03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਦਰਬਾਰ ਸਾਹਿਬ ਵਿਖੇ ਚੜ੍ਹਤ ’ਚ ਆਇਆ ਚੰਦੋਆ ਸਾਹਿਬ ਦਾ ਸੈੱਟ ਪੁਰਤਗਾਲ ਦੇ ਗੁਰਦੁਆਰਾ ਸਾਹਿਬ ਲਈ ਭੇਟ

ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਵਿਚ ਸਥਿਤ ਗੁਰਦੁਆਰਾ ਸਾਹਿਬਾਨਾਂ ਦੀ ਸਾਂਭ-ਸੰਭਾਲ, ਧਾਰਮਿਕ ਮਰਿਆਦਾ ਦੀ ਕਾਇਮੀ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਚੜ੍ਹਤ ਵਿਚ ਆਇਆ ਚੰਦੋਆ ਸਾਹਿਬ ਦਾ ਇੱਕ ਸੈੱਟ ਪੁਰਤਗਾਲ ਦੇ ਗੁਰਦੁਆਰਾ ਸਿੱਖ ਸੰਗਤ ਸਾਹਿਬ ਲਿਸਬਨ ਲਈ ਭੇਟ ਕੀਤਾ ਗਿਆ। ਇਹ ਸੈੱਟ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਪ੍ਰਗਟ ਸਿੰਘ ਨੂੰ ਸੌਂਪਿਆ ਗਿਆ।

Ad Position 21
No active advertisement
ਪੁਰਤਗਾਲ ਦੇ ਗੁਰਦੁਆਰਾ ਸਿੱਖ ਸੰਗਤ ਸਾਹਿਬ ਲਿਸਬਨ ਲਈ ਚੰਦੋਆ ਸਾਹਿਬ ਦਾ ਸੈੱਟ ਭੇਟ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਮੁੱਖ ਸੇਵਾਦਾਰ ਗਿਆਨੀ ਪ੍ਰਗਟ ਸਿੰਘ। ਤਸਵੀਰ: ਖਹਿਰਾ 03-11-2026
ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਵਿਚ ਸਥਿਤ ਗੁਰਦੁਆਰਾ ਸਾਹਿਬਾਨਾਂ ਦੀ ਸਾਂਭ-ਸੰਭਾਲ, ਧਾਰਮਿਕ ਮਰਿਆਦਾ ਦੀ ਕਾਇਮੀ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਚੜ੍ਹਤ ਵਿਚ ਆਇਆ ਚੰਦੋਆ ਸਾਹਿਬ ਦਾ ਇੱਕ ਸੈੱਟ ਪੁਰਤਗਾਲ ਦੇ ਗੁਰਦੁਆਰਾ ਸਿੱਖ ਸੰਗਤ ਸਾਹਿਬ ਲਿਸਬਨ ਲਈ ਭੇਟ ਕੀਤਾ ਗਿਆ। ਇਹ ਸੈੱਟ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਪ੍ਰਗਟ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ-ਸਤਿਕਾਰ ਅਤੇ ਗੁਰਦੁਆਰਾ ਸਾਹਿਬਾਨ ਦੀ ਮਰਿਆਦਾ ਅਨੁਸਾਰ ਸੇਵਾ-ਸੰਭਾਲ ਕਰਨਾ ਸਮੁੱਚੀ ਸਿੱਖ ਕੌਮ ਦਾ ਸਾਂਝਾ ਫ਼ਰਜ਼ ਹੈ। ਵਿਦੇਸ਼ਾਂ ਵਿਚ ਵੱਸਦੀ ਸਿੱਖ ਸੰਗਤ ਵਲੋਂ ਗੁਰਦੁਆਰਾ ਸਾਹਿਬਾਨ ਰਾਹੀਂ ਗੁਰਮਤਿ ਦੇ ਪ੍ਰਚਾਰ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਦੀਆਂ ਧਾਰਮਿਕ ਲੋੜਾਂ ਨੂੰ ਮੁੱਖ ਰੱਖਦਿਆਂ ਸੇਵਾ ਦੇ ਕਾਰਜ ਕੀਤੇ ਜਾਂਦੇ ਹਨ, ਤਾਂ ਜੋ ਗੁਰਮਤਿ ਮਰਿਆਦਾ ਦੀ ਪਾਲਣਾ ਅਤੇ ਸਿੱਖ ਧਰਮ ਦੀਆਂ ਪਰੰਪਰਾਵਾਂ ਨੂੰ ਕਾਇਮ ਰੱਖਿਆ ਜਾ ਸਕੇ। ਗਿਆਨੀ ਪਰਗਟ ਸਿੰਘ ਨੇ ਚੰਦੋਆ ਸਾਹਿਬ ਦਾ ਸੈੱਟ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਕੁਲਵੰਤ ਸਿੰਘ ਪਰਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੇਵਾ ਪੁਰਤਗਾਲ ਵਿਚ ਵੱਸਦੀ ਸਿੱਖ ਸੰਗਤ ਲਈ ਸ਼ਰਧਾ ਅਤੇ ਖੁਸ਼ੀ ਦਾ ਵਿਸ਼ਾ ਹੈ।
Ad Position 22
No active advertisement
ਪਿਛਲੀ ਖ਼ਬਰ ਹਰਮੀਤ ਸਿੰਘ ਸੰਧੂ ਨੂੰ ਟਿਕਣ ਮਿਲਣ ਤੇ ‘ਆਪ’ ਆਗੂਆਂ ਨੇ ਮਨਾਈ ਖੁਸ਼ੀ ਅਗਲੀ ਖ਼ਬਰ ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24