05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਗਹਿਰਾ ਸਦਮਾ, ਛੋਟੇ ਭਰਾ ਹਰਵਿੰਦਰ ਸਿੰਘ ਦਾ ਦਿਹਾਂਤ

ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)– ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਪ੍ਰਮਾਤਮਾ ਵਲੋਂ ਬਖ਼ਸ਼ੀ ਸੁਆਸਾਂ ਦੀ ਪੂੰਜੀ ਪੂਰੀ ਕਰਦਿਆਂ ਅਕਾਲ ਚਲਾਣਾ ਕਰ ਗਏ। ਇਸ ਦੁਖਦਾਈ ਖ਼ਬਰ ਨਾਲ ਬ੍ਰਹਮਪੁਰਾ ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਇਲਾਕੇ ਦੀਆਂ ਸੰਗਤਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

Ad Position 21
No active advertisement
ਹਰਵਿੰਦਰ ਸਿੰਘ 05-11-2026
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)– ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਪ੍ਰਮਾਤਮਾ ਵਲੋਂ ਬਖ਼ਸ਼ੀ ਸੁਆਸਾਂ ਦੀ ਪੂੰਜੀ ਪੂਰੀ ਕਰਦਿਆਂ ਅਕਾਲ ਚਲਾਣਾ ਕਰ ਗਏ। ਇਸ ਦੁਖਦਾਈ ਖ਼ਬਰ ਨਾਲ ਬ੍ਰਹਮਪੁਰਾ ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਇਲਾਕੇ ਦੀਆਂ ਸੰਗਤਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਹਰਵਿੰਦਰ ਸਿੰਘ ਗੋਹਲਵੜ ਸਵਰਗਵਾਸੀ ਬਲਬੀਰ ਸਿੰਘ (ਚੇਅਰਮੈਨ, ਮਿਲਕ ਪਲਾਂਟ ਵੇਰਕਾ) ਦੇ ਛੋਟੇ ਸਪੁੱਤਰ ਅਤੇ ਬਲਜਿੰਦਰ ਸਿੰਘ ਖਹਿਰਾ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਜੀ ਦੇ ਛੋਟੇ ਭਰਾ ਸਨ । ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੇ ਆਪਣਾ ਇਕ ਅਜਿਹਾ ਜੀਅ ਗੁਆ ਦਿੱਤਾ ਹੈ, ਜਿਸ ਦਾ ਵਿਛੋੜਾ ਹਮੇਸ਼ਾ ਮਹਿਸੂਸ ਹੁੰਦਾ ਰਹੇਗਾ। ਭਰਾ ਦਾ ਰਿਸ਼ਤਾ ਜ਼ਿੰਦਗੀ ਦੇ ਸਭ ਤੋਂ ਗੂੜ੍ਹੇ ਅਤੇ ਅਹਿਮ ਰਿਸ਼ਤਿਆਂ ਵਿੱਚੋਂ ਇੱਕ ਹੁੰਦਾ ਹੈ। ਅਜਿਹੇ ਵਿੱਚ ਛੋਟੇ ਭਰਾ ਦਾ ਬੇਵਕਤੀ ਵਿਛੋੜਾ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਮੁੱਚੇ ਪਰਿਵਾਰ ਲਈ ਬੇਹੱਦ ਅਸਹਿ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਹਰਵਿੰਦਰ ਸਿੰਘ ਆਪਣੇ ਪਿੱਛੇ ਮਾਤਾ ਜੀ, ਧਰਮ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਏ ਹਨ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਰੱਖਣ ਵਾਲੇ ਸਾਰੇ ਸਨੇਹੀਆਂ ਅਤੇ ਜਾਣਕਾਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦਾ ਅੰਤਿਮ ਸਸਕਾਰ 6 ਨਵੰਬਰ ਨੂੰ ਦੁਪਹਿਰ ਦੇ 1 ਵਜੇ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਗੋਹਲਵੜ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਖੇਮਕਰਨ ਦੇ ਇਤਿਹਾਸਕ ਡੇਰਾ ਬਾਬਾ ਲਾਲ ਦਾਸ ਮਾਈ ਗੌਰਾਂ ਵਿਖੇ ਸਾਲਾਨਾ ਪਾਠ ਤੇ ਭੰਡਾਰਾ 18, 19 ਨੂੰ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤੇ 31...
Ad Position 24