03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜ਼ਿਲ੍ਹਾ ਪੁਲਿਸ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਡੇਢ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)—ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਲਗਾਈ ਗਈ ਪਾਬੰਦੀ ਦੇ ਬਾਵਯੂਦ ਕੁਝ ਲੋਕਾਂ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਜਾ ਰਹੀਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਡੇਢ ਦਰਜਨ ਕਰੀਬ ਲੋਕਾਂ ਖਿਲਾਫ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 03-11-2026
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)—ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਲਗਾਈ ਗਈ ਪਾਬੰਦੀ ਦੇ ਬਾਵਯੂਦ ਕੁਝ ਲੋਕਾਂ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਜਾ ਰਹੀਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਡੇਢ ਦਰਜਨ ਕਰੀਬ ਲੋਕਾਂ ਖਿਲਾਫ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲੰਬਾ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਵਿਖੇ ਕਲੱਸਟਰ ਅਫਸਰ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੇਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੋਹਲਾ ਸਾਹਿਬ ਅਤੇ ਪਲਵਿੰਦਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਚੋਹਲਾ ਸਾਹਿਬ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੀ ਪੁਲਿਸ ਨੇ ਪਟਵਾਰੀ ਜਗਰੂਪ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਖੇਮਕਰਨ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਪਿੰਡ ਗਜਲ, ਪਿੰਡ ਮਾਛੀਕੇ, ਪਿੰਡ ਮਹਿੰਦੀਪੁਰ, ਪਿੰਡ ਭੂਰਾ ਕੋਹਨਾ, ਪਿੰਡ ਭੂਰੀ ਕਰੀਮਪੁਰਾ, ਪਿੰਡ ਦੂਹਲ ਕੋਹਨਾ ਆਦਿ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਵਿਖੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸੂਚਨਾ ਮਿਲੀ ਕਿ ਜੋਗਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਝੁੱਗੀਆਂ ਨੱਥਾਂ ਸਿੰਘ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੋਈ ਹੈ। ਇਸੇ ਤਰ੍ਹਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਗਜੀਤ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਭੰਗਾਲਾ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਜੱਟਾ ਵਿਖੇ ਕਿਸੇ ਅਣਪਛਾਤੇ ਵਿਅਕਤੀ ਨੇ ਝੋਨੇ ਦੇ ਖੇਤਾਂ ਵਿਚ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਕਾਬਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਜਵੰਦਾ ਕਲਾਂ ਵਿਖੇ ਅਣਪਛਾਤੇ ਵਿਅਕਤੀ ਨੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ। ਇਸੇ ਤਰ੍ਹਾਂ ਏ.ਐੱਸ.ਆਈ. ਤਲਵਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਡਿਆਲ ਵਿਖੇ ਅਣਪਛਾਤੇ ਵਿਅਕਤੀ ਵਲੋਂ ਆਪਣੇ ਖੇਤਾਂ ਵਿਚ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਸਮੇਤ 10 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਖਡੂਰ ਸਾਹਿਬ ਦੀ ਸਿਆਸਤ ’ਚ ਇੰਜੀਨੀਅਰ ਗੁਰਸ਼ਰਨ ਸਿੰਘ ਖਹਿਰਾ ਦੀ ਜਲਦ ਹੋਵੇਗੀ ਐੈਂਟਰੀ
Ad Position 24