08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਬੰਦੀ ਛੋੜ ਦਿਵਸ ਮਨਾਇਆ

ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਬੰਦੀ ਛੋੜ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਹਰ ਰੋਜ਼ ਦੀ ਤਰ੍ਹਾਂ ਪੰਜ ਬਾਣੀਆਂ ਦਾ ਨਿਤਨੇਮ ਕਰਨ ਤੋਂ ਬਾਅਦ ਸ਼ਬਦ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-11-2026
ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਬੰਦੀ ਛੋੜ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਹਰ ਰੋਜ਼ ਦੀ ਤਰ੍ਹਾਂ ਪੰਜ ਬਾਣੀਆਂ ਦਾ ਨਿਤਨੇਮ ਕਰਨ ਤੋਂ ਬਾਅਦ ਸ਼ਬਦ ਕੀਰਤਨ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਦੁਆਰਾ ਜਮਾਤਾਂ ਵਿਚ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ ਅਤੇ ਦੀਵੇ ਬਾਲ ਕੇ ਸਜਾਵਟ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਨਵਨੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨਾਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਅੱਠ ਮਹੀਨਿਆਂ ਤੋਂ ਠੰਡੇ ਜਲ ਦੀ ਚੱਲ ਰਹੀ ਛਬੀਲ ਦੀ ਸਮਾਪਤੀ ਮੌਕੇ ਗੋਲਡੀ ਵਲੋਂ ਸੇਵਾਦਾਰਾਂ ਨੂੰ ਕੀਤਾ ਸਨਮਾਨਿਤ
Ad Position 24