ਵਾਤਾਵਰਨ ਦੀ ਸੰਭਾਲ ਹਿੱਤ ਸੰਤ ਬਾਬਾ ਸੁੱਖਾ ਸਿੰਘ ਵਲੋਂ 1.50 ਲੱਖ ਬੂਟੇ ਲਗਾਉਣ ਦੀ ਸੇਵਾ ਸ਼ਲਾਘਾਯੋਗ
ਸਰਹਾਲੀ ਕਲਾਂ, 3 ਨਵੰਬਰ (ਅਜੈ ਸਿੰਘ ਹੁੰਦਲ)-ਜਿੱਥੇ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਵਲੋਂ ਮਾਨਵਤਾ ਦੀ ਸੇਵਾ ਤੇ ਲੋਕ ਭਲਾਈ ਦੇ ਕਾਰਜਾਂ ਦੇ ਨਾਲ-ਨਾਲ ਕੁਦਰਤੀ ਆਫਤਾਂ ਵੇਲੇ ਹਮੇਸ਼ਾਂ ਵੱਡੀਆਂ ਸੇਵਾਵਾਂ ਨਿਭਾਈਆਂ ਜਾਂਦੀਆਂ ਰਹੀਆਂ ਹਨ, ਉਥੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦੇ ਉਦੇਸ਼ ਨਾਲ 1 ਲੱਖ 50 ਹਜ਼ਾਰ ਪੌਦੇ ਲਗਾਉਣ ਦੀ ਸੇਵਾ ਕੀਤੀ ਗਈ। ਉਨ੍ਹਾਂ ਵਲੋਂ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਹੋ ਰਹੀ ਹੈ।
ਪ
ਪਿੰਡ ਰੂੜੀਵਾਲਾ ਦੀ ਸੰਗਤ ਸੰਤ ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕਰਦੀ ਹੋਈ। ਤਸਵੀਰ: ਹੁੰਦਲ
04-11-2026
ਸਰਹਾਲੀ ਕਲਾਂ, 3 ਨਵੰਬਰ (ਅਜੈ ਸਿੰਘ ਹੁੰਦਲ)-ਜਿੱਥੇ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਵਲੋਂ ਮਾਨਵਤਾ ਦੀ ਸੇਵਾ ਤੇ ਲੋਕ ਭਲਾਈ ਦੇ ਕਾਰਜਾਂ ਦੇ ਨਾਲ-ਨਾਲ ਕੁਦਰਤੀ ਆਫਤਾਂ ਵੇਲੇ ਹਮੇਸ਼ਾਂ ਵੱਡੀਆਂ ਸੇਵਾਵਾਂ ਨਿਭਾਈਆਂ ਜਾਂਦੀਆਂ ਰਹੀਆਂ ਹਨ, ਉਥੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦੇ ਉਦੇਸ਼ ਨਾਲ 1 ਲੱਖ 50 ਹਜ਼ਾਰ ਪੌਦੇ ਲਗਾਉਣ ਦੀ ਸੇਵਾ ਕੀਤੀ ਗਈ। ਉਨ੍ਹਾਂ ਵਲੋਂ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਹੋ ਰਹੀ ਹੈ। ਸੰਤ ਬਾਬਾ ਸੁੱਖਾ ਸਿੰਘ ਵਲੋਂ ਨਿਰੰਤਰ ਚਲਾਈ ਜਾ ਰਹੀ ਇਸ ਹਰਿਆਵਲੀ ਮੁਹਿੰਮ ਤਹਿਤ ਹਰ ਸਾਲ ਨਾ ਸਿਰਫ਼ ਵੱਡੀ ਗਿਣਤੀ ਵਿਚ ਪੌਦੇ ਲਗਾਏ ਜਾ ਰਹੇ ਹਨ, ਸਗੋਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਮਕਸਦ ਕੇਵਲ ਪੌਦੇ ਲਗਾਉਣਾ ਹੀ ਨਹੀਂ, ਸਗੋਂ ਕੁਦਰਤੀ ਵਾਤਾਵਰਨ ਦੀ ਰੱਖਿਆ ਕਰਨਾ ਅਤੇ ਸਮਾਜ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਹੈ। ਪੌਦੇ ਲਗਾ ਕੇ ਉਹਨਾਂ ਦੀ ਸਾਂਭ-ਸੰਭਾਲ ਦੇ ਉਪਰਾਲੇ ਵੀ ਸੰਪਰਦਾਇ ਵਲੋਂ ਬੜੀ ਵਿਉਂਤਬੱਧ ਤਰੀਕੇ ਨਾਲ ਕੀਤੇ ਜਾਂਦੇ ਹਨ। ਬਾਬਾ ਸੁੱਖਾ ਸਿੰਘ ਇਸ ਸੇਵਾ ਕਾਰਜ ਨਾਲ ਲੋਕਾਂ ਵਿਚ ਜਾਗਰੂਕਤਾ ਵਧੀ ਹੈ, ਜਿਸ ਕਰਕੇ ਕੁਝ ਪਿੰਡਾਂ ਦੀਆਂ ਪੰਚਾਇਤਾਂ ਨੇ ਵੀ ਪੌਦਿਆਂ ਦੀ ਸਾਂਭ ਸੰਭਾਲ ਦਾ ਜਿੰਮਾ ਆਪਣੇ ਸਿਰ ਲਿਆ ਹੈ। ਇਸ ਮਹਾਨ ਸੇਵਾ ਅਤੇ ਵਾਤਾਵਰਨ ਦੀ ਸੰਭਾਲ ਲਈ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਨੂੰ ਮੁੱਖ ਰੱਖਦਿਆਂ ਪਿੰਡ ਰੂੜੀਵਾਲਾ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤ ਵਲੋਂ ਬਾਬਾ ਸੁੱਖਾ ਸਿੰਘ ਨੂੰ ਯਾਦਗਾਰੀ ਤਸਵੀਰ ਭੇਟ ਕਰਕੇ ਉਨ੍ਹਾਂ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਦਰਸ਼ਨ ਸਿੰਘ, ਜਥੇਦਾਰ ਬਿੱਕਰ ਸਿੰਘ, ਜਥੇਦਾਰ ਪ੍ਰਿਤਪਾਲ ਸਿੰਘ ਭਾਈ, ਕੰਵਲਜੀਤ ਸਿੰਘ, ਭਗਤ ਸਿੰਘ, ਜਰਨੈਲ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਤੇਜਿੰਦਰ ਸਿੰਘ, ਜਸਬੀਰ ਸਿੰਘ, ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਜ ਸਿੰਘ, ਸੇਠ ਸਾਹਿਬ ਸਿੰਘ ਅਤੇ ਹਰਬੰਸ ਸਿੰਘ ਬੰਬੇ ਵਾਲੇ ਸਮੇਤ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।