ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 27 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 27 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 27 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਗੋਕੇ ਘਰਾਟ ਤੋਂ ਜਸਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਿਹਾਰੀਪੁਰ, ਕਾਰਜ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਰਾਮਪੁਰ ਭੂਤਵਿੰਡ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਗਸ਼ਤ ਦੌਰਾਨ ਹੋਲੀ ਸਿਟੀ ਕਾਲੋਨੀ ਤਰਨ ਤਾਰਨ ਤੋਂ ਲਵਪ੍ਰੀਤ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਅਤੇ ਸ਼ੰਮੀ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਪਲਾਸੌਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਅਕਾਸ਼ਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਝਬਾਲ ਕਲਾਂ ਤੋਂ ਬਾਲਾ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਗਿੱਦੜੀ ਬਗਿਆੜੀ, ਸੁਖਵੰਤ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਝਬਾਲ ਕਲਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਕਾਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ, ਸੁਖਰਾਜ ਸਿੰਘ ਪੁੱਤਰ ਜਗਜੀਤ ਸਿੰਘ, ਸਤਨਾਮ ਸਿੰਘ ਪੁੱਤਰ ਜਗਜੀਤ ਸਿੰਘ ਵਾਸੀਅਨ ਖਡੂਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਗਸ਼ਤ ਦੌਰਾਨ ਨਿਸ਼ਆਨ ਸਿੰਘ ਪੁੱਤਰ ਭੁਪਿੰਦਰ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਕੁਲਵੰਤ ਸਿੰਘ, ਸਾਜਨ ਸਿੰਘ ਪੁੱਤਰ ਬੰਟੀ ਵਾਸੀਅਨ ਵੇਈਪੂਈ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪਿੰਡ ਬਾਕੀਪੁਰ ਦੀਆਂ ਮੜੀਆ ਤੋਂ ਲਵਪ੍ਰੀਤ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਪਿੰਡ ਬਾਕੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਖੇਮਕਰਨ ਤੋਂ ਅਜੇ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਖੇਮਕਰਨ, ਗੁਰਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਗਜਲ, ਹਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮਹਿੰਦੀਪੁਰ ਨੂੰ ਨਸ਼ੀਲੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਲਿੰਕ ਰੋਡ ਫਰੰਦੀਪੁਰ ਤੋਂ ਧਰਮਿੰਦਰ ਸਿੰਘ ਪੁੱਤਰ ਜੰਗਾ ਸਿੰਘ ਵਾਸੀ ਮੁੱਠਿਆ ਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ, ਜਸਬੀਰ ਸਿੰਘ ਪੁੱਤਰ ਚੰਨਣ ਸਿੰਘ, ਬਿਕਰਮ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀਅਨ ਪੱਟੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪਿੰਡ ਤਲਵੰਡੀ ਸੋਭਾ ਤੋਂ ਇੰਦਰਜੀਤ ਸਿੰਘ ਪੁੱਤਰ ਧਾਰਾ ਸਿੰਘ ਵਾਸੀ ਰਾਧਲਕੇ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਇੰਸਪੈਕਟਰ ਰੁਪਿੰਦਰਪਾਲ ਸਿੰਘ ਨੇ ਜੀ.ਟੀ. ਰੋਡ ਬੂਹ ਹਰੀਕੇ ਵਿਖੇ ਨਾਕਾਬੰਦੀ ਦੌਰਾਨ ਪ੍ਰੀਤਹਰਪਾਲ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪੰਡੋਰੀ ਗੋਲਾ, ਜਰਮਨਪ੍ਰੀਤ ਸਿੰਘ ਪੁਤੱਰ ਗੁਰਮੀਤ ਸਿੰਘ ਵਾਸੀ ਪੰਡੋਰੀ ਗੋਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ, 2 ਲੱਖ 20 ਹਜ਼ਾਰ ਰੁਪਏ ਭਾਰਤੀ ਕਰੰਸੀ ਡਰੱਗ ਮਨੀ ਅਤੇ ਇਕ ਬਿਨਾਂ ਨੰਬਰ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਬੀ.ਐੱਸ.ਐੱਫ. 115 ਬਟਾਲੀਅਨ ਦੇ ਇੰਸਪੈਕਟਰ ਵਲੋਂ ਪੱਟੜੀ ਸੂਆ ਪਿੰਡ ਬੁਰਜ ਵਖਿੇ ਨਾਕਾਬੰਦੀ ਦੌਰਾਨ ਵਿਸ਼ਾਲਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਵੰਡਾਲੀ ਰੋਡ ਛੇਹਰਟਾ, ਹਰਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ, ਜੁਗਲਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀਅਨ ਬਾਸਰਕੇ ਗਿੱਲਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਇਕ ਪਿਸਟਲ ਸਮੇਤ ਮੈਗਜੀਨ ਅਤੇ ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਖਾਲ਼ੜਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੂੰ ਬੀ.ਐੱਸ.ਐੱਫ. 115 ਬਟਾਲੀਅ੍ਵ ਦੇ ਕੰਪਨੀ ਕਮਾਂਡਰ ਨੇ ਸੂਚਨਾ ਦਿੱਤੀ ਕਿ ਸਰਚ ਦੌਰਾਨ ਉਨ੍ਹਾਂ ਨੂੰ ਇਕ ਪੀਲੇ ਰੰਗ ਦੇ ਪੈਕੇਟ ਬਰਾਮਦ ਹੋਇਆ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਤਾਂ ਜਦੋਂ ਪੈਕੇਟ ਨੂੰ ਖੋਲ ਕੇ ਚੈਕ ਕੀਤਾ ਤਾਂ ਉਸ ਵਿਚੋਂ 489 ਗ੍ਰਾਮ ਆਈਈਸ ਡਰੱਗ ਬਰਾਮਦ ਹੋਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।