04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੰਗਰੂਰ ਦੀ ਇਨਸਾਫ਼ ਰੈਲੀ ਲਈ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਸੈਂਕੜੇ ਸਾਥੀਆਂ ਦੇ ਕਾਫ਼ਲੇ ਸਮੇਤ ਰਵਾਨਾ

ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਆਯੋਜਿਤ ਵਿਸ਼ਾਲ ਇਨਸਾਫ਼ ਰੈਲੀ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਆਪਣੇ ਸੈਂਕੜੇ ਸਾਥੀਆਂ ਅਤੇ ਕਾਂਗਰਸੀ ਵਰਕਰਾਂ ਸਮੇਤ ਪੂਰੇ ਜੋਸ਼ੋ-ਖਰੋਸ਼ ਨਾਲ ਸੰਗਰੂਰ ਲਈ ਰਵਾਨਾ ਹੋਏ। ਰਵਾਨਗੀ ਸਮੇਂ ਵਰਕਰਾਂ ਵਲੋਂ ‘ਕਾਂਗਰਸ ਪਾਰਟੀ ਜਿੰਦਾਬਾਦ’ ਦੇ ਨਾਅਰੇ ਲਗਾਉਂਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿਚ ਪੂਰਾ ਭਰੋਸਾ ਪ੍ਰਗਟਾਇਆ ਗਿਆ।

Ad Position 21
No active advertisement
ਸੰਗਰੂਰ ਦੀ ਇਨਸਾਫ਼ ਰੈਲੀ ਵਿਚ ਸ਼ਾਮਿਲ ਹੋਣ ਲਈ ਸੈਂਕੜੇ ਵਰਕਰਾਂ ਦੇ ਕਾਫ਼ਲੇ ਦੀ ਅਗਵਾਈ ਕਰਨ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ। ਤਸਵੀਰ: ਲਵਲੀ 05-11-2026
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਆਯੋਜਿਤ ਵਿਸ਼ਾਲ ਇਨਸਾਫ਼ ਰੈਲੀ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਆਪਣੇ ਸੈਂਕੜੇ ਸਾਥੀਆਂ ਅਤੇ ਕਾਂਗਰਸੀ ਵਰਕਰਾਂ ਸਮੇਤ ਪੂਰੇ ਜੋਸ਼ੋ-ਖਰੋਸ਼ ਨਾਲ ਸੰਗਰੂਰ ਲਈ ਰਵਾਨਾ ਹੋਏ। ਰਵਾਨਗੀ ਸਮੇਂ ਵਰਕਰਾਂ ਵਲੋਂ ‘ਕਾਂਗਰਸ ਪਾਰਟੀ ਜਿੰਦਾਬਾਦ’ ਦੇ ਨਾਅਰੇ ਲਗਾਉਂਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿਚ ਪੂਰਾ ਭਰੋਸਾ ਪ੍ਰਗਟਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਵਿਚ ਆਮਦ ਨੂੰ ਲੈ ਕੇ ਪੰਜਾਬ ਭਰ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਬੇਮਿਸਾਲ ਉਤਸ਼ਾਹ ਪਾਇਆ ਜਾ ਰਿਹਾ ਹੈ। ਸੰਗਰੂਰ ਦੀ ਇਹ ਇਨਸਾਫ਼ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਇਹ ਰੈਲੀ ਕੇਵਲ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਅਤੇ ਦੇਸ਼ ਦੇ ਲੋਕਾਂ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਵਿਰੁੱਧ ਇਕ ਮਜ਼ਬੂਤ ਲੋਕਤੰਤਰੀ ਆਵਾਜ਼ ਹੈ। ਭੁੱਲਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ, ਕਿਉਂਕਿ ਚੋਣਾਂ ਦੌਰਾਨ ਕੀਤੇ ਵੱਡੇ-ਵੱਡੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਨੌਜਵਾਨ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਹਨ, ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚਿੰਤਤ ਹਨ, ਵਪਾਰੀ ਵਰਗ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਆਮ ਲੋਕ ਮਹਿੰਗਾਈ, ਗੈਂਗਸਟਰਵਾਦ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਡਾਹਢੇ ਪ੍ਰੇਸ਼ਾਨ ਹਨ ਅਤੇ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕਰਨ ਲਈ 2027 ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤ ਲੀਡਰਸ਼ਿਪ ਅਤੇ ਵਰਕਰਾਂ ਦੀ ਮਿਹਨਤ ਸਦਕਾ 2027 ਵਿਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰਕੇ ਮਜ਼ਬੂਤ ਸਰਕਾਰ ਬਣਾਏਗੀ। ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਜ਼ਿਲ੍ਹੇ ਦੇ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਅਤੇ ਉਨ੍ਹਾਂ ਦੀ ਧਰਮ ਪਤਨੀ ਵਲੋਂ ਕੰਗ ਵਿਖੇ ਕੀਤੀ ਮੀਟਿੰਗ ਅਗਲੀ ਖ਼ਬਰ ਪਿੰਡ ਬਾਗੜੀਆ ਕਲਾਂ ਤੋਂ ਕਈ ਔਰਤਾਂ ਆਈਆਂ ਰਮਨਦੀਪ ਸ਼ੇੇਰੋਂ ਦੇ ਹੱਕ ’ਚ
Ad Position 24