ਮਾਂ ਅਤੇ ਬੱਚੇ ਦੀ ਤੰਦਰੁਸਤੀ ਲਈ ਗਰਭ ਅਵਸਥਾ ਦੌਰਾਨ ਸਿਹਤ ਸੰਭਾਲ ਤੇ ਨਿਯਮਤ ਜਾਂਚ ਬੇਹੱਦ ਜ਼ਰੂਰੀ- ਡਾ. ਹਰਿੰਦਰ ਕੌਰ
ਝਬਾਲ, 1 ਨਵੰਬਰ (ਸੁਖਦੇਵ ਸਿੰਘ)-ਗਰਭ ਅਵਸਥਾ ਦੌਰਾਨ ਮਾਂ ਅਤੇ ਗਰਭ ਵਿਚ ਪਲ ਰਹੇ ਬੱਚੇ ਦੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਸੰਬੰਧੀ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਤਾਇਨਾਤ ਇਸਤਰੀ ਰੋਗਾਂ ਦੇ ਮਾਹਿਰ ਡਾ.
ਔ
ਔਰਤ ਰੋਗਾਂ ਦੇ ਮਾਹਿਰ ਡਾਕਟਰ ਹਰਿੰਦਰ ਕੌਰ
02-11-2026
ਝਬਾਲ, 1 ਨਵੰਬਰ (ਸੁਖਦੇਵ ਸਿੰਘ)-ਗਰਭ ਅਵਸਥਾ ਦੌਰਾਨ ਮਾਂ ਅਤੇ ਗਰਭ ਵਿਚ ਪਲ ਰਹੇ ਬੱਚੇ ਦੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਸੰਬੰਧੀ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਤਾਇਨਾਤ ਇਸਤਰੀ ਰੋਗਾਂ ਦੇ ਮਾਹਿਰ ਡਾ. ਹਰਿੰਦਰ ਕੌਰ ਨੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਆਪਣੀ ਅਤੇ ਆਪਣੇ ਹੋਣ ਵਾਲੇ ਬੱਚੇ ਦੀ ਤੰਦਰੁਸਤੀ ਲਈ ਸਮੇਂ-ਸਮੇਂ ’ਤੇ ਮਾਹਿਰ ਡਾਕਟਰ ਕੋਲੋਂ ਜਾਂਚ ਕਰਵਾਉਣੀ ਚਾਹੀਦੀ ਹੈ। ਨਿਯਮਤ ਜਾਂਚ ਰਾਹੀਂ ਗਰਭ ਅਵਸਥਾ ਦੌਰਾਨ ਪੈਦਾ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਔਰਤ ਦੇ ਸਰੀਰ ਵਿਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਆਉਂਦੀਆਂ ਹਨ। ਇਸ ਸਮੇਂ ਮਾਂ ਦੀ ਸਿਹਤ ਦੇ ਨਾਲ-ਨਾਲ ਬੱਚੇ ਦੇ ਸਹੀ ਵਿਕਾਸ ਵੱਲ ਧਿਆਨ ਦੇਣਾ ਵੀ ਜ਼ਰੂਰੀ ਹੁੰਦਾ ਹੈ। ਇਸ ਲਈ ਗਰਭਵਤੀ ਔਰਤਾਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣੀ, ਲੋੜੀਂਦਾ ਆਰਾਮ ਕਰਨਾ ਅਤੇ ਡਾਕਟਰ ਦੀ ਸਲਾਹ ਅਨੁਸਾਰ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਚਾਹੀਦੀ ਹੈ। ਗਰਭਵਤੀ ਔਰਤਾਂ ਨੂੰ ਆਪਣੀ ਮਰਜ਼ੀ ਨਾਲ ਕੋਈ ਵੀ ਦਵਾਈ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਲਾਪਰਵਾਹੀ ਵਰਤਣ ਦੀ ਬਜਾਇ ਸਮੇਂ ਸਿਰ ਡਾਕਟਰੀ ਸਲਾਹ ਲੈਣੀ ਮਾਂ ਅਤੇ ਬੱਚੇ ਦੀ ਸਿਹਤ ਲਈ ਲਾਹੇਵੰਦ ਸਾਬਿਤ ਹੁੰਦੀ ਹੈ। ਉਨ੍ਹਾਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਨਿਯਮਤ ਜਾਂਚ ਰਾਹੀਂ ਆਪਣੇ ਹੋਣ ਵਾਲੇ ਬੱਚੇ ਦੇ ਸਿਹਤਮੰਦ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰਨ।