ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਮੀਆਂਵਿੰਡ, 7 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਗ
ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਣ ਮੌਕੇ ਪ੍ਰਿੰਸੀਪਲ ਜਗਪ੍ਰੀਤ ਕੌਰ ਨੂੰ ਕਰਦੇ ਹੋਏ ਸਕੂਲ ਅਧਿਆਪਕਾ। ਤਸਵੀਰ -ਸੰਧੂ
08-11-2026
ਮੀਆਂਵਿੰਡ, 7 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਤਿਉਹਾਰ ਦੀ ਖੁਸ਼ੀ ਨੂੰ ਹੋਰ ਵਧਾਉਣ ਲਈ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਰੰਗੋਲੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਨੇ ਆਪਣੀ ਕਲਾ ਅਤੇ ਸਿਰਜਣਾਤਮਕ ਸੋਚ ਦਾ ਬਹੁਤ ਹੀ ਸੁੰਦਰ ਪ੍ਰਦਰਸ਼ਨ ਕੀਤਾ। ਰੰਗ-ਬਿਰੰਗੇ ਰੰਗਾਂ ਨਾਲ ਬਣਾਈਆਂ ਗਈਆਂ ਆਕਰਸ਼ਕ ਰੰਗੋਲੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਤਿਉਹਾਰ ਨਾਲ ਸਬੰਧਿਤ ਭਾਸ਼ਣ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਬੱਚਿਆਂ ਨੇ ਆਪਣੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਦੀਵਾਲੀ ਦੀ ਮਹੱਤਤਾ, ਰੌਸ਼ਨੀ ਦੇ ਤਿਉਹਾਰ ਦੇ ਸੰਦੇਸ਼ ਅਤੇ ਆਪਸੀ ਪਿਆਰ, ਭਾਈਚਾਰੇ ਤੇ ਖੁਸ਼ੀਆਂ ਵੰਡਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਗਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਇਹ ਸਾਡੇ ਜੀਵਨ ਵਿੱਚੋਂ ਹਨੇਰੇ ਨੂੰ ਦੂਰ ਕਰਕੇ ਗਿਆਨ, ਸੱਚਾਈ ਅਤੇ ਚੰਗਿਆਈ ਦੀ ਰੌਸ਼ਨੀ ਫੈਲਾਉਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਤਿਉਹਾਰਾਂ ਰਾਹੀਂ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦਾ ਸੱਭਿਆਚਾਰਕ ਅਤੇ ਰਚਨਾਤਮਕ ਵਿਕਾਸ ਵੀ ਬਹੁਤ ਜ਼ਰੂਰੀ ਹੈ। ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਕਲਾ ਅਤੇ ਆਪਣੀ ਪ੍ਰਤਿਭਾ ਨੂੰ ਪੇਸ਼ ਕਰਨ ਦੀ ਯੋਗਤਾ ਪੈਦਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਵਧੀਆ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਨੇ ਇਸ ਸੁੰਦਰ ਸਮਾਗਮ ਦੇ ਸਫ਼ਲ ਆਯੋਜਨ ਲਈ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮੈਡਮ ਨਵਪ੍ਰੀਤ ਕੌਰ ਨੇ ਬਹੁਤ ਹੀ ਬਾਖੂਬੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ।