04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਐੱਸ.ਐੱਸ.ਪੀ. ਨੇ ਇੰਸਪੈਕਟਰ ਗੁਰਚਰਨ ਸਿੰਘ ਨੂੰ ਡੀ.ਐੱਸ.ਪੀ. ਦੇ ਸਟਾਰ ਲਗਾਏ

ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)—ਗ੍ਰਹਿ ਵਿਭਾਗ ਪੰਜਾਬ ਵਲੋਂ ਪੰਜਾਬ ਪੁਲਿਸ ਵਿਚ ਕੀਤੀਆਂ ਗਈਆਂ ਤਰੱਕੀਆਂ ਤਹਿਤ ਤਰਨ ਤਾਰਨ ਜ਼ਿਲ੍ਹੇ ’ਚ ਸੇਵਾਵਾਂ ਨਿਭਾਅ ਰਹੇ ਇੰਸਪੈਕਟਰ ਗੁਰਚਰਨ ਸਿੰਘ ਨੂੰ ਡੀ. ਐੱਸ.

Ad Position 21
No active advertisement
ਅਜੀਤ ਡੈਸਕ 05-11-2026
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)—ਗ੍ਰਹਿ ਵਿਭਾਗ ਪੰਜਾਬ ਵਲੋਂ ਪੰਜਾਬ ਪੁਲਿਸ ਵਿਚ ਕੀਤੀਆਂ ਗਈਆਂ ਤਰੱਕੀਆਂ ਤਹਿਤ ਤਰਨ ਤਾਰਨ ਜ਼ਿਲ੍ਹੇ ’ਚ ਸੇਵਾਵਾਂ ਨਿਭਾਅ ਰਹੇ ਇੰਸਪੈਕਟਰ ਗੁਰਚਰਨ ਸਿੰਘ ਨੂੰ ਡੀ.ਐੱਸ.ਪੀ. ਬਣਾਇਆ ਗਿਆ ਹੈ। ਇਸ ਮੌਕੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਅਤੇ ਐੱਸ.ਪੀ.(ਐੱਚ) ਮਨਿੰਦਰ ਸਿੰਘ ਨੇ ਗੁਰਚਰਨ ਸਿੰਘ ਨੂੰ ਡੀ.ਐੱਸ.ਪੀ. ਦੇ ਸਟਾਰ ਲਗਾਉਂਦੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਵਿਭਾਗ ਵਿਚ ਵਧੀਆਂ ਸੇਵਾਵਾਂ ਨਿਭਾਉਣ ਵਾਲੇ ਮੁਲਾਜਮਾਂ ਨੂੰ ਸਮੇਂ -ਸਮੇਂ ’ਤੇ ਤਰੱਕੀਆਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਡੀ.ਐੱਸ.ਪੀ.ਬਣੇ ਗੁਰਚਰਨ ਸਿੰਘ ਨੇ ਡੀ.ਜੀ.ਪੀ. ਗੌਰਵ ਯਾਦਵ ਸਮੇਤ ਪੁਲਿਸ ਦੀ ਸੀਨੀਅਰ ਲੀਡਰਸ਼ਿਪ ਅਤੇ ਐੱਸ.ਐੱਸ.ਪੀ. ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਭਾਗ ਵਿਚ ਉਹ ਪਹਿਲਾਂ ਦੀ ਤਰ੍ਹਾਂ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਮਿਹਨਤ ਨਾਲ ਦਿੰਦੇ ਰਹਿਣਗੇ। ਇਥੇ ਦੱਸਣਾ ਬਣਦਾ ਹੈ ਕਿ ਇੰਸਪੈਕਟਰ ਗੁਰਚਰਨ ਸਿੰਘ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਬਤੌਰ ਥਾਣਾ ਇੰਚਾਰਜ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਆਗਾਮੀ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਅਗਲੀ ਖ਼ਬਰ ਬੀ.ਐਸ.ਐਫ. ਦੇ ਸੇਵਾਮੁਕਤ ਇੰਸਪੈਕਟਰ ਲਖਬੀਰ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ-ਪੀ.ਐੱਸ. ਸੰਧੂ
Ad Position 24