ਵਾਰਡ ਨੰਬਰ 15 ’ਚ ਮਾਤਾ ਰਾਣੀ ਦਾ ਜਾਗਰਣ ਕਰਵਾਇਆ
ਤਰਨ ਤਾਰਨ, 2 ਨਵੰਬਰ (ਇਕਬਾਲ ਸਿੰਘ ਸੋਢੀ) -ਵਾਰਡ ਨੰਬਰ 15 ਮੁਰਾਦਪੁਰਾ ਵਿਖੇ ਮਾਤਾ ਰਾਣੀ ਜੀ ਦਾ ਜਾਗਰਣ ਬੜੀ ਧੂਮਧਾਮ ਅਤੇ ਸ਼ਰਧਾਪੂਰਵਕ ਕੌਂਸਲਰ ਗਗਨਦੀਪ ਕੌਰ ਵਲੋਂ ਕਰਵਾਇਆ ਗਿਆ। ਜਾਗਰਣ ਦੌਰਾਨ ਵੱਖ-ਵੱਖ ਭਜਨ ਮੰਡਲੀਆਂ ਵਲੋਂ ਮਾਤਾ ਰਾਣੀ ਜੀ ਦੀਆਂ ਸ਼ੁੰਦਰ ਸ਼ੁੰਦਰ ਭੇਂਟਾਂ ਗੁਣਗਾਨ ਕਰਕੇ ਹੋਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਤਰਨ ਤਾਰਨ, 2 ਨਵੰਬਰ (ਇਕਬਾਲ ਸਿੰਘ ਸੋਢੀ) -ਵਾਰਡ ਨੰਬਰ 15 ਮੁਰਾਦਪੁਰਾ ਵਿਖੇ ਮਾਤਾ ਰਾਣੀ ਜੀ ਦਾ ਜਾਗਰਣ ਬੜੀ ਧੂਮਧਾਮ ਅਤੇ ਸ਼ਰਧਾਪੂਰਵਕ ਕੌਂਸਲਰ ਗਗਨਦੀਪ ਕੌਰ ਵਲੋਂ ਕਰਵਾਇਆ ਗਿਆ। ਜਾਗਰਣ ਦੌਰਾਨ ਵੱਖ-ਵੱਖ ਭਜਨ ਮੰਡਲੀਆਂ ਵਲੋਂ ਮਾਤਾ ਰਾਣੀ ਜੀ ਦੀਆਂ ਸ਼ੁੰਦਰ ਸ਼ੁੰਦਰ ਭੇਂਟਾਂ ਗੁਣਗਾਨ ਕਰਕੇ ਹੋਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਜਾਗਰਣ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਰੁਪਿੰਦਰ ਕੌਰ ਸੰਧੂ, ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ, ਕਮਲੇਸ਼ ਚੌਧਰੀ, ਸਰਬਜੀਤ ਸਿੰਘ ਸਾਬਾ ਤੋਂ ਇਲਾਵ ਹੋਰ ਸਖਸ਼ੀਅਤਾਂ ਪੁੱਜੀਆਂ, ਜਿਨ੍ਹਾਂ ਨੂੰ ਕੌਂਸਲਰ ਗਗਨਦੀਪ ਕੌਰ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਸਾਨੂੰ ਸਾਰੇ ਤਿਓਹਾਰ ਮਿਲ ਜੁਲ ਕੇ ਮਨਾਣੇ ਚਾਹੀਦੇ ਹਨ ਕਿਉਂਕਿ ਇਸ ਨਾਲ ਸਾਡੀ ਭਾਈਚਾਰਕ ਸਾਂਝ ਵੱਧਦੀ ਹੈ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਆਈ ਹੋਈ ਸੰਗਤ ਲਈ ਲੰਗਰ ਭੰਡਾਰਾ ਅਤੁੱਟ ਵਰਤਾਇਆ ਗਿਆ।