ਵਿਧਾਇਕ ਸਰਵਨ ਸਿੰਘ ਧੁੰਨ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਹੂਵਿੰਡ ਵਿਖੇ ਨਤਮਸਤਕ ਹੋ ਕੇ ਲਿਆ ਅਸ਼ੀਰਵਾਦ
ਭਿੱਖੀਵਿੰਡ, 2 ਨਵੰਬਰ (ਬੌਬੀ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਮੌਜੂਦਾ ਵਿਧਾਇਕ ਸਰਵਨ ਸਿੰਘ ਧੁੰਨ ਨੂੰ ਮੁੜ ਪਾਰਟੀ ਦੀ ਟਿਕਟ ਦਿੱਤੇ ਜਾਣ ’ਤੇ ਉਨ੍ਹਾਂ ਨੇ ਪਿੰਡ ਪਹੂਵਿੰਡ ਵਿਖੇ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ’ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਸਮਰਥਕ ਉਨ੍ਹਾਂ ਦੇ ਨਾਲ ਮੌਜੂਦ ਸਨ।
ਭਿੱਖੀਵਿੰਡ, 2 ਨਵੰਬਰ (ਬੌਬੀ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਮੌਜੂਦਾ ਵਿਧਾਇਕ ਸਰਵਨ ਸਿੰਘ ਧੁੰਨ ਨੂੰ ਮੁੜ ਪਾਰਟੀ ਦੀ ਟਿਕਟ ਦਿੱਤੇ ਜਾਣ ’ਤੇ ਉਨ੍ਹਾਂ ਨੇ ਪਿੰਡ ਪਹੂਵਿੰਡ ਵਿਖੇ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ’ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਸਮਰਥਕ ਉਨ੍ਹਾਂ ਦੇ ਨਾਲ ਮੌਜੂਦ ਸਨ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਹਾਈਕਮਾਨ ਦਾ ਉਨ੍ਹਾਂ ’ਤੇ ਮੁੜ ਵਿਸ਼ਵਾਸ ਪ੍ਰਗਟਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਮੁੜ ਜਿੱਤ ਹਾਸਲ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਪਾਉਣਗੇ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਹਲਕੇ ਦੇ ਲੋਕਾਂ ਨੂੰ ਆਪਣਾ ਪਰਿਵਾਰ ਸਮਝਿਆ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਹਲਕੇ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਹਲਕਾ ਵਾਸੀ ਮੁੜ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਉਨ੍ਹਾਂ ਦੇ ਯਤਨ ਲਗਾਤਾਰ ਜਾਰੀ ਰਹਿਣਗੇ। ਅੰਤ ਵਿਚ ਉਨ੍ਹਾਂ ਸਮੁੱਚੇ ਹਲਕਾ ਵਾਸੀਆਂ ਦਾ ਪਿਆਰ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਬੁਰਜ, ਨਗਰ ਪੰਚਾਇਤ ਪ੍ਰਧਾਨ ਸੁਖਦੇਵ ਸਿੰਘ ਭਿੱਖੀਵਿੰਡ, ਸਰਪੰਚ ਜੁਗਰਾਜ ਸਿੰਘ ਪਹੂਵਿੰਡ, ਸਰਪੰਚ ਹਰਦਿਆਲ ਸਿੰਘ ਮਾੜੀ ਕੰਬੋਕੇ, ਰਿੰਕੂ ਢਿੱਲੋਂ, ਸਰਪੰਚ ਦਿਲਬਾਗ ਸਿੰਘ, ਸੇਠੀ ਸੰਧੂ, ਸਰਪੰਚ ਬਲਰਾਜ ਸਿੰਘ, ਐਮ.ਸੀ. ਬਖਸ਼ੀਸ਼ ਸਿੰਘ, ਸਰਪੰਚ ਜਸਵਿੰਦਰ ਸਿੰਘ ਚੂੰਘ, ਚੇਅ. ਭਗਵੰਤ ਸਿੰਘ ਕੰਬੋਕੇ, ਸੁਖਰਾਜ ਸਿੰਘ ਬੀ.ਏ. ਅਤੇ ਸਰਪੰਚ ਚਮਕੌਰ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।