07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)– ਪੇਂਡੂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋ ਵਿਖੇ ਦੀਵਾਲੀ ਦਾ ਤਿਉਹਾਰ ਜੋ ਕਿ ਰੌਸ਼ਨੀਆਂ ਨਾਲ ਸੰਬੰਧਤ ਹੈ, ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਆਪਣੇ ਕਮਰਿਆਂ ਦੀ ਸਜਾਵਟ ਬਹੁਤ ਵਧੀਆ ਤਰੀਕੇ ਨਾਲ ਕੀਤੀ ਗਈ ਤੇ ਵੱਖ-ਵੱਖ ਤਰ੍ਹਾਂ ਦੀਆਂ ਰੰਗੋਲੀਆਂ ਬਣਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 08-11-2026
ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)– ਪੇਂਡੂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋ ਵਿਖੇ ਦੀਵਾਲੀ ਦਾ ਤਿਉਹਾਰ ਜੋ ਕਿ ਰੌਸ਼ਨੀਆਂ ਨਾਲ ਸੰਬੰਧਤ ਹੈ, ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਆਪਣੇ ਕਮਰਿਆਂ ਦੀ ਸਜਾਵਟ ਬਹੁਤ ਵਧੀਆ ਤਰੀਕੇ ਨਾਲ ਕੀਤੀ ਗਈ ਤੇ ਵੱਖ-ਵੱਖ ਤਰ੍ਹਾਂ ਦੀਆਂ ਰੰਗੋਲੀਆਂ ਬਣਾਈਆਂ ਗਈਆਂ। ਸਕੂਲ ਦੇ ਚੇਅਰਮੈਨ ਗੁਲਜਾਰ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ। ਇਸ ਮੌਕੇ ਤੇ ਵਾਈਸ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਬੱਚਿਆਂ ਨੂੰ ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਰਪ੍ਰੀਤ ਕੌਰ, ਰੁਪਿੰਦਰ ਕੌਰ, ਸੁਖਮਨਪ੍ਰੀਤ ਕੌਰ, ਲਵਪ੍ਰੀਤ ਕੌਰ, ਅਮਾਨਤਜੀਤ ਕੌਰ, ਮਨਦੀਪ ਕੌਰ ਆਦਿ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 27 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24