06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਦੇ ਵੋਟਰ ‘ਆਪ’ ਪਾਰਟੀ ਦੇ ਝਾੜੂ ਦਾ ਤੀਲਾ-ਤੀਲਾ ਖਿਲਾਰਨ ਲਈ ਤਿਆਰ – ਔਲਖ, ਲਾਹੌਰੀਆ

ਗੋਇੰਦਵਾਲ ਸਾਹਿਬ, 5 ਨਵੰਬਰ (ਸਕੱਤਰ ਸਿੰਘ ਅਟਵਾਲ)– ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ’ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਵੋਟਰ ‘ਆਪ’ ਪਾਰਟੀ ਦੇ ਝਾੜੂ ਦਾ ਤੀਲਾ-ਤੀਲਾ ਖਿਲਾਰਨ ਲਈ ਤਿਆਰ-ਬਰ-ਤਿਆਰ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਅਤੇ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਦੀ ਕਾਰਗੁਜ਼ਾਰੀ ਵਿਚਕਾਰ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ।

Ad Position 21
No active advertisement
ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਾਹੌਰੀਆ 06-11-2026
ਗੋਇੰਦਵਾਲ ਸਾਹਿਬ, 5 ਨਵੰਬਰ (ਸਕੱਤਰ ਸਿੰਘ ਅਟਵਾਲ)– ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ’ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਵੋਟਰ ‘ਆਪ’ ਪਾਰਟੀ ਦੇ ਝਾੜੂ ਦਾ ਤੀਲਾ-ਤੀਲਾ ਖਿਲਾਰਨ ਲਈ ਤਿਆਰ-ਬਰ-ਤਿਆਰ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਅਤੇ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਦੀ ਕਾਰਗੁਜ਼ਾਰੀ ਵਿਚਕਾਰ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਨਸ਼ਿਆਂ ਦਾ ਖਾਤਮਾ, ਨੌਜਵਾਨਾਂ ਨੂੰ ਰੁਜ਼ਗਾਰ, ਭ੍ਰਿਸ਼ਟਾਚਾਰ ’ਤੇ ਰੋਕ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਆਰਥਿਕ ਹਾਲਤ ਸੁਧਾਰਨ ਵਰਗੇ ਮੁੱਦਿਆਂ ’ਤੇ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ‘ਆਪ’ ਦੀ ਅੰਦਰੂਨੀ ਸਿਆਸਤ ਵੀ ਸਵਾਲਾਂ ਦੇ ਘੇਰੇ ਵਿਚ ਹੈ। ਪਾਰਟੀ ਦੇ ਤਿੰਨ ਵਿਧਾਇਕਾਂ ਵਲੋਂ ਪਾਰਟੀ ਛੱਡਣ ਦੀਆਂ ਘਟਨਾਵਾਂ ਨੇ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਪਾਰਟੀ ਦੇ ਆਪਣੇ ਚੁਣੇ ਹੋਏ ਵਿਧਾਇਕ ਹੀ ਸਾਥ ਛੱਡ ਰਹੇ ਹਨ ਤਾਂ ਮੁੱਖ ਮੰਤਰੀ ਨੂੰ ਆਪਣੀ ਲੀਡਰਸ਼ਿਪ ਅਤੇ ਕਾਰਗੁਜ਼ਾਰੀ ਬਾਰੇ ਗੰਭੀਰਤਾ ਨਾਲ ਆਤਮ-ਮੰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਹੀ ਵਿਧਾਇਕਾਂ ਦਾ ਭਰੋਸਾ ਗੁਆ ਬੈਠੇ ਹਨ। ਸ੍ਰੌਮਣੀ ਅਕਾਲੀ ਦਲ ਵਲੋ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਕੇ ਪਾਰਟੀ ਦੀਆਂ ਇਕਾਈਆਂ ਮਜ਼ਬੂਤ ਕੀਤੀਆਂ ਗਈਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਕਈ ਸਾਲਾਂ ਤੋਂ ਸਿਹਤ ਵਿਭਾਗ ਵਿਚ ਆਊਟ ਸੋਰਸ ਦੇ ਕੰਮ ਕਰਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਅਗਲੀ ਖ਼ਬਰ ਅਕਾਲੀ ਦਲ ਬਾਦਲ ਦੇ 8 ਕੌਂਸਲਰ ਨਗਰ ਕੌਂਸਲ ਵਲੋਂ ਤਨਖਾਹਾਂ ਜਾਰੀ ਨਾ ਕਰਨ ’ਤੇ ਮਨਾਉਣਗੇ ਫੋਕੀ ਦੀਵਾਲੀ
Ad Position 24