01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜੈਕਾਰਿਆਂ ਦੀ ਗੂੰਜ ਵਿਚ ਤਪ ਅਸਥਾਨ ਗੁਰਦੁਆਰਾ ਭੰਬਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਸੰਪੰਨ

ਪੱਟੀ, 1 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਤਪ ਅਸਥਾਨ ਗੁਰਦੁਆਰਾ ਭੰਬਰਾ ਸਾਹਿਬ, ਪਿੰਡ ਸੁਰ ਸਿੰਘ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਜੀ ਦੀ ਧਰਮ ਪਤਨੀ ਮਾਤਾ ਦਇਆ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਸੰਤ ਬਾਬਾ ਗੁਰਬਚਨ ਸਿੰਘ ਦੀ ਰਹਿਨੁਮਾਈ ਹੇਠ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜੋੜ ਮੇਲੇ ਨੂੰ ਸਮਰਪਿਤ ਪਿਛਲੇ ਦਿਨ ਤੋਂ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

Ad Position 21
No active advertisement
ਕਥਾ ਕਰਦੇ ਹੋਏ ਗਿਆਨੀ ਬਲਜੀਤ ਸਿੰਘ ਅਤੇ ਸਟੇਜ ’ਤੇ ਬਿਰਾਜਮਾਨ ਸੰਤ ਮਹਾਂਪੁਰਸ਼ 02-11-2026
ਪੱਟੀ, 1 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਤਪ ਅਸਥਾਨ ਗੁਰਦੁਆਰਾ ਭੰਬਰਾ ਸਾਹਿਬ, ਪਿੰਡ ਸੁਰ ਸਿੰਘ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਜੀ ਦੀ ਧਰਮ ਪਤਨੀ ਮਾਤਾ ਦਇਆ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਸੰਤ ਬਾਬਾ ਗੁਰਬਚਨ ਸਿੰਘ ਦੀ ਰਹਿਨੁਮਾਈ ਹੇਠ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜੋੜ ਮੇਲੇ ਨੂੰ ਸਮਰਪਿਤ ਪਿਛਲੇ ਦਿਨ ਤੋਂ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਧਾਰਮਿਕ ਦੀਵਾਨਾਂ ਦੌਰਾਨ ਵੱਖ-ਵੱਖ ਸੰਤ-ਮਹਾਂਪੁਰਸ਼ਾਂ, ਕਥਾਵਾਚਕਾਂ, ਰਾਗੀ ਜਥਿਆਂ ਅਤੇ ਕਵੀਸ਼ਰੀ ਜਥਿਆਂ ਵਲੋਂ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਕਥਾਵਾਚਕ ਗਿਆਨੀ ਜਸਵੰਤ ਸਿੰਘ, ਬਾਬਾ ਬੰਤਾ ਸਿੰਘ, ਅੰਸ-ਬੰਸ ਬਾਬਾ ਬਿਧੀ ਚੰਦ ਜੀ, ਸੰਤ ਬਾਬਾ ਤਰਨਜੀਤ ਸਿੰਘ ਨਿੱਕੇ ਘੁੰਮਣਾਂ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਗਿਆਨੀ ਕੇਵਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਨਿਰਮਲ ਸਿੰਘ ਨਾਗਪੁਰੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਕਵੀਸ਼ਰ ਗਿਆਨੀ ਦਲਬੀਰ ਸਿੰਘ ਗਿੱਲ, ਮਨਜੀਤ ਸਿੰਘ ਸੋਹੀ, ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ ਅਤੇ ਬੀਬੀ ਦਲੇਰ ਕੌਰ ਖ਼ਾਲਸਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ, ਕਥਾ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।