ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਚ ਬੰਦੀ ਛੋੜ ਦਿਵਸ ਮਨਾਇਆ
ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਸਕੂਲ ਦੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਬੰਦੀ ਛੋੜ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਦੇ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿਚ ਸ਼ਬਦ ਗਾਇਨ ਕੀਤਾ ਗਿਆ ਅਤੇ ਨਾਲ ਹੀ ਧਾਰਮਿਕ ਅਧਿਆਪਕ ਬਿੱਕਰ ਸਿੰਘ ਵਲੋਂ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ।
ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਸਕੂਲ ਦੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਬੰਦੀ ਛੋੜ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਦੇ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿਚ ਸ਼ਬਦ ਗਾਇਨ ਕੀਤਾ ਗਿਆ ਅਤੇ ਨਾਲ ਹੀ ਧਾਰਮਿਕ ਅਧਿਆਪਕ ਬਿੱਕਰ ਸਿੰਘ ਵਲੋਂ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ। ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 6 ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਿਲਆ ਦਾ ਮੁੱਖ ਵਿਸ਼ਾ ਈਕੋ ਫਰੈਂਡਲੀ ਦੀਵਾਲੀ, ਪਟਾਕਿਆਂ ਤੋਂ ਰਹਿਤ ਦੀਵਾਲੀ, ਸਾਫ ਸੁਥਰੀ ਤੇ ਹਰੀ ਦੀਵਾਲੀ ਰਿਹਾ। ਦੀਵਾਲੀ ਨੂੰ ਮਨਾਉਂਦੇ ਹੋਏ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਦੇ ਦੀਵਾਲੀ ਕਾਰਡ ਬਣਾਉਣ, ਮੋਮਬੱਤੀ ਸਜਾਵਟ, ਦੀਵਿਆਂ ਦੀ ਸਜਾਵਟ, ਵਾਲ ਹੈਗਿੰਗ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਹਨਾਂ ਸਾਰੇ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਦੀਵਾਲੀ ਦੀ ਸਾਰੀ ਸਜਾਵਟ ਪਲਾਸਟਿਕ ਦੀ ਵਰਤੋਂ ਤੋਂ ਬਿਨਾਂ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਵਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਦਾਤਾ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਗਈ । ਇਸ ਮੌਕੇ ਸਕੂਲ ਦੇ ਹੈੱਡ-ਮਿਸਟ੍ਰੈਸ ਨਵਪ੍ਰੀਤ ਕੌਰ ਅਤੇ ਰੁਪਿੰਦਰ ਕੌਰ, ਵਿਦਿਆਰਥੀ ਅਤੇ ਸਮੁੱਚਾ ਸਟਾਫ ਹਾਜ਼ਰ ਸੀ।