ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫ਼ਿਲਮ ਦਿਖਾਈ
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫਿਲਮ ਦਿਖਾਈ ਗਈ। ਇਸ ਸਬੰਧੀ ਸਕੂਲ ਡਾਇਰੈਕਟਰ ਪ੍ਰਿੰਸੀਪਲ ਰਮਾ ਮਹਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਲਗਭਗ 250 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਨੁਮਾਨ ਅੰਸ਼ ਫ਼ਿਲਮ ਦਿਖਾਈ ਗਈ ਹੈ।
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫਿਲਮ ਦਿਖਾਈ ਗਈ। ਇਸ ਸਬੰਧੀ ਸਕੂਲ ਡਾਇਰੈਕਟਰ ਪ੍ਰਿੰਸੀਪਲ ਰਮਾ ਮਹਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਲਗਭਗ 250 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਨੁਮਾਨ ਅੰਸ਼ ਫ਼ਿਲਮ ਦਿਖਾਈ ਗਈ ਹੈ। ਪ੍ਰਿੰ: ਰਮਾ ਮਹਾਜਨ ਨੇ ਕਿਹਾ ਕਿ ਬੱਚਿਆਂ ਨੂੰ ਇਹ ਮੂਵੀ ਦਿਖਾਉਣ ਦਾ ਮਕਸਦ ਇਤਿਹਾਸ ਤੋਂ ਜਾਣੂ ਕਰਵਾਉਣਾ ਅਤੇ ਧਾਰਮਿਕ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੋ ਦੇਖਦੇ ਹਨ ਉਹ ਜਲਦੀ ਸਿੱਖਦੇ ਹਨ, ਜਿਸ ਲਈ ਸਮਾਜ ਨੂੰ ਸਹੀ ਦਿਸ਼ਾ ਤੇ ਦਸ਼ਾ ਦਿਖਾਉਣ ਲਈ ਅਜਿਹੀਆਂ ਫ਼ਿਲਮਾਂ ਬਣਾਉਣੀਆਂ ਚਾਹੀਦੀਆਂ ਹਨ, ਜੋ ਇੱਕ ਚੰਗਾ ਸੰਦੇਸ਼ ਦਿੰਦੀਆਂ ਹਨ। ਇਸ ਦੌਰਾਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਅਤੇ ਦੁਪਹਿਰ ਦਾ ਖਾਣਾ ਵੀ ਖੁਆਇਆ ਗਿਆ।