02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦੁਆਰਾ ਭੰਬਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਬਿਕਰਮ ਸਿੰਘ ਮਜੀਠੀਆ ਹੋਏ ਨਤਮਸਤਕ

ਗੁਰਦੁਆਰਾ ਭੰਬਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਬਿਕਰਮ ਸਿੰਘ ਮਜੀਠੀਆ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 03-11-2026

ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ)–ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਭੰਬਰਾ ਸਾਹਿਬ ਪਿੰਡ ਸੁਰ ਸਿੰਘ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਅਤੇ ਸਾਬਕਾ ਸੰਸਦ ਮੈਂਬਰ ਵਿਰਸਾ ਸਿੰਘ ਵਲਟੋਹਾ ਦੇ ਪੁੱਤਰ ਗੌਰਵਦੀਪ ਸਿੰਘ ਵਲਟੋਹਾ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋ ਬਿਕਰਮਜੀਤ ਸਿੰਘ ਮਜੀਠੀਆ ਗੌਰਵਦੀਪ ਸਿੰਘ ਵਲਟੋਹਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਾਲਾਨਾ ਜੋੜ ਮੇਲੇ ਦੌਰਾਨ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ, ਜਿਨ੍ਹਾਂ ਨੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

Ad Position 22
No active advertisement
ਪਿਛਲੀ ਖ਼ਬਰ ਬਰਤਾਨਵੀਂ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਵੱਲੋਂ ਸੰਸਦ ’ ਚ ਨਵੇਂ ਇੰਮੀਗ੍ਰੇਸ਼ਨ ਨਿਯਮਾਂ ਦਾ ਐਲਾਨ ਅਗਲੀ ਖ਼ਬਰ ਵਾਤਾਵਰਨ ਸੰਭਾਲ ਦੇ ਮੋਢੀ ਹਿਊ ਹੈਮਿਲਟਨ ਦੇ ਸਨਮਾਨ ’ ਚ ਪਹਾੜੀ ਨਾਲੇ ਦਾ ਨਾਮ ਰੱਖਿਆ
Ad Position 24