ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ
ਚੋਹਲਾ ਸਾਹਿਬ, 7 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਅੰਤਰ ਕਾਲਜ ਅਥਲੈਟਿਕ ਮੁਕਾਬਲਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਪ੍ਰਿੰ.
ਚੋਹਲਾ ਸਾਹਿਬ, 7 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਅੰਤਰ ਕਾਲਜ ਅਥਲੈਟਿਕ ਮੁਕਾਬਲਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਪ੍ਰਿੰ. ਡਾ. ਹਰਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਕਾਲਜ ਦੇ ਬੀ. ਏ .ਭਾਗ ਪਹਿਲਾਂ ਦੇ ਵਿਦਿਆਰਥੀ ਨਵਜੋਤ ਸਿੰਘ, ਲਵ ਜੋਤ ਕੁਮਾਰ, ਅਮ੍ਰਿਤਪਾਲ ਸਿੰਘ ਤੇ ਹਰਮਨਜੀਤ ਸਿੰਘ ਨੇ ਯੂਨੀ ਵਿਖ਼ੇ ਕਰਵਾਏ ਅੰਤਰ ਕਾਲਜ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 400 ਮੀਟਰ ਰਿਲੇ ਰੇਸ ਵਿਚ ਤੀਸਰਾ ਸਥਾਨ ਹਾਸਿਲ ਕੀਤਾ ਹੈ। ਉਹਨਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖ਼ੇ ਚੱਲ ਰਹੇ ਅੰਤਰ ਕਾਲਜ ਐਥਲੈਟਿਕ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਉਹਨਾਂ ਵਿਦਿਆਰਥੀਆਂ ਦੀ ਇਸ ਮਾਨਮਤੀ ਪ੍ਰਾਪਤੀ ਤੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ.ਜਗਜੀਤ ਸਿੰਘ ਨੂੰ ਵਧਾਈ ਦਿੱਤੀ | ਉਹਨਾਂ ਨੇ ਦੱਸਿਆ ਕਿ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ.ਜਗਜੀਤ ਸਿੰਘ ਦੀ ਮਿਹਨਤ ਤੇ ਸੁਯੋਗ ਅਗਵਾਈ ਸਦਕਾ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ ਹੈ| ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੇਂਬਰ ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੇ ਵੀ ਕਾਲਜ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦੀ ਵਿਸ਼ੇਸ਼ ਸ਼ਲਾਘਾ ਕੀਤੀ ਤੇ ਕਾਲਜ ਪ੍ਰਿੰਸੀਪਲ ਡਾ.ਹਰਮਨ ਦੀਪ ਸਿੰਘ ਤੇ ਪ੍ਰੋ.ਜਗਜੀਤ ਸਿੰਘ ਨੂੰ ਮੁਬਾਰਕ ਦਿੱਤੀ |