08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮੁਹੱਲਾ ਜਸਵੰਤ ਸਿੰਘ ਦੀ ਸੜਕ ’ਤੇ ਪ੍ਰੀਮਿਕਸ ਦਾ ਕੰਮ ਸ਼ੁਰੂ

ਤਰਨ ਤਾਰਨ, 7 ਨਵੰਬਰ (ਇਕਬਾਲ ਸਿੰਘ ਸੋਢੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਅੱਜ ਗਾਂਧੀ ਪਾਰਕ ਤਰਨ ਤਾਰਨ ਵਿਖੇ ਕੁਲਦੀਪ ਸਿੰਘ ਮਾਣੋਚਾਹਲ ਦੀ ਪ੍ਰਧਾਨਗੀ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਅੱਜ ਦਾ ਮਹਾਨ ਰੂਸ ਦੀ ਧਰਤੀ ’ਤੇ ਸਮਾਜਵਾਦੀ ਕ੍ਰਾਂਤੀ ਆਈ ਸੀ।

Ad Position 21
No active advertisement
ਅਜੀਤ ਡੈਸਕ 08-11-2026
ਤਰਨ ਤਾਰਨ, 7 ਨਵੰਬਰ (ਇਕਬਾਲ ਸਿੰਘ ਸੋਢੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਅੱਜ ਗਾਂਧੀ ਪਾਰਕ ਤਰਨ ਤਾਰਨ ਵਿਖੇ ਕੁਲਦੀਪ ਸਿੰਘ ਮਾਣੋਚਾਹਲ ਦੀ ਪ੍ਰਧਾਨਗੀ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਅੱਜ ਦਾ ਮਹਾਨ ਰੂਸ ਦੀ ਧਰਤੀ ’ਤੇ ਸਮਾਜਵਾਦੀ ਕ੍ਰਾਂਤੀ ਆਈ ਸੀ। ਉਨ੍ਹਾਂ ਅਕਤੂਬਰ ਇਨਕਲਾਬ ਦੇ ਇਤਿਹਾਸਕ ਮਹੱਤਵ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਕਤੂਬਰ ਇਨਕਲਾਬ ਨੇ ਦੁਨੀਆ ਭਰ ਦੇ ਮਜ਼ਦੂਰਾਂ ਅਤੇ ਕਿਸਾਨਾਂ ਲਈ ਸਮਾਜਿਕ ਨਿਆਂ ਅਤੇ ਬਰਾਬਰੀ ਦਾ ਰਾਹ ਖੋਲ੍ਹਿਆ ਅਤੇ ਇਸ ਦੇ ਸਿਧਾਂਤ ਅੱਜ ਵੀ ਪ੍ਰਾਸੰਗਿਕ ਹਨ। ਉਨ੍ਹਾਂ ਭਾਰਤ ਦੀ ਮੌਜੂਦਾ ਰਾਜਸੀ ਸਥਿਤੀ ’ਤੇ ਵੀ ਵਿਸਥਾਰ ਨਾਲ ਗੱਲ ਕੀਤੀ ਅਤੇ ਆਰਥਿਕ ਅਸਮਾਨਤਾ, ਬੇਰੁਜ਼ਗਾਰੀ, ਕਿਸਾਨਾਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਆਮ ਲੋਕਾਂ ਦੀ ਘਟਦੀ ਕਰਜ਼ਦਾਰੀ ਵਰਗੇ ਮੁੱਦਿਆਂ ਵੱਲ ਧਿਆਨ ਦਿਵਾਇਆ। ਉਨ੍ਹਾਂ ਜ਼ੋਰ ਦਿੱਤਾ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ ਸਿਰਫ਼ ਲੋਕਤੰਤਰੀ ਅਤੇ ਇਨਕਲਾਬੀ ਰਾਹੀਂ ਹੀ ਸੰਭਵ ਹੈ। ਪਾਰਟੀ ਦੇ ਤਹਿਸੀਲ ਸਕੱਤਰ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਲੋਕਾਂ ਵਿਚ ਰਾਜਨੀਤਿਕ ਚੇਤਨਾ ਪੈਦਾ ਕਰਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਡੋਰੀ ਨੇ ਦੱਸਿਆ ਕਿ ਮਜ਼ਦੂਰਾਂ ਕਿਸਾਨਾਂ ਅਤੇ ਆਮ ਵਰਗ ਦੇ ਲੋਕਾਂ ਨੂੰ ਰਾਜਨੀਤਿਕ ਚੇਤਨਾ ਪੈਦਾ ਕਰਨ ਲਈ 6 ਦਸੰਬਰ ਨੂੰ ਪਿੰਡ ਮਾਣੋਚਾਹਲ ਵਿਖੇ ਰਾਜਨੀਤਿਕ ਕਾਨਫਰੰਸ ਕੀਤੀ ਜਾਵੇਗੀ। ਇਸ ਮੌਕੇ ਨਰਿੰਦਰ ਸਿੰਘ ਰਟੌਲ, ਸਵਰਨ ਸਿੰਘ ਦੇਓ, ਸੁਰਿੰਦਰ ਸਿੰਘ ਖੱਬਾ, ਕਰਮ ਸਿੰਘ ਪਡੋਰੀ, ਕੁਲਦੀਪ ਸਿੰਘ ਮਾਣੋਚਾਹਲ, ਨਿਰਭੈ ਸਿੰਘ ਜਵੰਦਾ, ਅੰਮ੍ਰਿਤਪਾਲ ਸਿੰਘ ਚੌਧਰੀਵਾਲਾ, ਗੁਰਪ੍ਰੀਤ ਸਿੰਘ ਨੌਰੰਗਾਬਾਦ, ਵਿਜੇਪਾਲ ਸਿੰਘ ਨੌਰੰਗਾਬਾਦ, ਬੂੱਧ ਸਿੰਘ ਪੱਖੋਕੇ, ਲਖਵਿੰਦਰ ਸਿੰਘ ਰਟੌਲ, ਮੰਗਲ ਸਿੰਘ ਰਟੌਲ, ਕੁਲਦੀਪ ਸਿੰਘ ਰਟੌਲ, ਮੁਖਤਾਰ ਸਿੰਘ ਗ ਚਾਟੀਵਿੰਡ ਪਲਾਟ, ਨਰਿੰਦਰ ਸਿੰਘ,ਪਰਮਜੀਤ ਸਿੰਘ ਕੈਰੋਵਾਲ, ਸੁਖਵਿੰਦਰ ਸਿੰਘ ਭੱਠਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਨਵਤੇਜ ਸਿੰਘ ਤੇ ਐੱਮ.ਡੀ. ਸੰਤੋਖ ਸਿੰਘ ਨੇ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱ... ਅਗਲੀ ਖ਼ਬਰ ਅਦਾਲਤ ਦੇ ਬਾਹਰ ਵਿਅਕਤੀ ਨਾਲ ਕੁੱਟਮਾਰ, 11 ਖ਼ਿਲਾਫ਼ ਮਾਮਲਾ ਦਰਜ
Ad Position 24