ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਅਤਿਅੰਤ ਖ਼ਰਾਬ ਪਰ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ - ਮੇਘ ਸਿੰਘ
ਫਤਿਆਬਾਦ, 2 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਜਥੇਦਾਰ ਮੇਘ ਸਿੰਘ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਐਂਟੀ ਡਰੱਗ ਟਾਸਕ ਫੋਰਸ ਨਾਲ ਜੁੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।
ਫਤਿਆਬਾਦ, 2 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਜਥੇਦਾਰ ਮੇਘ ਸਿੰਘ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਐਂਟੀ ਡਰੱਗ ਟਾਸਕ ਫੋਰਸ ਨਾਲ ਜੁੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਜਥੇ ਮੇਘ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਪੁਲਿਸ ਨਾਲ ਜੁੜੇ ਮੁਲਾਜ਼ਮ ਅਤੇ ਅਧਿਕਾਰੀ ਵੀ ਅਪਰਾਧਿਕ ਵਾਰਦਾਤਾਂ ਦਾ ਨਿਸ਼ਾਨਾ ਬਣ ਰਹੇ ਹਨ ਤਾਂ ਸਰਕਾਰ ਨੂੰ ਸੂਬੇ ਵਿਚ ਸੁਰੱਖਿਆ ਪ੍ਰਬੰਧਾਂ ਬਾਰੇ ਜਨਤਾ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਦਾਅਵਿਆਂ ਦੇ ਨਾਲ-ਨਾਲ ਅਪਰਾਧਾਂ ਨੂੰ ਰੋਕਣਾ ਅਤੇ ਕਾਨੂੰਨ ਦਾ ਰਾਜ ਕਾਇਮ ਰੱਖਣਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਅਤੇ ਅਪਰਾਧਾਂ ’ਤੇ ਕਾਬੂ ਪਾਉਣ ਲਈ ਮਜ਼ਬੂਤ ਪੁਲਿਸ ਪ੍ਰਬੰਧ, ਪ੍ਰਭਾਵਸ਼ਾਲੀ ਗਸ਼ਤ, ਖੁਫ਼ੀਆ ਤੰਤਰ ਅਤੇ ਜਵਾਬਦੇਹੀ ਜ਼ਰੂਰੀ ਹਨ। ਜੇਕਰ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਗੰਭੀਰ ਘਟਨਾਵਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਸੂਬੇ ਦੇ ਲੋਕਾਂ ਨੂੰ ਦੱਸਿਆ ਜਾਵੇ ਕਿ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਸਰਕਾਰ ਵੱਲੋਂ ਕੀ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਭਰੋਸੇ ਨਹੀਂ, ਸਗੋਂ ਸੁਰੱਖਿਅਤ ਮਾਹੌਲ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ।