02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ

ਫਤਿਆਬਾਦ, 2 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ।

Ad Position 21
No active advertisement
ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਚੌਪਹਿਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਅਤੇ ਮਨਜੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਬੀਬੀ ਸਤਬੀਰ ਕੌਰ । ਤਸਵੀਰ–ਧੂੰਦਾ 03-11-2026
ਫਤਿਆਬਾਦ, 2 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ। ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ। ਇਸ ਮੌਕੇ ’ਤੇ ਚੌਪਿਹਰਾ ਸਮਾਗਮ ’ਚ ਲੰਗਰ ਦੀ ਸੇਵਾ ਬੀਬੀ ਮਨਜੀਤ ਕੌਰ ਦੇ ਪਰਿਵਾਰ ਵਲੋ ਨਿਭਾਈ ਗਈ। ਇਸ ਮੌਕੇ ’ਤੇ ਚੌਪਿਹਰਾ ਸਮਾਗਮ ’ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ’ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸ਼ਰਨ ਰਿਤੂ ਤੋ ਇਲਾਵਾ ਜਥਾ ਬੀਬੀਆਂ ਚ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ , ਜਸਰੀਤ , ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ,ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ, ਬਾਵਾ ਸਿੰਘ ਸਾਈਕਲਾਂ ਵਾਲੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਣੇ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਵਿਧਾਇਕ ਸਰਵਨ ਸਿੰਘ ਧੁੰਨ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਹੂਵਿੰਡ ਵਿਖੇ ਨਤਮਸਤਕ ਹੋ ਕੇ ਲਿਆ ਅਸ਼ੀਰਵਾਦ
Ad Position 24