01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਅਰਦਾਸ ਦਿਵਸ ਸ਼ਰਧਾ ਨਾਲ ਮਨਾਇਆ

ਤਰਨ ਤਾਰਨ, 1 ਨਵੰਬਰ (ਇਕਬਾਲ ਸਿੰਘ ਸੋਢੀ)–ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਅਰਦਾਸ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ.

Ad Position 21
No active advertisement
ਅਜੀਤ ਡੈਸਕ 02-11-2026
ਤਰਨ ਤਾਰਨ, 1 ਨਵੰਬਰ (ਇਕਬਾਲ ਸਿੰਘ ਸੋਢੀ)–ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਅਰਦਾਸ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਹਰਮਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਸ਼ਬਦ ਗੁਰੂ , ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ, ਇਲਾਹੀ ਕੀਰਤਨ ਹੋਇਆ ਅਤੇ ਅਰਦਾਸ ਸੰਪਨ ਹੋਈ । ਵਿਦਿਆਰਥੀਆ ਅਤੇ ਸਮੂਹ ਅਧਿਆਪਕਾ ਵਲੋ ਚਾਹ ਅਤੇ ਪ੍ਰਸ਼ਾਦਿਆ ਦਾ ਲੰਗਰ ਤਿਆਰ ਕੀਤਾ ਅਤੇ ਵਰਤਾਇਆ ਗਿਆ । ਇਸ ਮੌਕੇ ਉਘੇ ਸਿੱਖ ਚਿੰਤਕ ਡਾ.ਇੰਦਰਜੀਤ ਸਿੰਘ ਗੋਗੋਆਣੀ (ਡੀਨ ਤੇ ਮੁੱਖੀ, ਧਰਮ ਅਧਿਐਨ ਵਿਭਾਗ ਖਾਲਸਾ ਯੂਨੀਵਰਸਟੀ ਅੰਮ੍ਰਿਤਸਰ) ਸ਼ਬਦ ਗੁਰੂ, ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਨਤਮਸਤਕ ਹੋਏ। ਉਨ੍ਹਾਂ ਨੇ ਵਿਦਿਆਰਥੀਆ ਨੂੰ ਗੁਰੂ ਸਾਹਿਬਾਨ ਦੁਆਰਾ ਦਿੱਤੇ ਗਏ ਸੰਦੇਸ਼ਾਂ, ਸਿੱਖ ਅਤੇ ਸਿੱਖੀ ਸਿਧਾਂਤਾਂ ਸਬੰਧੀ ਜਾਣਕਾਰੀ ਦਿਤੀ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਤੇ ਖਾਲਸਾ ਯੁਨੀਵਰਸਿਟੀ ਅੰਮ੍ਰਿਤਸਰ ਦੇ ਵਾਇਸ ਚਾਂਸਲਰ ਮਹਿਲ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆ ਹੋਇਆ ਗੁਰਮਿਤ ਦੇ ਸਿਧਾਂਤਾਂ ਨੂੰ ਜਿੰਦਗੀ ਵਿਚ ਅਪਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਅਨੁਸਾਰ ਸਾਨੂੰ ਜਿੰਦਗੀ ਵਿਚ ਹਮੇਸ਼ਾ ਆਸ਼ਾਵਾਦੀ ਵਤੀਰਾ ਧਾਰਨ ਕਰਨਾ ਚਾਹੀਦਾ ਹੈ। ਕਾਲਜ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਸੁਖਬੀਰ ਸਿੰਘ ਸੰਧਾਵਾਲੀਆ ਅਤੇ ਸਕੱਤਰ ਰਾਜਬੀਰ ਸਿੰਘ ਪਰਿਵਾਰ ਸਮੇਤ ਇਸ ਧਾਰਮਿਕ ਸਮਾਰੋਹ ਵਿਚ ਸ਼ਾਮਿਲ ਹੋਏ । ਕਾਲਜ ਪ੍ਰਿੰਸੀਪਲ ਹਰਮਿੰਦਰ ਕੌਰ ਨੇ ਸ਼ਬਦ ਗੁਰੂ, ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸੰਗਤ ਰੂਪ ਵਿਚ ਨਤਮਸਤਕ ਹੋਏ ਸਾਰੇ ਮਹਿਮਾਨਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਨਾਲ ਟੱਕਰ ਮਾਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਸਵ . ਜਗਮੀਤ ਸਿੰਘ ਗਰੇਵਾਲ ਨੂੰ ਸ਼ਰਧਾਂਜਲੀਆਂ ਭੇਟ
Ad Position 24