02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

3 ਦੀ ਧੂਰੀ ਰੈਲੀ ਵਿਚ ਤਰਨ ਤਾਰਨ ਤੋ 100 ਸਾਥੀ ਸ਼ਾਮਿਲ ਹੋਣਗੇ - ਕਾ. ਗੋਹਲਵੜ, ਕਾ. ਹੀਰਾ ਸਿੰਘ

ਤਰਨ ਤਾਰਨ, 1 ਨਵੰਬਰ (ਇਕਬਾਲ ਸਿੰਘ ਸੋਢੀ)-ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਸੂਬਾ ਸਕੱਤਰੇਤ ਮੈਂਬਰ ਕਾ. ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਸੀਨੀਅਰ ਆਗੂ ਕਾ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਕਾ. ਸੁਖਦੇਵ ਸਿੰਘ ਗੋਹਲਵੜ੍ਹ ਅਤੇ ਕਾ. ਹੀਰਾ ਸਿੰਘ ਕੰਡਿਆਂਵਾਲੇ। ਤਸਵੀਰ: ਲਵਲੀ 02-11-2026
ਤਰਨ ਤਾਰਨ, 1 ਨਵੰਬਰ (ਇਕਬਾਲ ਸਿੰਘ ਸੋਢੀ)-ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਸੂਬਾ ਸਕੱਤਰੇਤ ਮੈਂਬਰ ਕਾ. ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਸੀਨੀਅਰ ਆਗੂ ਕਾ. ਹੀਰਾ ਸਿੰਘ ਕੰਡਿਆਂਵਾਲੇ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾ. ਦਵਿੰਦਰ ਸਿੰਘ ਪੱਖੋਕੇ, ਜ਼ਿਲ੍ਹਾ ਜਨਰਲ ਸਕੱਤਰ ਕਾ. ਬਲਦੇਵ ਸਿੰਘ ਗੋਹਲਵੜ, ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਕਾ. ਪਾਲ ਸਿੰਘ ਜਾਮਾਰਾਏ, ਮੀਤ ਪ੍ਰਧਾਨ ਕਾ. ਮਹਿੰਦਰ ਸਿੰਘ ਪੱਟੀ, ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਸੀਟੂ ਪੰਜਾਬ ਦੇ ਜ਼ਿਲ੍ਹਾ ਚੇਅ. ਕਾ. ਜਸਵਿੰਦਰ ਸਿੰਘ ਮਾਣੋਚਾਲ੍ਹ, ਜ਼ਿਲ੍ਹਾ ਪ੍ਰਧਾਨ ਕਾ. ਕਰਮ ਸਿੰਘ ਲਾਲਪੁਰਾ ਆਦਿ ਆਗੂਆਂ ਨੇ ਦੱਸਿਆ ਕਿ 3 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ, ਜਿਸ ਦੇ ਕਾਰਜਕਾਲ ਦੌਰਾਨ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਤੇ ਆਮ ਲੋਕਾਂ ਦੇ ਭੱਖਦੇ ਮਸਲਿਆਂ ਨੂੰ ਪੈਰਾਂ ਹੇਠ ਮਧੋਲਿਆ ਗਿਆ ਹੈ, ਜਿਸ ਕਰਕੇ ਪੰਜਾਬ ਦੇ ਮਿਹਨਤਕਸ਼ ਲੋਕਾਂ ਵਿਚ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੀਟੂ ਵਲੋਂ 3 ਨਵੰਬਰ ਨੂੰ ਧੂਰੀ ਵਿਖੇ ਹੋਣ ਵਾਲੀ ਰੈਲੀ ਵਿਚ ਜ਼ਿਲ੍ਹਾ ਤਰਨ ਤਾਰਨ ਤੋਂ ਸੀਟੂ ਦੇ 100 ਸਾਥੀ ਸ਼ਾਮਿਲ ਹੋਣਗੇ। ਆਗੂਆਂ ਨੇ ਅੱਗੇ ਕਿਹਾ ਕਿ ਕਿਰਤੀਆਂ ਦੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਲੈ ਪੰਜਾਬ ਵਿਚ ਸੀਟੂ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਵਰਕਰਾ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਨਿਰਮਾਣ ਮਜ਼ਦੂਰ, ਮਨਰੇਗਾ ਮਜ਼ਦੂਰ,ਭੱਠਾ ਮਜ਼ਦੂਰ ਵੱਡੀ ਗਿਣਤੀ ਵਿਚ ਵਰਕਰ ਸ਼ਾਮਿਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ ਨੇ ਕਬੱਡੀ ਨੈਸ਼ਨਲ ਅੰਡਰ-14 ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਬੂਹਾ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ 2026 ਕਰਵਾਇਆ
Ad Position 24