ਇਸ ਦੌਰਾਨ ਬੁਲਾਰਿਆਂ ਨੇ ਸਿੱਖ ਇਤਿਹਾਸ, ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ, ਸਿੱਖੀ ਸਿਧਾਂਤਾਂ ਅਤੇ ਗੁਰਮਤਿ ਮਰਿਆਦਾ ਬਾਰੇ ਵਿਚਾਰ ਸਾਂਝੇ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਗੌਰਵਮਈ ਸਿੱਖ ਇਤਿਹਾਸ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਧਾਰਮਿਕ ਦੀਵਾਨਾਂ ਦੀ ਸਟੇਜ ਦੀ ਸੇਵਾ ਕਥਾਵਾਚਕ ਭਾਈ ਸੰਤੋਖ ਸਿੰਘ ਵੱਲੋਂ ਬਾਖ਼ੂਬੀ ਨਿਭਾਈ ਗਈ। ਜੋੜ ਮੇਲੇ ਦੌਰਾਨ ਵੱਖ-ਵੱਖ ਧਾਰਮਿਕ ਸੰਪਰਦਾਵਾਂ ਦੇ ਸੰਤ-ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ ਦੇ ਨੁੰਮਾਇੰਦਿਆਂ, ਧਾਰਮਿਕ ਸ਼ਖ਼ਸੀਅਤਾਂ ਅਤੇ ਰਾਜਨੀਤਿਕ ਆਗੂਆਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਗੁਰਚਰਨ ਸਿੰਘ ਗਰੇਵਾਲ, ਬਾਬਾ ਅਮਰੀਕ ਸਿੰਘ, ਬਾਬਾ ਰਾਜਨ ਸਿੰਘ ਚੁਗਾਵਾਂ, ਸੰਤ ਬਾਬਾ ਸ਼ਰਨਜੀਤ ਸਿੰਘ ਡੱਬਵਾਲੀ, ਸੰਤ ਬਾਬਾ ਸ਼ੇਰ ਸਿੰਘ ਕੋਟ ਈਸੇ ਖਾਂ, ਵਿਧਾਇਕ ਸਰਵਨ ਸਿੰਘ ਧੁੰਨ, ਵਿਧਾਇਕ ਹਰਮੀਤ ਸਿੰਘ, ਭਾਜਪਾ ਆਗੂ ਹਰਜੀਤ ਸਿੰਘ ਸੰਧੂ ਅਤੇ ਵਾਰਿਸ ਪੰਜਾਬ ਦੇ ਸੁਖਵਿੰਦਰ ਸਿੰਘ ਅਗਵਾਨ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਗੁਰਮੁਖ ਸਿੰਘ ਘੁੱਲਾ ਬਲੇਰ, ਸੰਤ ਬਾਬਾ ਅਮਰਜੀਤ ਸਿੰਘ ਸੰਪਰਦਾਇ ਹਰਖੋਵਾਲ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ ਵਾਲੇ, ਬਾਬਾ ਸੁਖਦੇਵ ਸਿੰਘ ਮਾਲੂਵਾਲ, ਬਾਬਾ ਦਰਸ਼ਨ ਸਿੰਘ ਬੋਰੀ ਵਾਲੇ, ਬਾਬਾ ਦਰਸ਼ਨ ਸਿੰਘ ਮਲਕਪੁਰ ਵਾਲੇ, ਸੰਤ ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਸੰਤ ਬਾਬਾ ਸੋਹਣ ਸਿੰਘ ਅਰਨੀਵਾਲਾ, ਸੰਤ ਬਾਬਾ ਸਾਵਨ ਦਾਸ, ਬਾਬਾ ਸੁਖਰਾਜ ਸਿੰਘ, ਸੰਪਰਦਾਇ ਬਾਬਾ ਗੁੱਜਰ ਸਿੰਘ ਚੂਸਲੇਵੜ ਵਾਲੇ, ਬਾਬਾ ਸਰੂਪ ਸਿੰਘ ਚੂਸਲੇਵੜ, ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲੇ, ਬਾਬਾ ਬਲਦੇਵ ਸਿੰਘ, ਬਾਬਾ ਕਾਰਜ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਬਲਵਿੰਦਰ ਸਿੰਘ ਤਰਨ ਤਾਰਨ, ਬਾਬਾ ਬਲਵਿੰਦਰ ਸਿੰਘ ਪੱਧਰੀ, ਬਾਬਾ ਮਨਜੋਤ ਸਿੰਘ, ਬਾਬਾ ਜਗਜੀਵਨ ਸਿੰਘ, ਗਿਆਨੀ ਗੁਰਪਾਸ ਸਿੰਘ ਮਨਾਵਾਂ, ਸੰਤ ਬਾਬਾ ਸਤਵਿੰਦਰ ਸਿੰਘ ਮੁਕੇਰੀਆਂ ਵਾਲੇ, ਸੰਤ ਬਾਬਾ ਅਮਰਜੀਤ ਸਿੰਘ, ਬਾਬਾ ਸੁਖਪ੍ਰੀਤ ਸਿੰਘ ਰਾਜੀਆਣਾ, ਬਾਬਾ ਗੁਰਦੇਵ ਸਿੰਘ ਠੱਠੇ ਵਾਲੇ, ਬਾਬਾ ਬੰਤਾ ਸਿੰਘ ਕਾਰ ਸੇਵਾ, ਬਾਬਾ ਸ੍ਰੀ ਚੰਦ ਸਾਹਿਬ ਵਾਲੇ, ਬਾਬਾ ਤੀਰਥ ਸਿੰਘ, ਮਹੰਤ ਜਗਦੇਵ ਮੁਨੀ ਖਾਈ ਵਾਲੇ, ਮਹੰਤ ਸੁੰਦਰ ਦਾਸ ਪੰਜਗਰਾਈਆਂ ਵਾਲੇ, ਮਹੰਤ ਗੁਰਮੰਤ ਦਾਸ, ਮੰਨਾ ਸਿੰਘ ਬੁੱਢਾ ਦਲ ਜਲੰਧਰ ਵਾਲੇ, ਬਾਬਾ ਹਰਜਿੰਦਰ ਸਿੰਘ ਪੱਟੀ ਅਤੇ ਭਾਈ ਈਸਰ ਸਿੰਘ ਪੁੱਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਮੇਤ ਹੋਰ ਸੰਤ-ਮਹਾਂਪੁਰਸ਼ਾਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਸਰਪੰਚ ਨਰਿੰਦਰ ਸਿੰਘ ਚੂਸਲੇਵੜ, ਸਰਪੰਚ ਸੁਖਵਿੰਦਰ ਸਿੰਘ ਉਬੋਕੇ, ਬਲਵਿੰਦਰ ਸਿੰਘ ਭੁੱਲਰ, ਗਿਆਨੀ ਗੁਰਚਰਨ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਨਰਬੀਰ ਸਿੰਘ, ਬਾਬਾ ਬਾਜ ਸਿੰਘ, ਬਲਵਿੰਦਰ ਸਿੰਘ ਚੇਅਰਮੈਨ, ਬਾਬਾ ਹੀਰਾ ਸਿੰਘ ਠੱਠੀ ਖਾਰਾ, ਨਿਰਵੈਰ ਸਿੰਘ, ਅਮਰ ਸਿੰਘ, ਸੋਢਾ ਸਿੰਘ, ਜੋਧਾ ਸਿੰਘ, ਗੁਰਚਰਨ ਸਿੰਘ ਚੰਨ ਅਤੇ ਜੋਧਵੀਰ ਸਿੰਘ ਸਮੇਤ ਵੱਖ-ਵੱਖ ਇਲਾਕਿਆਂ ਤੋਂ ਪੁੱਜੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਨੇ ਜੋੜ ਮੇਲੇ ਦੀਆਂ ਰੌਣਕਾਂ ਨੂੰ ਹੋਰ ਵਧਾ ਦਿੱਤਾ। ਜੋੜ ਮੇਲੇ ਦੌਰਾਨ ਗੁਰੂ ਘਰ ਵਿਚ ਸੇਵਾ-ਸਿਮਰਨ ਅਤੇ ਗੁਰਬਾਣੀ ਨਾਲ ਜੁੜਨ ਦਾ ਮਾਹੌਲ ਬਣਿਆ ਰਿਹਾ। ਸਮੁੱਚੇ ਸਮਾਗਮ ਦੀ ਸਮਾਪਤੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਰਦਾਸ ਕੀਤੀ ਗਈ। ਉਪਰੰਤ ਸੰਗਤਾਂ ਵਲੋਂ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਉੱਠਿਆ ਅਤੇ ਇਸ ਤਰ੍ਹਾਂ ਸਾਲਾਨਾ ਜੋੜ ਮੇਲਾ ਸ਼ਰਧਾ, ਸਤਿਕਾਰ ਅਤੇ ਖਾਲਸਾਈ ਜਾਹੋ-ਜਲਾਲ ਨਾਲ ਸੰਪੰਨ ਹੋਇਆ। ਅਖੀਰ ਵਿਚ ਸੰਤ ਬਾਬਾ ਗੁਰਬਚਨ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਬਾਬਾ ਕਰਨਬੀਰ ਸਿੰਘ ਨੇ ਜੋੜ ਮੇਲੇ ਵਿਚ ਪਹੁੰਚਣ ਵਾਲੀਆਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ, ਸੰਤ-ਮਹਾਂਪੁਰਸ਼ਾਂ, ਧਾਰਮਿਕ ਸ਼ਖ਼ਸੀਅਤਾਂ, ਰਾਜਨੀਤਿਕ ਆਗੂਆਂ, ਸਮਾਜ ਸੇਵੀਆਂ ਅਤੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਅਜਿਹੇ ਧਾਰਮਿਕ ਸਮਾਗਮ ਸਿੱਖੀ ਸਿਧਾਂਤਾਂ ਦੇ ਪ੍ਰਚਾਰ-ਪ੍ਰਸਾਰ ਅਤੇ ਗੁਰੂ ਘਰ ਨਾਲ ਸੰਗਤਾਂ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਨਾ ਸਰੋਤ ਬਣਦੇ ਹਨ। ਉਨ੍ਹਾਂ ਸਮੂਹ ਸੰਗਤਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਿਊ ਬਹਾਦਰਕੇ ਵਿਖੇ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ 5 ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਰੱਖੇ ਅੰਦੋਲਨ ’ਚ ਵੱਧ ਤੋਂ ਵੱਧ ਲੋਕ ਸ਼ਾਮਿਲ ਹੋਣ -...
Ad Position 24