05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕਾਂਗਰਸ ਦੀ ‘ਇਨਸਾਫ਼ ਰੈਲੀ’ ਲਈ ਪੱਟੀ ਤੋਂ ਹਰਪ੍ਰੀਤ ਸਿੰਘ ਸੰਧੂ ਸਾਥੀਆਂ ਸਮੇਤ ਸ਼ਾਮਿਲ

ਪੱਟੀ, 4 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਕੀਤੀ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਪੱਟੀ ਹਲਕੇ ਤੋਂ ਪੀ. ਪੀ.

Ad Position 21
No active advertisement
ਅਜੀਤ ਡੈਸਕ 05-11-2026
ਪੱਟੀ, 4 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਕੀਤੀ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਪੱਟੀ ਹਲਕੇ ਤੋਂ ਪੀ.ਪੀ.ਸੀ.ਸੀ. ਮੈਂਬਰ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਜੱਥਾ ਰਵਾਨਾ ਹੋਇਆ। ਇਸ ਮੌਕੇ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਕਾਨੂੰਨ ਵਿਵਸਥਾ, ਨਸ਼ਿਆਂ, ਬੇਰੁਜ਼ਗਾਰੀ ਅਤੇ ਕਿਸਾਨੀ ਸੰਕਟ ਵਰਗੇ ਗੰਭੀਰ ਮੁੱਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਮੁੱਦਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਅਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਕਾਂਗਰਸ ਵਲੋਂ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ। ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਦੀ ਸ਼ਮੂਲੀਅਤ ਪਾਰਟੀ ਦੀ ਮਜ਼ਬੂਤੀ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਹੈ। ਇਸ ਮੌਕੇ ਗੁਰਬੀਰ ਸਿੰਘ ਗਲੈਡੀ ਮੰਡ, ਮੋਹਿਤ ਹਰੀਕੇ, ਬਾਜ ਸਿੰਘ ਬਾਹਮਣੀ ਵਾਲਾ, ਸ਼ਮਸ਼ੇਰ ਸਿੰਘ ਗੰਡੀਵਿੰਡ, ਹਰਦਿਆਲ ਸਿੰਘ ਦਦੇਹਰ ਸਾਹਿਬ, ਜਗਜੀਤ ਹਰੀਕੇ, ਪਰਮਜੀਤ ਪੰਮਾ, ਗਿੰਨੀ ਪੱਟੀ, ਜਤਿੰਦਰ ਸਕਰੀ, ਦਰਬਾਰਾ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤੇ 31... ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ - ਡਾਕਟਰ ਵੇਈਂਪੂਈਂ
Ad Position 24