ਭਰਾ ਦੇ ਕਤਲ ਮਾਮਲੇ ਵਿਚ ਨਾਮਜ਼ਦ ਵਿਅਕਤੀ ਅਦਾਲਤ ਵਲੋਂ ਬਰੀ
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)— ਐਡੀਸ਼ਨਲ ਸੈਸ਼ਨ ਜੱਜ ਤਰਨ ਤਾਰਨ ਪ੍ਰੇਮ ਕੁਮਾਰ ਦੀ ਅਦਾਲਤ ਨੇ ਕਤਲ ਕੇਸ ਵਿਚ ਨਾਮਜ਼ਦ ਵਿਅਕਤੀ ਨੂੰ ਐਡਵੋਕੇਟ ਮਨੁਵੰਤ ਸਿੰਘ ਚੱਬਾ ਅਤੇ ਐਡਵੋਕੇਟ ਨਵਜੋਤ ਕੌਰ ਚੱਬਾ ਵਲੋ ਦਿੱਤੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਮੁਲਜ਼ਮ ਜਗਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਰੱਤੋਕੇ ਨੂੰ ਬਰੀ ਕਰ ਕਰਨ ਦਾ ਫੈਸਲਾ ਸੁਣਾਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਨਵਜੋਤ ਕੌਰ ਚੱਬਾ ਨੇ ਦੱਸਿਆ ਕਿ ਜਗਜੀਤ ਕੌਰ ਦੀ ਸਕੀ ਭੈਣ ਸੁਖਵਿੰਦਰ ਕੌਰ ਪਤਨੀ ਜੁਗਰਾਜ ਸਿੰਘ ਵਾਸੀ ਪਿੰਡ ਬੰਡਾਲਾ ਹਾਲ ਜੀ.
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)— ਐਡੀਸ਼ਨਲ ਸੈਸ਼ਨ ਜੱਜ ਤਰਨ ਤਾਰਨ ਪ੍ਰੇਮ ਕੁਮਾਰ ਦੀ ਅਦਾਲਤ ਨੇ ਕਤਲ ਕੇਸ ਵਿਚ ਨਾਮਜ਼ਦ ਵਿਅਕਤੀ ਨੂੰ ਐਡਵੋਕੇਟ ਮਨੁਵੰਤ ਸਿੰਘ ਚੱਬਾ ਅਤੇ ਐਡਵੋਕੇਟ ਨਵਜੋਤ ਕੌਰ ਚੱਬਾ ਵਲੋ ਦਿੱਤੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਮੁਲਜ਼ਮ ਜਗਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਰੱਤੋਕੇ ਨੂੰ ਬਰੀ ਕਰ ਕਰਨ ਦਾ ਫੈਸਲਾ ਸੁਣਾਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਨਵਜੋਤ ਕੌਰ ਚੱਬਾ ਨੇ ਦੱਸਿਆ ਕਿ ਜਗਜੀਤ ਕੌਰ ਦੀ ਸਕੀ ਭੈਣ ਸੁਖਵਿੰਦਰ ਕੌਰ ਪਤਨੀ ਜੁਗਰਾਜ ਸਿੰਘ ਵਾਸੀ ਪਿੰਡ ਬੰਡਾਲਾ ਹਾਲ ਜੀ.8 ਗੁਰਦੁਆਰਾ ਮਜਨੂੰ ਦਾ ਟਿੱਕਾ ਰਿੰਗ ਰੋਡ ਪੁਰਾਣੀ ਦਿੱਲੀ ਨੇ ਥਾਣਾ ਚੋਹਲਾ ਸਾਹਿਬ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੇਰੇ ਛੋਟੇ ਭਰਾ ਜਗਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਰੱਤੋਕੇ ਦੇ ਮੇਰੇ ਵੱਡੇ ਭਰਾ ਵਰਿੰਦਰ ਦੀ ਪਤਨੀ ਦੀ ਬਲਜੌਤ ਕੌਰ ਨਾਲ ਨਾਜਾਇਜ਼ ਸੰਬੰਧੀ ਸੀ, ਜਿਸ ਦੇ ਚੱਲਦਿਆਂ ਮੇਰੇ ਛੋਟੇ ਭਰਾ ਵਲੋਂ ਭਰਜਾਈ ਨਾਲ ਮਿਲ ਕੇ ਆਪਣੇ ਭਰਾ ਵਰਿੰਦਰ ਸਿੰਘ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਸੁਖਵਿੰਦਰ ਕੌਰ ਦੇ ਬਿਆਨਾਂ ’ਤੇ ਜਗਜੀਤ ਸਿੰਘ ਖਿਲਾਫ਼ 18 ਅਪ੍ਰੈਲ 2018 ਨੂੰ ਧਾਰਾ 302, 34 ਆਈ.ਪੀ.ਸੀ.ਤਹਿਤ ਮਾਮਲਾ ਦਰਜ ਕਰ ਲਿਆ ਅਤੇ ਸੁਖਵਿੰਦਰ ਕੌਰ ਵਲੋਂ ਆਪਣੇ ਭਰਾ ਜਗਜੀਤ ਸਿੰਘ ਖਿਲਾਫ਼ ਅਦਾਲਤ ਵਿਚ ਗਵਾਹੀ ਦਿੱਤੀ ਸੀ। ਨਵਜੋਤ ਕੌਰ ਚੱਬਾ ਨੇ ਦੱਸਿਆ ਕਿ ਅਦਾਲਤ ਨੇ ਮੈਡੀਕਲ ਗਵਾਹੀਆਂ ਤੇ ਸਫਾਈ ਦੀਆਂ ਗਵਾਹੀਆਂ ’ਤੇ ਪੁਖ਼ਤਾ ਕਰੋਸ ਜਾਂਚ ਦੇ ਮੱਦੇਨਜ਼ਰ ਜਗਜੀਤ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਇਸ ਮੌਕੇ ਜਗਜੀਤ ਸਿੰਘ ਨੇ ਅਦਾਲਤ ਦੇ ਫੈਸਲਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਸ ਨੂੰ ਅਦਾਲਤ ਦੇ ਇਨਸਾਫ ’ਤੇ ਪੂਰਾ ਭਰੋਸਾ ਹੈ ਅਤੇ ਉਸ ਨੂੰ ਇਨਸਾਫ ਮਿਲਿਆ ਹੈ ਉਹ ਅਦਾਲਤ ਅਤੇ ਐਡਵੋਕੇਟ ਨਵਜੋਤ ਕੌਰ ਚੱਬਾ ਅਤੇ ਮਨੁਵੰਤ ਸਿੰਘ ਚੱਬਾ ਦਾ ਧੰਨਵਾਦ ਕਰਦੇ ਹਨ।