੇਤ ਪੰਨੀ ਪਾਈਪ ਲਾਈਟਰ ਸਣੇ ਕਾਬੂ ਕੀਤਾ ਹੈ।