ਜ਼ਿਲ੍ਹੇ ’ਚ ਆਗਾਮੀ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਹੁਲ ਨੇ ਸਾਇੰਸ ਐਂਡ ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ਪੰਜਾਬ ਵਲੋਂ ਸੁਪਰੀਮ ਕੋਰਟ ਅਤੇ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਤਰਨ ਤਾਰਨ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ਅਤੇ ਆਤਿਸ਼ਬਾਜ਼ੀ ਬਣਾਉਣ, ਸਟੋਰ ਕਰਨ ਤੇ ਖ਼ਰੀਦਣ, ਵੇਚਣ ਨੂੰ ਨਿਯਮਤ ਕਰਨ ਸੰਬੰਧੀ ਹੁਕਮ ਜਾਰੀ ਕਰਦਿਆਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਹਿੱਤ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਜਨਹਿੱਤ ਨੂੰ ਧਿਆਨ ਵਿਚ ਰੱਖਦਿਆਂ ਜਾਰੀ ਕੀਤੇ ਆਦੇਸ਼ਾਂ ਮੁਤਾਬਿਕ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਦੇ ਮੌਕੇ ਪਟਾਕੇ ਅਤੇ ਆਤਿਸ਼ਬਾਜੀ ਚਲਾਉਣ ਸਬੰਧੀ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ ।
ਸ
ਸ੍ਰੀ ਰਾਹੁਲ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ
05-11-2026
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਹੁਲ ਨੇ ਸਾਇੰਸ ਐਂਡ ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ਪੰਜਾਬ ਵਲੋਂ ਸੁਪਰੀਮ ਕੋਰਟ ਅਤੇ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਤਰਨ ਤਾਰਨ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ਅਤੇ ਆਤਿਸ਼ਬਾਜ਼ੀ ਬਣਾਉਣ, ਸਟੋਰ ਕਰਨ ਤੇ ਖ਼ਰੀਦਣ, ਵੇਚਣ ਨੂੰ ਨਿਯਮਤ ਕਰਨ ਸੰਬੰਧੀ ਹੁਕਮ ਜਾਰੀ ਕਰਦਿਆਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਹਿੱਤ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਜਨਹਿੱਤ ਨੂੰ ਧਿਆਨ ਵਿਚ ਰੱਖਦਿਆਂ ਜਾਰੀ ਕੀਤੇ ਆਦੇਸ਼ਾਂ ਮੁਤਾਬਿਕ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਦੇ ਮੌਕੇ ਪਟਾਕੇ ਅਤੇ ਆਤਿਸ਼ਬਾਜੀ ਚਲਾਉਣ ਸਬੰਧੀ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ । ਹੁਕਮਾਂ ਮੁਤਾਬਿਕ ਸੁਪਰੀਮ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ‘ਅਰਜਨ ਗੋਪਾਲ ਬਨਾਮ ਯੂਨੀਅਨ ਆਫ਼ ਇੰਡੀਆ ਤੇ ਹੋਰ’ ਵਿੱਚ ਮਿਤੀ 23-10-2018, ਸੋਧੇ ਹੋਏ ਹੁਕਮ ਮਿਤੀ 30-10-2018 ਤੇ 31-10-2018 ਅਤੇ ਇਸ ਤੋਂ ਬਿਨਾਂ ਮਿਤੀ 9-10-2020 ਨੂੰ ਜਾਰੀ ਗ੍ਰੀਨ ਟ੍ਰਿਬਿਊਨਲ ਦੇ ਜਾਰੀ ਹੁਕਮ ਨੰਬਰ 249 ਆਫ਼ 2020 ਤਹਿਤ ਕੇਵਲ ਗ੍ਰੀਨ ਪਟਾਕੇ ਹੀ ਚਲਾਉਣ ਦੀ ਆਗਿਆ ਹੈ। ਇਸ ਦੇ ਨਾਲ ਹੀ ਪਾਬੰਦੀਸ਼ੁਦਾ ਪਟਾਖਿਆਂ ਨੂੰ ਚਲਾਉਣ ਲਈ ਮਨਾਹੀ ਕੀਤੀ ਗਈ ਹੈ ਅਤੇ ਤਿਓਹਾਰਾਂ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਂਦੀ ਗ਼ੈਰਕਾਨੂੰਨੀ ਧਮਾਕਾਖੇਜ਼ ਸਮੱਗਰੀ ਬਣਾਉਣ, ਸਟੋਰ ਕਰਨ ਤੇ ਵਿਕਰੀ ਤੇ ਵਰਤੋਂ ਕਰਨ ਨੂੰ ਰੋਕਣ ਲਈ ਉਪਰਾਲੇ ਕੀਤੇ ਗਏ ਹਨ। ਆਉਣ ਵਾਲੇ ਤਿਉਹਾਰਾਂ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਕੇਵਲ ਗ੍ਰੀਨ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗ੍ਰੀਨ ਪਟਾਕੇ ਚਲਾਏ ਜਾ ਸਕਣਗੇ। ਹੁਕਮਾਂ ਮੁਤਾਬਕ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ, 24-25 ਦਸੰਬਰ ਕ੍ਰਿਸਮਸ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ 31 ਦਸੰਬਰ ਨੂੰ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ। ਸਾਇਲੈਂਸ ਜ਼ੋਨ ਜਿਵੇਂ ਕਿ ਵਿੱਦਿਅਕ ਸੰਸਥਾਵਾਂ, ਹਸਪਤਾਲਾਂ, ਅਦਾਲਤਾਂ, ਧਾਰਮਿਕ ਥਾਵਾਂ ਆਦਿ ਦੇ ਨਜ਼ਦੀਕ ਪਟਾਖ਼ੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਤਿਓਹਾਰਾਂ ਦੇ ਦਿਨਾ ਵਿਚ ਆਮ ਤੌਰ ਤੇ ਪਟਾਖ਼ੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ-ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਣ ਵੀ ਫ਼ੈਲਦਾ ਹੈ। ਤਿਉਹਾਰਾਂ ਸਮੇਂ ਪਟਾਕੇ ਆਦਿ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜਨ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੰਭਾਵਿਤ ਖਤਰੇ ਤੋਂ ਬਚਣ ਲਈ ਜ਼ਿਲ੍ਹਾ ਤਰਨ ਤਾਰਨ ਅੰਦਰ ਪਟਾਖ਼ੇ, ਆਤਿਸ਼ਬਾਜੀ ਆਦਿ ਬਣਾਉਣ, ਸਟੋਰ ਕਰਨ ਅਤੇ ਖਰੀਦਣ, ਵੇਚਣ ਨੂੰ ਨਿਯਮਤ ਕਰਨਾ ਅਤਿ ਜਰੂਰੀ ਹੈ। ਇਸ ਤੋਂ ਇਲਾਵਾ ਦੇਸ਼ ਅੰਦਰ ਵੱਖ-ਵੱਖ ਥਾਵਾਂ ’ਤੇ ਗੈਰ ਕਾਨੂੰਨੀ ਧਮਾਕਾਖੇਜ਼ ਸਮੱਗਰੀ ਬਰਾਮਦ ਹੋ ਰਹੀ ਹੈ, ਜਿਸ ਵਿਚ ਕੈਮੀਕਲ ਪੋਟਾਸ਼ੀਅਮ ਕਲੋਰੇਟ ਹੁੰਦਾ ਹੈ, ਜੋ ਕਿ ਬਹੁਤ ਜ਼ਿਆਦਾ ਖ਼ਤਰਨਾਕ ਹੁੰਦਾ ਹੈ। ਇਸ ਨਾਲ ਬਹੁਤ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਇਹ ਵਾਤਾਵਰਣ ਅਤੇ ਸਿਹਤ ਲਈ ਵੀ ਹਾਨੀਕਾਰਕ ਹੈ। ਇਸ ਲਈ ਸਮੇਂ ਦੀ ਨਜ਼ਾਕਤ ਅਤੇ ਤਿਓਹਾਰਾਂ ਦੇ ਮੱਦੇਨਜ਼ਰ ਗੈਰ ਕਾਨੂੰਨੀ ਧਮਾਕਾਖੇਜ਼ ਸਮੱਗਰੀ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਕਰਨ ਨੂੰ ਰੋਕਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਇਸ ਤੋਂ ਇਲਾਵਾ ਪਟਾਖ਼ੇ ਚਲਾਉਣ ਦੇ ਸਮੇਂ ਵਿਚ ਸੁਪਰੀਮ ਕੋਰਟ, ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਂ ਪੰਜਾਬ ਸਰਕਾਰ ਵੱਲੋਂ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਉਸ ਤਬਦੀਲੀ ਅਨੁਸਾਰ ਹੀ ਪਟਾਕੇ ਚਲਾਏ ਜਾ ਸਕਣਰੀ, ਜਿਸ ਸਬੰਧੀ ਵੱਖਰੇ ਤੌਰ ’ਤੇ ਕੋਈ ਹੁਕਮ ਜਾਰੀ ਨਹੀਂ ਕੀਤਾ ਜਾਵੇਗਾ।