ਪ੍ਰਧਾਨ ਮੰਤਰੀ ਮੋਦੀ ਦੀ ਯੋਜਨਾ ਤਹਿਤ ਠੇਕੇਦਾਰ ਨੇ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ
ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਰੋਡ ਦੇ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ। ਇਸ ਮੌਕੇ ’ਤੇ ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਹਰੇਕ ਬੱਚੇ ਤੱਕ ਵਿਦਿਆ ਦਾ ਗਿਆਨ ਪਹੁੰਚਾਉਣਾ ਚਾਹੁੰਦੇ ਹਨ ਤਾਂ ਜੋ ਅਨਪੜਤਾ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਸਕੇ।
ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਰੋਡ ਦੇ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ। ਇਸ ਮੌਕੇ ’ਤੇ ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਹਰੇਕ ਬੱਚੇ ਤੱਕ ਵਿਦਿਆ ਦਾ ਗਿਆਨ ਪਹੁੰਚਾਉਣਾ ਚਾਹੁੰਦੇ ਹਨ ਤਾਂ ਜੋ ਅਨਪੜਤਾ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਸਕੇ। ਉਨ੍ਹਾਂ ਕਿਹਾ ਕਿ ਪੜ੍ਹੇ ਲਿਖੇ ਬੱਚੇ ਹੀ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ’ਚ ਅਹਿਮ ਯੋਗਦਾਨ ਪਾ ਸਕਦੇ ਹਨ ਇਸ ਲਈ ਹਰ ਬੱਚੇ ਨੂੰ ਵਿਦਿਆ ਹਾਸਲ ਕਰਨੀ ਚਾਹੀਦੀ ਹੈ ਜਿਸ ਨਾਲ ਉਹ ਆਪਣਾ ਵੀ ਭਵਿੱਖ ਸੰਵਾਰਨਗੇ। ਮਨਿੰਦਰਜੀਤ ਸਿੰਘ ਠੇਕੇਦਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਦੇਸ਼ ਦੇ ਹਰ ਕੋਨੇ ’ਚ ਵੱਸਦੇ ਲੋਕਾਂ ਤੱਕ ਜਿਥੇ ਸਭ ਸੁੱਖ ਸਹੂਲਤਾਂ ਪਹੁੰਚ ਰਹੀਆ ਹਨ ਉਥੇ ਉਨ੍ਹਾਂ ਦੇ ਬੱਚਿਆਂ ਨੂੰ ਪੜਾਉਣ ਲਈ ਅਧਿਆਪਕਾਂ, ਫ਼੍ਰੀ ਕਾਪੀਆਂ, ਕਿਤਾਬਾਂ ਸਟੇਸ਼ਨਰੀ ਦੇ ਸਾਮਾਨ ਅਤੇ ਬੱਚਿਆਂ ਲਈ ਸਕੂਲ ’ਚ ਭੋਜਨ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।