05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤੇ 31 ਤਗਮੇ

ਗੋਇੰਦਵਾਲ ਸਾਹਿਬ, 4 ਨਵੰਬਰ (ਸਕੱਤਰ ਸਿੰਘ ਅਟਵਾਲ)-ਬੀਤੇ ਦਿਨੀਂ ਪੰਜਾਬ ਰਾਜ ਕਰਾਟੇ ਚੈਂਪੀਅਨਸ਼ਿਪ ਸੂਦ ਭਵਨ, ਹੁਸ਼ਿਆਰਪੁਰ ਵਿਖੇ ਸੀਸ਼ਿਨਕਾਈ ਸ਼ਿਤੋ-ਰਿਊ ਕਰਾਟੇ-ਡੋ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਕਰਵਾਈ ਗਈ। ਜਿਸ ਵਿਚ 40 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 05-11-2026
ਗੋਇੰਦਵਾਲ ਸਾਹਿਬ, 4 ਨਵੰਬਰ (ਸਕੱਤਰ ਸਿੰਘ ਅਟਵਾਲ)-ਬੀਤੇ ਦਿਨੀਂ ਪੰਜਾਬ ਰਾਜ ਕਰਾਟੇ ਚੈਂਪੀਅਨਸ਼ਿਪ ਸੂਦ ਭਵਨ, ਹੁਸ਼ਿਆਰਪੁਰ ਵਿਖੇ ਸੀਸ਼ਿਨਕਾਈ ਸ਼ਿਤੋ-ਰਿਊ ਕਰਾਟੇ-ਡੋ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਕਰਵਾਈ ਗਈ। ਜਿਸ ਵਿਚ 40 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਕਰਾਟੇ ਚੈਂਪੀਅਨਸ਼ਿਪ ਦਾ ਮਕਸਦ ਵਿਦਿਆਰਥੀਆਂ ਨੂੰ ਸਵੈ-ਰੱਖਿਆ ਦੇ ਕਾਬਲ ਬਣਾ ਕੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਪੱਖੋਂ ਮਜ਼ਬੂਤ ਬਣਾਉਣਾ ਸੀ। ਇੱਥੇ ਜ਼ਿਕਰਯੋਗ ਹੈ ਕਿ ਇਸ ਮੌਕੇ ’ਤੇ ਵਰਲਡ ਕਰਾਟੇ ਅਲੈਕਜ਼ੈਂਡਰ ਸਟੋਲਰੋਵਜ਼ ਉਚੇਚੇ ਤੌਰ ’ਤੇ ਇਸ ਚੈਂਪੀਅਨਸ਼ਿਪ ਵਿਚ ਆਏ। ਮੁਕਾਬਲੇ ਬਹੁਤ ਕਠਿਨ ਹੋਣ ਦੇ ਬਾਵਜੂਦ ਵੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਕੋਚ ਗੁਰਪ੍ਰੀਤ ਰੋਜ਼ੀ ਦੀ ਯੋਗ ਅਗਵਾਈ ਸਦਕਾ 2 ਸੋਨੇ ਦੇ ਤਗਮੇ, 7 ਚਾਂਦੀ ਦੇ ਤਗਮੇ ਅਤੇ 22 ਕਾਂਸੇ ਦੇ ਤਗਮੇ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਬੁਲੰਦੀਆਂ ’ਤੇ ਪਹੁੰਚਾਇਆ। ਇਸ ਮੌਕੇ ’ਤੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਦੱਸਿਆ ਇਹ ਜੇਤੂ ਵਿਦਿਆਰਥੀ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਹਿੱਸਾ ਲੈਣਗੇ, ਜੋ ਕਿ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ’ਤੇ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਅਗਲੇ ਮੁਕਾਬਲੇ ਲਈ ਮਿਹਨਤ ਕਰਕੇ ਸਫ਼ਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਗਹਿਰਾ ਸਦਮਾ, ਛੋਟੇ ਭਰਾ ਹਰਵਿੰਦਰ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਕਾਂਗਰਸ ਦੀ ‘ਇਨਸਾਫ਼ ਰੈਲੀ’ ਲਈ ਪੱਟੀ ਤੋਂ ਹਰਪ੍ਰੀਤ ਸਿੰਘ ਸੰਧੂ ਸਾਥੀਆਂ ਸਮੇਤ ਸ਼ਾਮਿਲ
Ad Position 24