ਕੱਚੇ ਆਈ.ਟੀ.ਆਈ. ਇੰਸਟਰਕਟਰ ਇਸ ਵਾਰ ‘ਕਾਲੀ ਦੀਵਾਲੀ’ ਵਜੋਂ ਮਨਾਉਣਗੇ
ਤਰਨ ਤਾਰਨ, 7 ਨਵੰਬਰ (ਇਕਬਾਲ ਸਿੰਘ ਸੋਢੀ)–ਸਰਕਾਰ ਵਲੋਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਯੂਨੀਅਨ ਦਾ ਐਲਾਨ, ਮੰਗਾਂ ਨਾ ਮੰਨਣ ’ਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਪ੍ਰਦਰਸ਼ਨ ਦੀ ਚੇਤਾਵਨੀ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਡੀ. ਐਸ.
ਤਰਨ ਤਾਰਨ, 7 ਨਵੰਬਰ (ਇਕਬਾਲ ਸਿੰਘ ਸੋਢੀ)–ਸਰਕਾਰ ਵਲੋਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਯੂਨੀਅਨ ਦਾ ਐਲਾਨ, ਮੰਗਾਂ ਨਾ ਮੰਨਣ ’ਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਪ੍ਰਦਰਸ਼ਨ ਦੀ ਚੇਤਾਵਨੀ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਪੰਜਾਬ ਨਾਲ ਸਬੰਧਤ ਸਰਕਾਰੀ ਆਈ.ਟੀ.ਆਈ. ਦੇ ਕੱਚੇ ਇੰਸਟਰਕਟਰਾਂ ਨੇ ਇਸ ਵਾਰ ਦੀਵਾਲੀ ਦਾ ਤਿਉਹਾਰ ‘ਕਾਲੀ ਦੀਵਾਲੀ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ, ਸਕੱਤਰ ਪ੍ਰਦੀਪ ਸਿੰਘ, ਜਨਰਲ ਸਕੱਤਰ ਸਵਰਨ ਸਿੰਘ ਅਤੇ ਪ੍ਰੈੱਸ ਇੰਚਾਰਜ ਹਰਪ੍ਰੀਤ ਸਿੰਘ, ਮਨਜਿੰਦਰ ਸਿੰਘ, ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿਚ ਸੇਵਾਵਾਂ ਨਿਭਾ ਰਹੇ ਇੰਸਟਰਕਟਰ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੋਈ ਠੋਸ ਨੀਤੀ ਲਾਗੂ ਨਹੀਂ ਕੀਤੀ ਗਈ। ਇਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਤਾਂ ਸੂਬੇ ਭਰ ਦੇ ਇੰਸਟਰਕਟਰ ਆਪਣੇ ਪਰਿਵਾਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕਾਰਨ ਪੈਦਾ ਹੋਣ ਵਾਲੇ ਹਾਲਾਤਾਂ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸੰਬੰਧਤ ਵਿਭਾਗ ਦੀ ਹੋਵੇਗੀ।