ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੰਜਾਬ ਪੁਲਿਸ ਦੀ ਚੜ੍ਹਦੀ ਕਲਾ ਅਤੇ ਸੂਬੇ ਦੀ ਅਮਨ-ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਝਬਾਲ, 5 ਸਤੰਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੰਜਾਬ ਪੁਲਿਸ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਅਮਨ ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਡੀ.
ਡ
ਡੀ.ਆਈ.ਜੀ. ਸਨੇਹਦੀਪ ਸ਼ਰਮਾ, ਐਸ.ਐਸ.ਪੀ. ਸੁਰਿੰਦਰ ਲਾਂਬਾ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਲ। ਤਸਵੀਰ: ਸੁਖਦੇਵ ਸਿੰਘ
06-11-2026
ਝਬਾਲ, 5 ਸਤੰਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੰਜਾਬ ਪੁਲਿਸ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਅਮਨ ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਡੀ.ਆਈ.ਜੀ. ਸਨੇਹਦੀਪ ਸ਼ਰਮਾ, ਐਸ.ਐਸ.ਪੀ. ਸੁਰਿੰਦਰ ਲਾਂਬਾ, ਐਸ.ਪੀ. (ਡੀ.) ਡਾ. ਰਿਪੁਤਾਪਨ ਸਿੰਘ ਸੰਧੂ, ਐਸ.ਪੀ. (ਹੈੱਡਕੁਆਰਟਰ) ਸੁਖਨਿੰਦਰ ਸਿੰਘ, ਡੀ.ਐਸ.ਪੀ. ਸੁਖਬੀਰ ਸਿੰਘ, ਡੀ.ਐਸ.ਪੀ. ਹਰਵਿੰਦਰ ਸਿੰਘ, ਡੀ.ਐਸ.ਪੀ. ਅਤੁਲ ਸੋਨੀ, ਡੀ.ਐਸ.ਪੀ. ਗੁਰਚਰਨ ਸਿੰਘ ਅਤੇ ਡੀ.ਐਸ.ਪੀ. ਸ਼ਿਵਦਰਸ਼ਨ ਸਿੰਘ ਸਮੇਤ ਪੁਲਿਸ ਅਧਿਕਾਰੀ ਸ਼ਾਮਿਲ ਹੋਏ। ਇਸ ਦੌਰਾਨ ਸਮੂਹ ਪੁਲਿਸ ਅਧਿਕਾਰੀਆਂ ਵਲੋਂ ਗੁਰੂ ਘਰ ਵਿਖੇ ਲੰਗਰ ਦੀ ਸੇਵਾ ਵੀ ਕੀਤੀ ਗਈ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਵਲੋਂ ਪਹੁੰਚੇ ਪੁਲਿਸ ਅਧਿਕਾਰੀਆਂ ਨੂੰ ਸਿਰੋਪਾਓ ਅਤੇ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਪ੍ਰਭਜੀਤ ਸਿੰਘ ਐਸ.ਐਚ.ਓ. ਭਿੱਖੀਵਿੰਡ, ਐਸ.ਐਚ.ਓ. ਜੁਗਰਾਜ ਸਿੰਘ ਝਬਾਲ, ਐਸ.ਐਚ.ਓ. ਪਰਮਜੀਤ ਸਿੰਘ ਵਿਰਦੀ, ਐਸ.ਐਚ.ਓ. ਰਾਜ ਕੁਮਾਰ ਸਰਾਏ ਅਮਾਨਤ ਖਾਂ, ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ, ਜਸਪ੍ਰੀਤ ਸਿੰਘ ਰੀਡਰ ਅਤੇ ਧਰਮਿੰਦਰ ਸਿੰਘ ਮੁਨਸ਼ੀ ਸਮੇਤ ਪੁਲਿਸ ਮੁਲਾਜ਼ਮ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।