ਡੀ.ਏ.ਪੀ. ਖਾਦ ਦੀ ਉਪਲੱਬਧਤਾ ਅਤੇ ਵੰਡ ਨੂੰ ਖੇਤੀਬਾੜੀ ਅਧਿਕਾਰੀਆਂ ਨੇ ਬਣਾਇਆ ਯਕੀਨੀ
ਖਾਲੜਾ, 3 ਅਕਤੂਬਰ (ਜੱਜਪਾਲ ਸਿੰਘ ਜੱਜ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬਲਾਕ ਭਿੱਖੀਵਿੰਡ ਅਤੇ ਵਲਟੋਹਾ ਵਿਖੇ ਕਣਕ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਡੀ. ਏ.
ਖਾਲੜਾ, 3 ਅਕਤੂਬਰ (ਜੱਜਪਾਲ ਸਿੰਘ ਜੱਜ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬਲਾਕ ਭਿੱਖੀਵਿੰਡ ਅਤੇ ਵਲਟੋਹਾ ਵਿਖੇ ਕਣਕ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਡੀ.ਏ.ਪੀ. ਖਾਦ ਦੀ ਉਪਲਬਧਤਾ ਅਤੇ ਵੰਡ ਸੰਬੰਧੀ ਵੱਖ-ਵੱਖ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਹਰਮੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਰਮਨਜੀਤ ਸਿੰਘ ਸੰਧੂ ਵਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਵੰਡ ਕਰਵਾਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ ਡੀ.ਏ.ਪੀ. ਖਾਦ ਅਤੇ ਹੋਰ ਖਾਦਾਂ ਦੇ ਨਮੂਨੇ ਵੀ ਲਏ ਗਏ। ਇਸ ਦੇ ਨਾਲ ਹੀ ਨਿੱਜੀ ਤੌਰ ’ਤੇ ਵਿਕ ਰਹੇ ਕਣਕ ਦੇ ਬੀਜਾਂ ਦੇ ਨਮੂਨੇ ਵੀ ਭਰੇ ਗਏ ਤਾਂ ਜੋ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾ ਸਕਣ। ਖੇਤੀਬਾੜੀ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਕਣਕ ਦੀ ਬਿਜਾਈ ਦੇ ਸੀਜ਼ਨ ਦੌਰਾਨ ਡੀ.ਏ.ਪੀ. ਖਾਦ ਦੀ ਉਪਲੱਬਧਤਾ ਅਤੇ ਸੁਚੱਜੀ ਵੰਡ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖਾਦਾਂ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਖਰੀਦ ਸਮੇਂ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ ਅਤੇ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਕਰਨ।