04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕੇਂਦਰੀ ਜੇਲ੍ਹ ਗੋਇੰਦਵਾਲ ’ਚੋਂ ਮੋਬਾਈਲ ਫੋਨ ਸਮੇਤ ਹੋਰ ਸਾਮਾਨ ਬਰਾਮਦ

ਤਰਨ ਤਾਰਨ, 3 ਨਵੰਬਰ (ਪਰਮਜੀਤ ਜੋਸ਼ੀ)–ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਗੋਇੰਦਵਾਲ ਜੇਲ੍ਹ ਵਿਚ ਚੈਕਿੰਗ ਦੌਰਾਨ ਮੋਬਾਈਲ ਫੋਨ ਸਮੇਤ ਪਾਬੰਦੀਸ਼ੁਦਾ ਸਮਾਨ ਮਿਲਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ ਵੱਖ-ਵੱਖ ਤਾਰੀਖਾਂ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ 2 ਕੀਪੈਡ ਮੋਬਾਈਲ ਫੋਨ, 2 ਟੱਚ ਮੋਬਾਈਲ ਫੋਨ, 38 ਪੁੜੀਆਂ ਤੰਬਾਕੂ, 68 ਬੰਡਲ ਪੁੜੀਆਂ ਬੀੜੀ, 114 ਬੀੜੀ ਬੰਡਲ ਅਤੇ 18 ਸਿਗਰਟ ਲਵਾਰਿਸ ਹਾਲਤ ਵਿਚ ਮਿਲੀਆ ਹਨ।

Ad Position 21
No active advertisement
ਅਜੀਤ ਡੈਸਕ 04-11-2026
ਤਰਨ ਤਾਰਨ, 3 ਨਵੰਬਰ (ਪਰਮਜੀਤ ਜੋਸ਼ੀ)–ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਗੋਇੰਦਵਾਲ ਜੇਲ੍ਹ ਵਿਚ ਚੈਕਿੰਗ ਦੌਰਾਨ ਮੋਬਾਈਲ ਫੋਨ ਸਮੇਤ ਪਾਬੰਦੀਸ਼ੁਦਾ ਸਮਾਨ ਮਿਲਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ ਵੱਖ-ਵੱਖ ਤਾਰੀਖਾਂ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ 2 ਕੀਪੈਡ ਮੋਬਾਈਲ ਫੋਨ, 2 ਟੱਚ ਮੋਬਾਈਲ ਫੋਨ, 38 ਪੁੜੀਆਂ ਤੰਬਾਕੂ, 68 ਬੰਡਲ ਪੁੜੀਆਂ ਬੀੜੀ, 114 ਬੀੜੀ ਬੰਡਲ ਅਤੇ 18 ਸਿਗਰਟ ਲਵਾਰਿਸ ਹਾਲਤ ਵਿਚ ਮਿਲੀਆ ਹਨ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਇਹ ਸਮਾਨ ਕਿਸ ਤਰ੍ਹਾ ਪਹੁੰਚਿਆ।
Ad Position 22
No active advertisement
ਪਿਛਲੀ ਖ਼ਬਰ ਖਾਲੜਾ ਤੋਂ 4 ਕਿੱਲੋ 18 ਗ੍ਰਾਮ ਹੈਰੋਇਨ ਤੇ ਪਿਸਤੌਲ ਕੀਤਾ ਬਰਾਮਦ ਅਗਲੀ ਖ਼ਬਰ ਛੀਨਾ ਬਿਧੀ ਚੰਦ ਨੇੜਿਉਂ ਬੀ.ਐੱਸ.ਐੱਫ. ਨੇ ਕਰੋੜਾਂ ਰੁਪਏ ਦੀ ਹੈਰੋਇਨ ਫੜੀ, ਕੇਸ ਦਰਜ
Ad Position 24