04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਡੇਢ ਦਰਜਨ ਲੋਕਾਂ ਖ਼ਿਲਾਫ਼ ਮਾਮਲੇ ਦਰਜ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ

ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)— ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਗਈ ਪਾਬੰਦੀ ਦੇ ਬਾਵਯੂਦ ਕੁਝ ਵਿਅਕਤੀਆਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਵਅਖ-ਵੱਖ ਥਾਣਿਆਂ ਦੀ ਪੁਲਿਸ ਨੇ 18 ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨਵਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 05-11-2026
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)— ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਗਈ ਪਾਬੰਦੀ ਦੇ ਬਾਵਯੂਦ ਕੁਝ ਵਿਅਕਤੀਆਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਵਅਖ-ਵੱਖ ਥਾਣਿਆਂ ਦੀ ਪੁਲਿਸ ਨੇ 18 ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨਵਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਦਲਜੀਤ ਸਿੰਘ ਨੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਿੰਡ ਬੂਆ ਪੱਤੀ ਵਿਖੇ ਅਣਪਛਾਤੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਪਿੰਡ ਸੁਰਸਿੰਘ ਵਿਖੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪਿੰਡ ਭਿੱਖੀਵਿੰਡ ਵਿਖੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ.ਪਰਵਿੰਦਰ ਸਿੰਘ ਭੁੱਲਰ ਨੇ ਪਿੰਡ ਭਗਵਾਨਪੁਰਾ ਵਿਖੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪਿੰਡ ਕਲਸੀਆਂ ਕਲਾਂ ਵਿਖੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ. ਜੱਸਾ ਸਿੰਘ ਨੇ ਪਿੰਡ ਆਸਲ ਉਤਾੜ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣ ਵਲਟੋਹਾ ਦੇ ਏ.ਐੱਸ.ਆਈ. ਗੁਰਅਵਤਾਰ ਸਿੰਘ ਨੇ ਪਿੰਡ ਕੋਟਲੀ ਵਸਾਵਾ ਸਿੰਘ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪਿੰਡ ਅਲਗੋ ਕਲਾਂ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਸੁਨੀਲ ਦੱਤ ਸਿੰਘ ਨੇ ਪਿੰਡ ਅਲਗੋ ਕਲਾਂ ਵਿਖੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪਿੰਡ ਡੱਲ ਵਿਖੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਪਿੰਡ ਡੱਲ ਵਿਖੇ ਅਣਪਛਾਤੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ ਗੁਰਨਾਮ ਸਿੰਘ ਅਤੇ ਐੱਚ.ਸੀ. ਜਗਰੂਪ ਸਿੰਘ, ਐੱਚ.ਸੀ. ਗੁਰਸ਼ਿੰਦਰ ਸਿੰਘ ਨੇ ਪਿੰਡ ਡੱਲ ਵਿਖੇ ਵੱਖ-ਵੱਖ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕੀਤੇ ਹਨ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪਿੰਡ ਮਾੜੀ ਕੰਬੋਕੇ ਵਿਖੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਸਮਸ਼ੇਰ ਸਿੰਘ ਪੁੱਤਰ ਨਿਰੰਜਣ ਸਿੰਘ, ਗੁਰਭੇਜ ਸਿੰਘ ਪੁੱਤਰ ਮਾਧਾ ਸਿੰਘ ਵਾਸੀਅਨ ਜੋਧ ਸਿੰਘ ਵਾਲਾ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਬੀਰ ਸਿੰਘ ਨੇ ਪਿੰਡ ਦੁਹਬਲੀ ਵਿਖੇ ਕਾਰਜ ਸਿੰਘ ਉਰਫ ਬੱਗਾ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਦੁਬਲੀ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਚਿੰਤਪੂਰਨੀ ਸੇਵਕ ਸਭਾ ਵਲੋਂ ਜਾਗਰਣ ਕਰਵਾਇਆ ਅਗਲੀ ਖ਼ਬਰ ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਗੁਰਦੁਆਰਾ ਟਾਹਲਾ ਸਾਹਿਬ ਨਤਮਸਤਕ ਹੋਏ
Ad Position 24